ਸ਼੍ਰੋਮਣੀ ਅਕਾਲੀ ਦਲ ਪੁਨਰਸੁਰਜੀਤ ਦੀ ਮੋਗਾ ਜ਼ਿਲ੍ਹਾ ਬਾਡੀ ਦਾ ਐਲਾਨ ਸ਼੍ਰੋਮਣੀ ਅਕਾਲੀ ਦਲ ਪੁਨਰਸੁਰਜੀਤ
Publish Date: Tue, 06 Oct 2026 03:52 PM (IST)
Updated Date: Wed, 07 Oct 2026 04:02 AM (IST)
ਪ੍ਰੀਤਮ ਸਿੰਘ ਕੁੱਸਾ ਵੱਲੋਂ ਅਹੁਦੇਦਾਰਾਂ ਦੀ ਸੂਚੀ ਜਾਰੀ, ਘਰ-ਘਰ ਪਾਰਟੀ ਦੀਆਂ ਗਤੀਵਿਧੀਆਂ ਪਹੁੰਚਾਉਣ ਦਾ ਐਲਾਨ ਨਿੱਜੀ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੋਗਾ : ਸ਼੍ਰੋਮਣੀ ਅਕਾਲੀ ਦਲ ਪੁਨਰਸੁਰਜੀਤ ਵੱਲੋਂ ਜ਼ਿਲ੍ਹਾ ਮੋਗਾ ਵਿਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਅਤੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਜ਼ਿਲ੍ਹਾ ਬਾਡੀ ਦੇ ਅਹੁਦੇਦਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਜ਼ਿਲ੍ਹਾ ਪ੍ਰਧਾਨ ਪ੍ਰੀਤਮ ਸਿੰਘ ਕੁੱਸਾ ਵੱਲੋਂ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੀ ਪ੍ਰਵਾਨਗੀ ਉਪਰੰਤ ਇਹ ਸੂਚੀ ਜਾਰੀ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਪ੍ਰੀਤਮ ਸਿੰਘ ਕੁੱਸਾ ਨੇ ਕਿਹਾ ਕਿ ਪਾਰਟੀ ਦੀਆਂ ਗਤੀਵਿਧੀਆਂ ਨੂੰ ਜ਼ਿਲ੍ਹੇ ਦੇ ਹਰ ਪਿੰਡ ਅਤੇ ਹਰ ਵਰਗ ਤੱਕ ਪਹੁੰਚਾਉਣ ਲਈ ਆਉਣ ਵਾਲੇ ਸਮੇਂ ਵਿਚ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦੀ ਚੜ੍ਹਦੀ ਕਲਾ ਅਤੇ ਜਥੇਬੰਦੀ ਦੀ ਮਜ਼ਬੂਤੀ ਲਈ ਆਗੂਆਂ ਤੇ ਵਰਕਰਾਂ ਵੱਲੋਂ ਘਰ-ਘਰ ਤੱਕ ਪਹੁੰਚ ਕੀਤੀ ਜਾਵੇਗੀ ਅਤੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਬਾਰੇ ਜਾਣੂੰ ਕਰਵਾਇਆ ਜਾਵੇਗਾ। ਪ੍ਰੀਤਮ ਸਿੰਘ ਕੁੱਸਾ ਨੇ ਕਿਹਾ ਕਿ ਜ਼ਿਲ੍ਹਾ ਪੱਧਰ ’ਤੇ ਜਥੇਬੰਦਕ ਢਾਂਚੇ ਨੂੰ ਮੁਕੰਮਲ ਕਰਨ ਤੋਂ ਬਾਅਦ ਮੋਗਾ ਸ਼ਹਿਰ ਲਈ ਵੱਖ-ਵੱਖ ਟੀਮਾਂ ਦਾ ਗਠਨ ਵੀ ਜਲਦ ਕੀਤਾ ਜਾਵੇਗਾ। ਇਸ ਦੇ ਨਾਲ ਹੀ ਇਸਤਰੀ ਅਕਾਲੀ ਦਲ ਪੁਨਰਸੁਰਜੀਤ ਦੀ ਜ਼ਿਲ੍ਹਾ ਇਕਾਈ ਦਾ ਗਠਨ ਕਰਨ ਦੀ ਪ੍ਰਕਿਰਿਆ ਵੀ ਜਲਦ ਮੁਕੰਮਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਥੇਬੰਦੀ ਵਿਚ ਹਰ ਵਰਗ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਪਾਰਟੀ ਪੱਧਰ ’ਤੇ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਜਾਰੀ ਕੀਤੀ ਗਈ ਜ਼ਿਲ੍ਹਾ ਬਾਡੀ ਵਿਚ ਜਸਵਿੰਦਰ ਸਿੰਘ ਘੋਲੀਆ ਨੂੰ ਸੀਨੀਅਰ ਮੀਤ ਪ੍ਰਧਾਨ, ਜਦਕਿ ਸੁਖਵੀਰ ਸਿੰਘ ਠੱਠੀ ਭਾਈ, ਮੋਹਣ ਸਿੰਘ, ਹਰਦੇਵ ਸਿੰਘ ਚਾਨਾ ਅਤੇ ਸੂਬਾ ਸਿੰਘ ਦੌਲੇਵਾਲਾ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਸੁਖਜਿੰਦਰ ਸਿੰਘ ਛੋਟਾ ਘਰ ਅਤੇ ਹਰੀ ਸਿੰਘ ਨੈਸਲੇ ਨੂੰ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਤੋਂ ਇਲਾਵਾ ਚੈਚਲ ਸਿੰਘ ਠੱਠੀ ਭਾਈ, ਸੱਤਪਾਲ ਸਿੰਘ ਜਲਾਲਾਪੁਰੀ, ਗੁਰਮੀਤ ਸਿੰਘ ਮੋਗਾ ਅਤੇ ਕੇਵਲ ਸਿੰਘ ਜੱਬਲ ਨੂੰ ਸਕੱਤਰ ਬਣਾਇਆ ਗਿਆ ਹੈ। ਇਸ ਮੌਕੇ ਗੁਰਜੰਟ ਸਿੰਘ ਖੋਖਰ ਨੂੰ ਪ੍ਰੈੱਸ ਸਕੱਤਰ ਅਤੇ ਚੰਦ ਸਿੰਘ ਠੱਠੀ ਭਾਈ ਨੂੰ ਵਰਕਿੰਗ ਕਮੇਟੀ ਮੈਂਬਰ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਮੌਕੇ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਰੇਸ਼ਮ ਸਿੰਘ, ਪ੍ਰਚਾਰ ਸਕੱਤਰ ਗੁਰਪ੍ਰੀਤਮ ਸਿੰਘ ਚੀਮਾ, ਜਥੇਬੰਦਕ ਸਕੱਤਰ ਚਰਨਜੀਤ ਸਿੰਘ ਦੀਨਾ, ਯੂਥ ਵਿੰਗ ਸਕੱਤਰ ਗੁਰਜੀਤ ਸਿੰਘ ਸੋਨਾ ਅਤੇ ਐੱਸ.ਸੀ. ਵਿੰਗ ਦੇ ਪ੍ਰਧਾਨ ਚਰਨ ਸਿੰਘ ਮਾਨ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਜਗਰੂਪ ਸਿੰਘ ਕੁੱਸਾ, ਸੁਰਿੰਦਰ ਸਿੰਘ ਛਿੰਦਾ ਅਤੇ ਚੰਨਨ ਸਿੰਘ ਵੱਟੂ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਵੀ ਹਾਜ਼ਰ ਸਨ।