- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਆ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਲਗਾਤਾਰ ਪਾਰਟੀ ਵਿਚ ਨਵੀਆਂ ਨਿਯੁਕਤੀਆਂ ਕਰਕੇ ਪਾਰਟੀ ਨੂੰ ਮਜ਼ਬੂਤੀ ਵੱਲ ਲੈਕੇ ਜਾ ਰਹੇ ਹਨ, ਉਸੇ ਕੜੀ ਤਹਿਤ ਉਨ੍ਹਾਂ ਨੇ ਮੋਗਾ ਸ਼ਹਿਰ ਦੇ ਵੱਖ ਵੱਖ ਸਰਕਲਾਂ ਵਿਚ ਯੂਥ ਅਕਾਲੀ ਦਲ ਦੇ ਸਰਕਲ ਪ੍ਰਧਾਨ ਨਿਯੁਕਤ ਕੀਤੇ। ਨਿਯੁਕਤ ਹੋਣ ਵਾਲਿਆਂ ਵਿਚ ਮੋਗਾ ਜੀਤ ਸਿੰਘ ਤੋਂ ਅਮਰਿੰਦਰ ਸਿੰਘ, ਮੋਗਾ ਮਹਿਲਾ ਸਿੰਘ ਤੋਂ ਸੁਖਮੰਦਰ ਸਿੰਘ, ਦੁੱਨੇਕੇ ਤੋਂ ਸਤਨਾਮ ਸਿੰਘ ਸੰਧੂ, ਰਾਮਗੰਜ ਮੰਡੀ ਤੋਂ ਜੈਦੀਪ ਸਿੰਘ, ਗੋਧੇ ਵਾਲਾ ਤੋਂ ਜਸ਼ਨਦੀਪ ਸਿੰਘ ਅਰੋੜਾ, ਲੰਡੇਕੇ ਤੋਂ ਜਸਪ੍ਰੀਤ ਸਿੰਘ ਜੱਸਾ, ਕੱਚਾ ਦੁਸਾਂਝ ਰੋਡ ਤੋਂ ਗੁਰਪ੍ਰੀਤ ਸਿੰਘ ਅਤੇ ਅਮ੍ਰਿਤਸਰ ਰੋਡ ਤੋਂ ਜਸਪ੍ਰੀਤ ਸਿੰਘ ਸਰਕਲ ਪ੍ਰਧਾਨ ਨਿਯੁਕਤ ਕੀਤੇ। ਇਸੇ ਤਰ੍ਹਾਂ ਹੋਰ ਨਿਯੁਕਤੀਆਂ ਵਿਚ ਯੂਥ ਆਗੂ ਰਾਜਵੀਰ ਸਿੰਘ ਮੀਤ ਪ੍ਰਧਾਨ, ਪਰਮਦੀਪ ਸਿੰਘ ਸਕੱਤਰ, ਸਤਨਾਮ ਸਿੰਘ ਮੀਤ ਪ੍ਰਧਾਨ, ਅਰਵ ਅਰੋੜਾ ਜੁਆਇੰਟ ਸਕੱਤਰ ਅਤੇ ਪਰਮਵੀਰ ਸਿੰਘ ਜੁਆਇੰਟ ਸਕੱਤਰ ਨਿਯੁਕਤ ਕੀਤੇ ਗਏ ਹਨ। ਇਸ ਮੌਕੇ ’ਤੇ ਸੰਜੀਤ ਸਿੰਘ ਸੰਨੀ ਗਿੱਲ ਨੇ ਨਿਯੁਕਤ ਕੀਤੇ ਨੌਜ਼ਵਾਨਾਂ ਨੂੰ ਵਧਾਈ ਦੇਣ ਦੇ ਨਾਲ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ। ਚੁਣੇ ਗਏ ਸਾਰੇ ਸਰਕਲ ਪ੍ਰਧਾਨਾਂ ਅਤੇ ਨਵੇਂ ਚੁਣੇ ਯੂਥ ਆਗੂਆਂ ਨੇ ਸੰਜੀਤ ਸਿੰਘ ਸੰਨੀ ਗਿੱਲ ਨੂੰ ਵਿਸ਼ਵਾਸ ਦਵਾਇਆ ਕਿ ਉਹ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਇਸ ਮੌਕੇ ਸੰਜੀਤ ਸਿੰਘ ਸੰਨੀ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਲਈ ਸਾਡੇ ਮੋਗਾ ਦੇ ਯੂਥ ਪ੍ਰਧਾਨ ਸੁਖਬੀਰ ਸਿੰਘ ਗਿੱਲ ਅਤੇ ਸਹਿਰੀ ਜ਼ਿਲ੍ਹਾ ਯੂਥ ਪ੍ਰਧਾਨ ਦੇਬਸੀਸ ਮਲਿਕ ਹੋਰਾਂ ਦਾ ਵਿਸ਼ੇਸ ਯੋਗਦਾਨ ਹੈ ਅਤੇ ਉਨ੍ਹਾਂ ਦੀ ਪ੍ਰੇਰਣਾ ਸਦਕਾ ਹੋਰ ਪਾਰਟੀਆਂ ਨੂੰ ਛੱਡ ਕੇ ਨੌਜਵਾਨ ਸ਼੍ਰੋਮਣੀ ਅਕਾਲੀ ਦਲ ਵਿਚ ਆਕੇ ਖੁਸ਼ੀ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਆਗੂਆਂ ਅਤੇ ਪਾਰਟੀ ਦੀ ਵੱਡੀ ਜ਼ਿੰਮੇਵਾਰੀ ਹੁੰਦੀ ਹੈ ਅਤੇ ਹਰ ਚੋਣ ਵਿਚ ਨੌਜਵਾਨ ਆਗੂਆਂ ਦਾ ਵਿਸ਼ੇਸ ਯੋਗਦਾਨ ਹੁੰਦਾ ਹੈ ਅਤੇ ਨੌਜਵਾਨ ਆਗੂ ਪਾਰਟੀ ਦਾ ਸੁਨਿਹਰਾ ਭਵਿੱਖ ਹਨ ਅਤੇ ਆਉਣ ਵਾਲੇ ਸਮੇਂ ਵਿਚ ਉਨ੍ਹਾਂ ਨੇ ਹੀ ਪਾਰਟੀ ਦੀ ਵਾਗਡੋਰ ਸਾਂਭਣੀ ਹੁੰਦੀ ਹੈ ਇਸ ਲਈ ਪਾਰਟੀ ਵਿਚ ਯੂਥ ਦਾ ਵਿਸ਼ੇਸ ਮਹੱਤਵ ਹੁੰਦਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਲੜੀਆਂ ਜਾਣਗੀਆਂ ਅਤੇ ਇਨ੍ਹਾਂ ਚੋਣਾਂ ਵਿਚ ਯੂਥ ਅਕਾਲੀ ਦਲ ਆਪਣੀ ਅਹਿਮ ਭੂਮਿਕਾ ਅਦਾ ਕਰੇਗਾ। ਸੰਨੀ ਗਿੱਲ ਨੇ ਕਿਹਾ ਕਿ ਸੂਬੇ ਦੇ ਲੋਕ ਹੁਣ ਆਪਣੀ ਖੇਤਰੀ ਪਾਰਟੀ ਨੂੰ ਲਿਆਉਣ ਲਈ ਉਤਾਵਲੇ ਹਨ ਕਿਉਂਕਿ ਸੂਬੇ ਦਾ ਵਿਕਾਸ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੋਇਆ ਅਤੇ ਆਪ ਪਾਰਟੀ ਤੋਂ ਅੱਕੇ ਲੋਕ ਹੁਣ ਆਪ ਵਾਲਿਆਂ ਨੂੰ ਦਿੱਲੀ ਵੱਲ ਭਜਾਉਣਗੇ ਅਤੇ ਆਪ ਪਾਰਟੀ ਦੀਆਂ ਜ਼ਮਾਨਤਾਂ ਜਬਤ ਕਰਵਾਉਣਗੇ। ਇਸ ਮੌਕੇ ’ਤੇ ਵਿਸ਼ੇਸ਼ ਤੌਰ ’ਤੇ ਯੂਥ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਦੇਬਸੀਸ ਮਲਿਕ, ਸੁਖਬੀਰ ਸਿੰਘ ਗਿੱਲ, ਜੋਏਦੀਪ ਸ਼ਰਮਾ ਅਤੇ ਨਵਦੀਪ ਸਿੰਘ ਨਿੰਮਾ ਲੰਢੇਕੇ ਆਦਿ ਹਾਜ਼ਰ ਸਨ।