- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗਾ:ਕੰਸਟਰੱਕਸ਼ਨ ਵਰਕਰਜ਼ ਐਂਡ ਲੇ

ਵਕੀਲ ਮਹਿਰੋਂ ਪੰਜਾਬੀ ਜਾਗਰਣ, ਮੋਗਾ : ਕੰਸਟਰੱਕਸ਼ਨ ਵਰਕਰਜ਼ ਐਂਡ ਲੇਬਰ ਯੂਨੀਅਨ ਏਟਕ ਪੰਜਾਬ ਦੀ ਸਥਾਨਕ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਬੱਸ ਸਟੈਂਡ ਵਿਖੇ ਸੂਬਾ ਕਮੇਟੀ ਦੀ ਮੀਟਿੰਗ ਬੋਹੜ ਸਿੰਘ ਸੁਖਨਾ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਵੱਖਵੱਖ ਜ਼ਿਲ੍ਹਿਆਂ ਤੋਂ ਯੂਨੀਅਨ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ ਅਤੇ ਆਪਣੇਆਪਣੇ ਜ਼ਿਲਿਆਂ ਵਿਚ ਕਿਰਤ ਵਿਭਾਗ ਦੇ ਦਫ਼ਤਰਾਂ ਵਿਚ ਉਸਾਰੀ ਕਿਰਤੀਆਂ ਨੂੰ ਆ ਰਹੀਆਂ ਪਰੇਸ਼ਾਨੀਆਂ ਅਤੇ ਇਨ੍ਹਾਂ ਪਰੇਸ਼ਾਨੀਆਂ ਤੋਂ ਨਿਜ਼ਾਤ ਦਿਵਾਉਣ ਬਾਰੇ ਸੂਬਾ ਕਮੇਟੀ ਵਿਚ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਵਿਚ ਯੂਨੀਅਨ ਦੇ ਜਨਰਲ ਸੈਕਟਰੀ ਸਾਥੀ ਸੁਖਦੇਵ ਸ਼ਰਮਾ ਨੇ ਵਿਸਥਾਰਪੂਰਵਕ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵੈੱਲਫੇਅਰ ਬੋਰਡ ਵੱਲੋਂ ਉਸਾਰੀ ਕਿਰਤੀਆਂ ਨੂੰ ਦਿੱਤੀਆਂ ਜਾਂਦੀਆਂ ਸਕੀਮਾਂ ਬਾਰੇ ਕਿਹਾ ਕਿ ਭਾਵੇਂ ਕਿਰਤੀਆਂ ਲਈ ਇਸ ਬਣੇ ਕਾਨੂੰਨ ਤਹਿਤ ਅਨੇਕਾਂ ਹੱਕ ਮਿਲੇ ਹਨ ਪਰੰਤੂ ਕਿਰਤ ਵਿਭਾਗ ਦੇ ਦਫ਼ਤਰਾਂ ਵਿਚ ਕਿਰਤੀਆਂ ਦੀ ਹੋਰ ਹੀ ਖੱਜਲ ਖੁਆਰੀ ਕਾਰਨ ਉਹ ਇਨ੍ਹਾਂ ਹੱਕਾਂ ਤੋਂ ਵਾਂਝੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਕਿਰਤ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਵੱਲੋਂ ਯੂਨੀਅਨ ਦੇ ਚੁਣੇ ਹੋਏ ਨੁਮਾਇੰਦਿਆਂ ਦੀ ਬੋਰਡ ਨਾਲ ਮੀਟਿੰਗ ਕਰਵਾਉਣ ਤੋਂ ਬਿਨ੍ਹਾਂ ਆਪਣੀ ਮਨਮਰਜ਼ੀ ਦੇ ਨਿਯਮ ਬਣਾ ਕੇ ਫ਼ੈਸਲੇ ਲਏ ਜਾ ਰਹੇ ਹਨ ਜਿਸ ਨੂੰ ਯੂਨੀਅਨ ਵੱਲੋਂ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸੂਬਾ ਕਮੇਟੀ ਦੀ ਮੀਟਿੰਗ ਵਿਚ ਪ੍ਰਪੋਜ਼ਲ ਦਿੰਦਿਆਂ ਕਿਹਾ ਕਿ ਕਿਰਤੀਆਂ ਵਿਰੋਧੀ ਲਾਏ ਜਾ ਰਹੇ ਫ਼ੈਸਲਿਆਂ ਦਾ ਡੱਟ ਕੇ ਮੁਕਾਬਲਾ ਕਰਨ ਲਈ ਸਾਨੂੰ ਸੂਬਾ ਪਧਰੀ ਸੰਘਰਸ਼ ਛੇੜਨਾ ਪਵੇਗਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਏਟਕ ਦੇ ਸੂਬਾ ਸਕੱਤਰ ਸਾਥੀ ਮਨਿੰਦਰ ਸਿੰਘ ਭਾਟੀਆ ਅਤੇ ਕੰਸਟਰੱਕਸ਼ਨ ਵਰਕਰ ਐਂਡ ਲੇਬਰ ਯੂਨੀਅਨ ਏਟਕ ਪੰਜਾਬ ਦੇ ਸਹਾਇਕ ਸਕੱਤਰ ਸਾਥੀ ਪਰਮਜੀਤ ਢਾਬਾਂ ਨੇ ਕਿਹਾ ਕਿ ਉਸਾਰੀ ਕਿਰਤੀਆਂ ਦੇ ਹੱਕਾਂ ਨੂੰ ਪ੍ਰਾਪਤ ਕਰਨ ਲਈ ਅਸੀਂ ਪਿੰਡਪਿੰਡ ਸ਼ਹਿਰ, ਗਲੀਮੁਹੱਲੇ ਵਿਚ ਜਾ ਕੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਉਪਰਾਲੇ ਕਰਾਂਗੇ। ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਭਰਪੂਰ ਸਿੰਘ ਬੁੱਲਾਂਪੁਰ, ਮੀਤ ਪ੍ਰਧਾਨ ਖੁਸ਼ੀਆ ਸਿੰਘ ਅਤੇ ਖਜ਼ਾਨਚੀ ਪ੍ਰਦੀਪ ਚੀਮਾ ਨੇ ਕਿਹਾ ਕਿ ਸਥਾਨਕ ਪੱਧਰ ਤੋਂ ਲੈ ਕੇ ਸੂਬਾ ਪੱਧਰ ਤੱਕ ਕਿਰਤ ਵਿਭਾਗ ਵਿਚ ਭਰਿਸ਼ਟਾਚਾਰ ਵੱਡੇ ਪੱਧਰ ’ਤੇ ਫ਼ੈਲਿਆ ਹੋਇਆ ਹੈ ਜਿਸ ਨੂੰ ਹੁਣ ਸਖ਼ਤੀ ਨਾਲ ਨੱਥ ਪਾਉਣੀ ਪਵੇਗੀ। ਮੀਟਿੰਗ ਵਿਚ ਯੂਨੀਅਨ ਨੇ ਸਖ਼ਤ ਫ਼ੈਸਲਾ ਲੈਂਦਿਆਂ ਐਲਾਨ ਕੀਤਾ ਕਿ ਉਹ ਸਾਰੀ ਕਿਰਤੀਆਂ ਦੇ ਹੱਕਾਂ ਦੀ ਪ੍ਰਾਪਤੀ ਅਤੇ ਉਨਾਂ ਨੂੰ ਆ ਰਹੀਆਂ ਪਰੇਸ਼ਾਨੀਆਂ ਦੇ ਖ਼ਿਲਾਫ 26 ਫਰਵਰੀ ਨੂੰ ਅਸਿਸਟੈਂਟ ਲੇਬਰ ਕਮਿਸ਼ਨਰ ਦਫਤਰਾਂ ਸਾਹਮਣੇ ਧਰਨੇ ਦਿੱਤੇ ਜਾਣਗੇ ਅਤੇ ਫਿਰ ਵੀ ਜੇਕਰ ਮਸਲੇ ਹੱਲ ਨਹੀਂ ਹੁੰਦੇ ਤਾਂ 27 ਮਾਰਚ ਨੂੰ ਪੰਜਾਬ ਦੇ ਕਿਰਤ ਵਿਭਾਗ ਦੇ ਦਫਤਰ ਦੇ ਸਾਹਮਣੇ ਸੂਬਾ ਪਧਰੀ ਧਰਨਾ ਦਿੱਤਾ ਜਾਵੇਗਾ ਜਿਸ ਵਿੱਚ ਵੱਡੀ ਗਿਣਤੀ ਵਿਚ ਪੰਜਾਬ ਦੇ ਉਸਾਰੀ ਕਿਰਤੀ ਹਿੱਸਾ ਲੈਣਗੇ। ਯੂਨੀਅਨ ਦੇ ਜਨਰਲ ਸਕੱਤਰ ਸਾਥੀ ਸੁਖਦੇਵ ਸ਼ਰਮਾ ਨੇ ਕਿਹਾ ਕਿ ਜੇਕਰ ਫ਼ਿਰ ਵੀ ਲੇਬਰ ਡਿਪਾਰਟਮੈਂਟ ਹਰਕਤ ਵਿਚ ਨਹੀਂ ਆਉਂਦਾ ਤਾਂ ਸੰਘਰਸ਼ ਦੇ ਅਗਲੇ ਪੜਾਅ ਵਿਚ ਕਿਰਤ ਵਿਭਾਗ ਦੇ ਪੰਜਾਬ ਸਰਕਾਰ ਦੇ ਮੰਤਰੀ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ। ਸਾਥੀ ਸ਼ਰਮਾ ਨੇ ਕਿਹਾ ਕਿ ਇਨ੍ਹਾਂ ਪ੍ਰਦਰਸ਼ਨਾਂ ਅਤੇ ਧਰਨਿਆਂ ਸਬੰਧੀ ਯੂਨੀਅਨ ਵੱਲੋਂ ਕਿਰਤ ਵਿਭਾਗ ਦੇ ਸਕੱਤਰ ਨੂੰ ਨੋਟਿਸ ਜਾਰੀ ਕਰ ਦਿੱਤੇ ਜਾਣਗੇ। ਇਸ ਮੌਕੇ ਹੋਰਾਂ ਤੋਂ ਇਲਾਵਾ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਇਕਬਾਲ, ਰਣਜੀਤ ਸਿੰਘ, ਚਰਨਜੀਤ ਸਿੰਘ ਚਮੇਲੀ, ਹਰਚਰਨ ਪਾਲੀਵਾਲਾ,ਅਸ਼ੋਕ ਥਾਰਾ, ਡਾਕਟਰ ਇੰਦਰਵੀਰ, ਬੋਹੜ ਬੁੱਟਰ ਅਤੇ ਰਵੀ ਨੇ ਵੀ ਸੰਬੋਧਨ ਕੀਤਾ।