ਰਾਜਿੰਦਰਾ ਪਬਲਿਕ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ
ਅੱਜ ਰਾਜਿੰਦਰਾ ਪਬਲਿਕ ਸੀਨੀਅਰ ਸੈਕੰਡਰੀ
Publish Date: Sun, 29 Mar 2026 04:39 PM (IST)
Updated Date: Mon, 30 Mar 2026 04:03 AM (IST)
ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ : ਅੱਜ ਰਾਜਿੰਦਰਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਲਾਨਾ ਪ੍ਰੀਖਿਆਵਾਂ ਦੇ ਨਤੀਜੇ ਐਲਾਨੇ ਗਏ। ਵਿਦਿਆਰਥੀਆਂ ਵਿਚ ਉਤਸ਼ਾਹ ਅਤੇ ਖ਼ੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ। ਕਈ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਸਕੂਲ ਦੀ ਡਾਇਰੈਕਟਰ ਸੀਮਾ ਸ਼ਰਮਾ, ਚੇਅਰਮੈਨ ਵਾਸੂ ਸ਼ਰਮਾ ਅਤੇ ਚੇਅਰਪਰਸਨ ਸਾਕਸ਼ੀ ਸ਼ਰਮਾ ਨੇ ਨਤੀਜਿਆਂ ਵਿਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਦੇ ਨਾਲ ਨਾਲ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਸਕੂਲ ਨੇ 100 ਪ੍ਰਤੀਸ਼ਤ ਪਾਸ ਦਰ ਪ੍ਰਾਪਤ ਕੀਤੀ ਹੈ। ਉਨ੍ਹਾਂ ਨੇ ਹੋਰ ਵਿਦਿਆਰਥੀਆਂ ਨੂੰ ਵੀ ਸਖ਼ਤ ਮਿਹਨਤ ਕਰਨ ਅਤੇ ਭਵਿੱਖ ਵਿਚ ਹੋਰ ਵੀ ਬਿਹਤਰ ਪ੍ਰਦਰਸ਼ਨ ਲਈ ਯਤਨ ਕਰਨ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਸਕੂਲ ਸਟਾਫ਼ ਮੌਜੂਦ ਸੀ।