ਰਾਮੂੰਵਾਲਾ ਨਵਾਂ ਆਂਗਣਵਾੜੀ ਸੈਂਟਰਾਂ ’ਚ ਦੋ ਹੈਲਪਰਾਂ ਦੀ ਨਿਯੁਕਤੀ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ
Publish Date: Fri, 11 Sep 2026 06:04 PM (IST)
Updated Date: Sat, 12 Sep 2026 04:05 AM (IST)
ਕਾਕਾ ਰਾਮੂੰਵਾਲਾ, ਪੰਜਾਬੀ ਜਾਗਰਣ ਚੜਿੱਕ : ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਰਾਮੂੰਵਾਲਾ ਨਵਾਂ ਵਿਖੇ 2 ਆਂਗਣਵਾੜੀ ਸੈਂਟਰਾਂ ਅੰਦਰ ’ਚ ਹੈਲਪਰਾਂ ਦੀਆਂ ਖਾਲੀ ਪਈਆਂ ਸੀਟਾਂ ’ਤੇ ਹੈਲਪਰਾਂ ਦੀ ਨਵੀਂ ਨਿਯੁਕਤੀ ਕੀਤੀ ਗਈ ਹੈ। ਇੰਨ੍ਹਾਂ ਦੋ ਸੈਂਟਰਾਂ ਲਈ ਸਿਮਰਜੀਤ ਕੌਰ ਪਤਨੀ ਹਰਪ੍ਰੀਤ ਸਿੰਘ ਅਤੇ ਰਾਜਵੀਰ ਕੌਰ ਪਤਨੀ ਧਰਮਿੰਦਰ ਸਿੰਘ ਨੂੰ ਨੌਕਰੀ ਲਈ ਯੋਗ ਚੁਣਿਆ ਗਿਆ ਹੈ। ਦੋਵਾਂ ਆਂਗਣਵਾੜੀ ਹੈਲਪਰਾਂ ਨੂੰ ਹਲਕਾ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵੱਲੋਂ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਉਨ੍ਹਾਂ ਨਾਲ ਗੁਰਮੇਲ ਸਿੰਘ ਮੱਦੋਕੇ ਚੇਅਰਮੈਨ ਮਾਰਕੀਟ ਕਮੇਟੀ ਅਜੀਤਵਾਲ, ਸਰਪੰਚ ਜਗਤਾਰ ਸਿੰਘ ਬੁੱਟਰ, ਗੁਰਮੀਤ ਸਿੰਘ ਕਾਕਾ ਨੰਬਰਦਾਰ ਰਾਮੂੰਵਾਲਾ ਨਵਾਂ ਅਤੇ ਮਹਿਕਮੇ ਦੇ ਅਧਿਕਾਰੀ ਹਾਜ਼ਰ ਸਨ । ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਨੌਕਰੀ ਪ੍ਰਾਪਤ ਕਰਨ ਵਾਲੀਆਂ ਮਹਿਲਾਵਾਂ ਨੂੰ ਵਧਾਈ ਦਿੰਦਿਆਂ ਪੂਰੀ ਇਮਾਨਦਾਰੀ ਨਾਲ ਕੰਮ ਕਰਨ ਦੀ ਅਪੀਲ ਕੀਤੀ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਵੱਖ-ਵੱਖ ਮਹਿਕਮਿਆਂ ਅੰਦਰ ਭਰਤੀ ਕਰ ਕੇ ਰੁਜ਼ਗਾਰ ਦਿੱਤਾ ਜਾ ਰਿਹਾ ਹੈ ਅਤੇ ਸੂਬੇ ਦਾ ਵਿਕਾਸ ਵੀ ਵੱਡੀ ਪੱਧਰ ’ਤੇ ਕੀਤਾ ਜਾ ਰਿਹਾ ਹੈ ਤੇ ਨਹਿਰੀ ਪਾਣੀ ਦੀ ਸਹੂਲਤ ਮਿਲਣ ਨਾਲ ਕਿਸਾਨ ਵੀਰ ਪੂਰੀ ਤਰ੍ਹਾਂ ਖੁਸ਼ ਹਨ। ਇਸ ਮੌਕੇ ਨਵ ਨਿਯੁਕਤ ਹੈਲਪਰਾਂ ਸਿਮਰਜੀਤ ਕੌਰ ਅਤੇ ਰਾਜਵੀਰ ਕੌਰ ਨੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਇਸ ਮੌਕੇ ਗੁਰਮੇਲ ਸਿੰਘ ਮੱਦੋਕੇ ਚੇਅਰਮੈਨ ਮਾਰਕੀਟ ਕਮੇਟੀ, ਸਰਪੰਚ ਜਗਤਾਰ ਸਿੰਘ ਬੁੱਟਰ, ਗੁਰਮੀਤ ਸਿੰਘ ਕਾਕਾ ਨੰਬਰਦਾਰ ਰਾਮੂੰਵਾਲਾ ਨਵਾਂ ਆਦਿ ਹਾਜ਼ਰ ਸਨ।