- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕ੍ਰਾਂਤੀਕਾਰੀ ਚੇਤਨਾ ਮੰਚ ਮੋਗਾ ਵੱਲੋਂ ਨੈਸਲੇ

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਮੋਗਾ : ਕ੍ਰਾਂਤੀਕਾਰੀ ਚੇਤਨਾ ਮੰਚ ਮੋਗਾ ਵੱਲੋਂ ਨੈਸਲੇ ਠੇਕੇਦਾਰ ਲੇਬਰ ਯੂਨੀਅਨ ਦੇ ਨਵ-ਨਿਯੁਕਤ ਪ੍ਰਧਾਨ ਅਰੁਣ ਬੋਹਤ ਨੂੰ ਵਿਸ਼ੇਸ਼ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ। ਆਰਾ ਰੋਡ ਵਿਖੇ ਕਰਵਾਏ ਗਏ ਇਸ ਸਮਾਗਮ ਵਿਚ ਵੱਡੀ ਗਿਣਤੀ ਵਿਚ ਸਮਾਜਿਕ, ਮਜ਼ਦੂਰ ਅਤੇ ਵਾਲਮੀਕਿ ਭਾਈਚਾਰੇ ਨਾਲ ਸਬੰਧਤ ਆਗੂਆਂ ਨੇ ਸ਼ਮੂਲੀਅਤ ਕਰਦਿਆਂ ਅਰੁਣ ਬੋਹਤ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸਫ਼ਲ ਕਾਰਜਕਾਲ ਦੀ ਕਾਮਨਾ ਕੀਤੀ। ਇਸ ਮੌਕੇ ਸਮਾਗਮ ਦੀ ਅਗਵਾਈ ਕ੍ਰਾਂਤੀਕਾਰੀ ਚੇਤਨਾ ਮੰਚ ਦੇ ਜ਼ਿਲ੍ਹਾ ਪ੍ਰਧਾਨ ਵਿਸ਼ਾਲ ਰਾਜਪੂਤ, ਸਰਪ੍ਰਸਤ ਮਦਨ ਲਾਲ ਬੋਹਤ, ਸਤਪਾਲ, ਰਾਹੁਲ ਉਜੀਨਵਾਲ, ਸ਼ਾਮ ਲਾਲ ਲੋਹਾਰਾ, ਸ਼ਾਮਾ, ਜਨਰਲ ਸਕੱਤਰ ਕੁਲਦੀਪ ਸੰਗੇਲੀਆ, ਉੱਪ ਪ੍ਰਧਾਨ ਰੋਕੀ ਅਤੇ ਹੈੱਡ ਕੈਸ਼ੀਅਰ ਅਕਸ਼ੈ ਨੇ ਸਾਂਝੇ ਤੌਰ ’ਤੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਵਿਸ਼ਾਲ ਰਾਜਪੂਤ ਨੇ ਕਿਹਾ ਕਿ ਵਾਲਮੀਕਿ ਸਭਾ ਦੇ ਪ੍ਰਧਾਨ ਅਰੁਣ ਬੋਹਤ ਨੂੰ ਸਰਬਸੰਮਤੀ ਨਾਲ ਨੇਸਲੇ ਠੇਕੇਦਾਰ ਲੇਬਰ ਯੂਨੀਅਨ ਦਾ ਪ੍ਰਧਾਨ ਚੁਣਿਆ ਜਾਣਾ ਨਾ ਸਿਰਫ਼ ਉਨ੍ਹਾਂ ਲਈ, ਸਗੋਂ ਪੂਰੇ ਵਾਲਮੀਕਿ ਭਾਈਚਾਰੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਇਹ ਇਤਿਹਾਸਕ ਪਲ ਹੈ ਕਿਉਂਕਿ ਪਹਿਲੀ ਵਾਰ ਵਾਲਮੀਕਿ ਸਮਾਜ ਨਾਲ ਸਬੰਧਤ ਕਿਸੇ ਵਿਅਕਤੀ ਨੂੰ ਇਸ ਯੂਨੀਅਨ ਦੀ ਅਗਵਾਈ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਅਰੁਣ ਬੋਹਤ ਲੰਬੇ ਸਮੇਂ ਤੋਂ ਸਮਾਜਿਕ ਅਤੇ ਮਜ਼ਦੂਰ ਹਿੱਤਾਂ ਲਈ ਨਿਰੰਤਰ ਕੰਮ ਕਰਦੇ ਆ ਰਹੇ ਹਨ ਅਤੇ ਉਮੀਦ ਹੈ ਕਿ ਉਹ ਆਪਣੇ ਨਵੇਂ ਅਹੁਦੇ ’ਤੇ ਰਹਿੰਦਿਆਂ ਮਜ਼ਦੂਰਾਂ ਦੇ ਹੱਕਾਂ ਦੀ ਰਾਖੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਕ੍ਰਾਂਤੀਕਾਰੀ ਚੇਤਨਾ ਮੰਚ ਅਤੇ ਵਾਲਮੀਕਿ ਸਮਾਜ ਵੱਲੋਂ ਉਨ੍ਹਾਂ ਨੂੰ ਸਿਰੋਪਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸਨਮਾਨ ਪ੍ਰਾਪਤ ਕਰਨ ਉਪਰੰਤ ਅਰੁਣ ਬੋਹਤ ਨੇ ਕ੍ਰਾਂਤੀਕਾਰੀ ਚੇਤਨਾ ਮੰਚ ਅਤੇ ਵਾਲਮੀਕਿ ਸਮਾਜ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ