- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਲਾਕੇ ਦੀ ਪ੍ਰਸਿੱਧ ਵਿੱਦਿਅਕ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਮੋਗਾ ਦੇ ਹੋਣਹਾਰ ਤੀਰਅੰਦਾਜ਼ਾਂ ਨੇ 70ਵੀਆਂ ਪੰਜਾਬ ਰਾਜ ਪੱਧਰੀ ਸਕੂਲ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਕ ਚਾਂਦੀ ਅਤੇ ਦੋ ਕਾਂਸੀ ਦੇ ਤਗਮੇ ਜਿੱਤ ਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਇਹ ਮੁਕਾਬਲੇ ਪਟਿਆਲਾ ਅਤੇ ਸੰਗਰੂਰ ਵਿਖੇ ਕਰਵਾਏ ਗਏ, ਜਿੰਨ੍ਹਾਂ ਵਿਚ ਸਕੂਲ ਦੇ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ, ਮਿਹਨਤ ਅਤੇ ਅਨੁਸ਼ਾਸਨ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇੰਨ੍ਹਾਂ ਮੁਕਾਬਲਿਆਂ ਵਿਚ ਅੰਡਰ-17 ਲੜਕਿਆਂ ਦੇ ਕੰਪਾਊਂਡ ਆਰਚਰੀ ਵਰਗ ਵਿਚ ਦਸਵੀਂ ਜਮਾਤ ਦੇ ਵਿਦਿਆਰਥੀ ਰਿਪਜੋਤ ਸਿੰਘ ਨੇ ਸ਼ਾਨਦਾਰ ਨਿਸ਼ਾਨੇਬਾਜ਼ੀ ਕਰਦਿਆਂ ਚਾਂਦੀ ਦਾ ਤਗਮਾ ਜਿੱਤਿਆ। ਇਸੇ ਤਰ੍ਹਾਂ ਰਿਕਰਵ ਆਰਚਰੀ ਮੁਕਾਬਲੇ ਵਿਚ ਨੌਵੀਂ ਜਮਾਤ ਦੇ ਵਿਦਿਆਰਥੀ ਗੁਰਾਂਸ਼ ਨੇ ਕਾਂਸੀ ਦਾ ਤਗਮਾ ਆਪਣੇ ਨਾਮ ਕੀਤਾ। ਇਸ ਤੋਂ ਇਲਾਵਾ ਅੰਡਰ-14 ਲੜਕਿਆਂ ਦੇ ਰਿਕਰਵ ਆਰਚਰੀ ਵਰਗ ਵਿਚ ਛੇਵੀਂ ਜਮਾਤ ਦੇ ਵਿਦਿਆਰਥੀ ਕਰਨਵੀਰ ਸਿੰਘ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਗਮਾ ਜਿੱਤਿਆ। ਇੰਨ੍ਹਾਂ ਖਿਡਾਰੀਆਂ ਦਾ ਸਕੂਲ ਪਹੁੰਚਣ ’ਤੇ ਸਵੇਰ ਦੀ ਸਭਾ ਵਿਚ ਸਟੇਜ ’ਤੇ ਬੁਲਾ ਕੇ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਤੇ ਵਇਸ ਪ੍ਰਿੰਸੀਪਲ ਡਾ. ਨਿਧੀ ਬਰਾੜ ਵੱਲੋਂ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਪ੍ਰਿੰਸੀਪਲ ਨੇ ਇਸ ਪ੍ਰਾਪਤੀ