ਸਰਕਾਰੀ ਸਕੂਲ ’ਚ ਇਨਾਮ ਵੰਡ ਸਮਾਗਮ ਕਰਵਾਇਆ
ਪੀਐੱਮ ਸ਼੍ਰੀ ਸਰਕਾਰੀ ਸੀਨੀਅਰ
Publish Date: Fri, 20 Feb 2026 03:16 PM (IST)
Updated Date: Sat, 21 Feb 2026 04:00 AM (IST)
ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ: ਪੀਐੱਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਡਾ. ਰਣਜੀਤ ਸਿੰਘ ਧਾਲੀਵਾਲ ਯਾਦਗਾਰੀ ਟਰੱਸਟ ਵੱਲੋਂ ਬੱਚਿਆਂ ਦਾ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਇਨਾਮਾਂ ਦੀ ਵੰਡ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕੀਤੀ। ਸਮਾਗਮ ਵਿਚ ਸਾਲ 2024 ਅਤੇ ਸਾਲ 2025 ਦੌਰਾਨ ਪੜ੍ਹਾਈ ਵਿਚ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਨਗਦ ਰਾਸ਼ੀ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਮਨਜੀਤ ਸਿੰਘ ਬਿਲਾਸਪੁਰ ਵੱਲੋਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਮੁਬਾਰਕਾਂ ਦਿੱਤੀਆਂ, ਦੂਸਰੇ ਬੱਚਿਆਂ ਨੂੰ ਵੀ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ ਅਤੇ ਡਾ. ਰਣਜੀਤ ਸਿੰਘ ਧਾਲੀਵਾਲ ਦੇ ਪਰਿਵਾਰ ਦਾ ਧੰਨਵਾਦ ਕੀਤਾ। ਇਸ ਸਮਾਗਮ ਵਿਚ ਸਰਪੰਚ ਨਿਰਮਲ ਸਿੰਘ, ਅਮਰਜੀਤ ਸਿੰਘ, ਓਮਾ ਕਾਂਤ ਜੋਸ਼ੀ, ਅੰਗਰੇਜ ਸਿੰਘ, ਡਾ. ਗੁਰਸਵਿੰਦਰ ਸਿੰਘ, ਮਹਿੰਦਰ ਸਿੰਘ ਭੋਲਾ, ਮਾਸਟਰ ਮਹਿੰਦਰ ਸਿੰਘ, ਹਰਵੀਰ ਸਿੰਘ ਧਾਲੀਵਾਲ, ਸਕੂਲ ਪ੍ਰਿੰਸੀਪਲ, ਮੈਡਮ ਰੁਪਿੰਦਰਜੀਤ ਕੌਰ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।