ਵਿਰੋਧੀ ਪਾਰਟੀਆਂ ਕੋਲ ਵੋਟ ਮੰਗਣ ਲਈ ਕੋਈ ਆਧਾਰ ਨਹੀਂ : ਵਿਧਾਇਕ
ਹਲਕਾ ਨਿਹਾਲ ਸਿੰਘ ਵਾਲਾ ਤੋਂ
Publish Date: Wed, 10 Dec 2025 06:16 PM (IST)
Updated Date: Wed, 10 Dec 2025 06:18 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਨਿਹਾਲ ਸਿੰਘ ਵਾਲਾ : ਹਲਕਾ ਨਿਹਾਲ ਸਿੰਘ ਵਾਲਾ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਪਿੰਡ ਧੂੜਕੋਟ ਰਣਸੀਂਹ ਵਿਖੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਜੀਵਨ ਸਿੰਘ ਧਾਲੀਵਾਲ ਸੈਦੋਕੇ ਅਤੇ ਬਲਾਕ ਸੰਮਤੀ ਉਮੀਦਵਾਰ ਜਤਿੰਦਰ ਸਿੰਘ ਦੇ ਹੱਕ ਵਿਚ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਕੋਲ ਵੋਟ ਮੰਗਣ ਲਈ ਕੋਈ ਵੀ ਆਧਾਰ ਨਹੀਂ ਹੈ, ਜਦੋਂਕਿ ਮਾਨ ਸਰਕਾਰ ਦੇ ਕੀਤੇ ਕੰਮਾਂ ਤੇ ਸਾਡੇ ਉਮੀਦਵਾਰ ਵੋਟਾਂ ਮੰਗ ਰਹੇ ਹਨ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਮੈਂਬਰਾਂ ਨੂੰ ਜਤਾਉਣ ਤਾਂ ਕਿ ਆਉਣ ਵਾਲੇ ਸਮੇਂ ਵਿਚ ਇਨ੍ਹਾਂ ਮੈਂਬਰਾਂ ਨੂੰ ਵੱਧ ਤੋਂ ਵੱਧ ਗ੍ਰਾਂਟ ਦੇ ਕੇ ਪਿੰਡਾਂ ਦਾ ਵਿਕਾਸ ਕੀਤਾ ਜਾ ਸਕੇ। ਇਸ ਮੌਕੇ ਜੀਵਨ ਸਿੰਘ ਸੈਦੋਕੇ, ਜਤਿੰਦਰ ਸਿੰਘ ਧੂੜਕੋਟ ਰਣਸੀਂਹ, ਸਰਬਜੀਤ ਸਿੰਘ ਖਾਲਸਾ, ਗੁਰਮੀਤ ਸਿੰਘ, ਬਲਵੀਰ ਸਿੰਘ, ਸਰਬਜੀਤ ਸਿੰਘ, ਬਲਵਿੰਦਰ ਸਿੰਘ ਖਾਲਸਾ, ਸੋਨੀ ਨੰਗਲ, ਸੁਰਜੀਤ ਸਿੰਘ ਪ੍ਰਧਾਨ, ਆਤਮਾ ਸਿੰਘ ਧੂਰਕੋਟ ਕਰਨੈਲ ਸਿੰਘ ਧੂੜਕੋਟ, ਅਮਨਦੀਪ ਸਿੰਘ, ਗੁਰਭੇਜ ਸਿੰਘ, ਪ੍ਰਿਤਪਾਲ ਕੌਰ, ਅਮਰਜੀਤ ਕੌਰ, ਰਮਨਦੀਪ ਕੌਰ, ਜੋਗਿੰਦਰ ਸਿੰਘ, ਨਿਰਮਲ ਸਿੰਘ, ਡੀਸੀ ਧੂੜਕੋਟ ਅਤੇ ਪਿੰਡ ਦੇ ਪਤਵੰਤੇ ਆਦਿ ਹਾਜ਼ਰ ਸਨ।