ਕਿਲੀ ਚਾਹਲ ਵਿਖੇ ਸਾਲਾਨਾ ਜੋੜ ਮੇਲਾ ਅੱਜ
ਸਿਆਸੀ ਰੈਲੀਆਂ ਦੇ ਨਾਮ ਤੋਂ ਮਸ਼ਹੂਰ
Publish Date: Sat, 21 Mar 2026 03:47 PM (IST)
Updated Date: Sun, 22 Mar 2026 04:02 AM (IST)
ਅਵਤਾਰ ਸਿੰਘ ਪੰਜਾਬੀ ਜਾਗਰਣ, ਅਜੀਤਵਾਲ: ਸਿਆਸੀ ਰੈਲੀਆਂ ਦੇ ਨਾਮ ਤੋਂ ਮਸ਼ਹੂਰ ਪਿੰਡ ਕਿਲੀ ਚਾਹਲ ਵਿਖੇ ਅੱਜ ਬਾਬਾ ਜੋਗੀ ਪੀਰ ਜੀ ਦੇ ਸਥਾਨ ’ਤੇ ਸਾਲਾਨਾ ਜੋੜ ਮੇਲਾ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਮੇਲਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਇਹ ਮੇਲਾ ਹਰ ਸਾਲ ਚੇਤ ਦੀ ਵਿਸਾਖ ਨੂੰ ਮਨਾਇਆ ਜਾਂਦਾ ਹੈ। ਜਿਸ ਵਿਚ ਇਲਾਕੇ ਦੇ ਲੋਕ ਨਤਮਸਤਕ ਹੁੰਦੇ ਹਨ ਅਤੇ ਸ਼ਰਧਾ ਭਾਵਨਾ ਨਾਲ ਮੱਥਾ ਟੇਕਦੇ ਹਨ। ਜਿੱਥੇ ਢਾਡੀ ਜੱਥੇ ਵੱਲੋਂ ਵੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਜਾਂਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸਾਲਾਨਾ ਜੋੜ ਮੇਲੇ ਦੇ ਸਾਰੇ ਪ੍ਰਬੰਧ ਮੁਕੰਮਲ ਹੋ ਚੁੱਕੇ ਹਨ ਤਾਂ ਜੋਂ ਸੰਗਤਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਵੱਧ ਤੋਂ ਵੱਧ ਲੋਕਾਂ ਨੂੰ ਕਿਲੀ ਚਾਹਲ ਮੇਲੇ ਵਿਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ। ਇਸ ਸਮੇਂ ਸਰਪੰਚ ਬਲਜਿੰਦਰ ਸਿੰਘ, ਮੈਂਬਰ ਜਗਦੀਪ ਸਿੰਘ ਸਿੱਧੂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਖਦੇਵ ਸਿੰਘ ਮਿਆਣਾ, ਗੁਰਦੀਪ ਸਿੰਘ ਸਿੱਧੂ, ਬਲਵੰਤ ਸਿੰਘ ਸਿੱਧੂ, ਰਾਮ ਸਿੰਘ, ਬਲਜੀਤ ਸਿੰਘ ਸਿੱਧੂ, ਅੰਗਰੇਜ਼ ਸਿੰਘ, ਕੁਲਦੀਪ ਸਿੰਘ, ਪਾਲ ਸਿੰਘ, ਮੈਂਬਰ ਸਤਨਾਮ ਸਿੰਘ, ਰਣਜੀਤ ਸਿੰਘ ਮੈਂਬਰ, ਮਨਪ੍ਰੀਤ ਸਿੰਘ ਮੈਂਬਰ ਅਤੇ ਕੁਲਵੰਤ ਸਿੰਘ ਹਾਜ਼ਰ ਸਨ।