ਪੂਰਾ ਮੁਆਵਜ਼ਾ ਮਿਲਣ ਤੱਕ ਧਰਨਾ ਜਾਰੀ ਰੱਖਣ ਦਾ ਐਲਾਨ ਪਿੰਡ ਮਾਛੀਕੇ ਅਤੇ ਕੁੱਸਾ ਦੇ ਵਿਚ ਮਈ
Publish Date: Wed, 23 Sep 2026 03:49 PM (IST)
Updated Date: Wed, 23 Sep 2026 03:51 PM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ: ਪਿੰਡ ਮਾਛੀਕੇ ਅਤੇ ਕੁੱਸਾ ਦੇ ਵਿਚ ਮਈ ਮਹੀਨੇ ਚ ਹੋਈ ਗੜੇਮਾਰੀ ਕਰਨ ਤਬਾਹ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਲੈਣ ਲਈ ਐੱਸਡੀਐੱਮ ਦਫ਼ਤਰ ਦੇ ਘਿਰਾਓ ਦੇ ਐਕਸ਼ਨ ਤੋਂ ਬਾਅਦ ਸੰਬਧਤ ਪ੍ਰਸ਼ਾਸਨ ਵੱਲੋਂ ਪਿੰਡ ਮਾਛੀਕੇ ਦੇ ਕਿਸਾਨਾਂ ਦੇ ਪੈਸੇ ਖ਼ਾਤਿਆਂ ਵਿਚ ਪੈਸੇ ਪਾ ਦਿੱਤੇ ਪਰ ਅਜੇ ਵੀ ਕੁੱਝ ਕੁ ਕਿਸਾਨਾਂ ਦੇ ਪੈਸੇ ਪੈਣਾ ਅਜੇ ਬਾਕੀ ਹੈ ਅਤੇ ਕੁੱਸਾ ਪਿੰਡ ਦੇ ਕਿਸਾਨਾਂ ਦੇ ਮੁਆਵਜ਼ੇ ਰਾਸ਼ੀ ਪੈਣਾ ਅਜੇ ਬਾਕੀ ਹੈ। ਸਟੇਜ ਸਕੱਤਰ ਦੀ ਭੂਮਿਕਾ ਬੀਕੇਯੂ ਏਕਤਾ ਉਗਰਾਹਾਂ ਦੇ ਤੀਰਥ ਸਿੰਘ ਕੁੱਸਾ ਨੇ ਨਿਭਾਈ। ਧਰਨੇ ਨੂੰ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਭੋਲਾ ਸਿੰਘ ਖਾਈ, ਬੀਕੇਯੂ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਆਗੂ ਕੁਲਦੀਪ ਕੌਰ ਕੁੱਸਾ, ਜੰਗੀਰ ਸਿੰਘ ਹਿੰਮਤਪੁਰਾ, ਗੁਰਮੁਖ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੱਲ੍ਹ ਅਤੇ ਪਹਿਲਾਂ ਹੋਈਆਂ ਮੀਟਿੰਗਾਂ ਵਿਚ ਜੱਥੇਬੰਦੀ ਦੇ ਆਗੂਆਂ ਨਾਲ ਐੱਸਡੀਐੱਮ ਵੱਲੋਂ ਕੀਤੇ ਰੁਖੇ ਵਿਵਹਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ। ਆਗੂਆਂ ਨੇ ਕਿਹਾ ਕੱਲ੍ਹ ਸ਼ਾਮ ਨੂੰ ਪੁਲਿਸ ਪ੍ਰਸ਼ਾਸਨ ਧਰਨਾ ਚੁਕਵਾਉਣ ਕੀਤੀ ਕੋਸ਼ਿਸ਼ ਸਫ਼ਲ ਨਹੀਂ ਹੋਣ ਦਿੱਤੀ। ਉਹਨਾਂ ਕਿਹਾ ਕਿ ਪੂਰੇ ਮੁਆਵਜ਼ੇ ਤੱਕ ਧਰਨਾ ਜਾਰੀ ਰਹੇਗਾ।ਇਸ ਸਮੇਂ ਕੁਲਦੀਪ ਕੌਰ ਕੁੱਸਾ, ਪਰਮਜੀਤ ਕੌਰ ਕੁੱਸਾ, ਭੋਲਾ ਸਿੰਘ ਨੇ ਇਨਕਲਾਬੀ ਗੀਤ ਪੇਸ਼ ਕੀਤੇ। ਇਸ ਸਮੇਂ ਗੁਰਨਾਮ ਸਿੰਘ, ਭੋਲਾ ਸਿੰਘ, ਮਹਿੰਦਰ ਸਿੰਘ, ਗੁਰਜੰਟ ਸਿੰਘ ਕੁੱਸਾ, ਰਣਜੀਤ ਸਿੰਘ, ਪਰਮਜੀਤ ਕੌਰ ਕੁੱਸਾ, ਕਮਲਜੀਤ ਕੌਰ, ਬਲਵਿੰਦਰ ਕੌਰ ਆਦਿ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਨੌਜਵਾਨ ਅਤੇ ਔਰਤਾਂ ਹਾਜ਼ਰ ਸਨ।