ਮਨਪ੍ਰਰੀਤ ਸਿੰਘ ਮੱਲੇਆਣਾ, ਮੋਗਾ :

ਆਮ ਆਦਮੀ ਪਾਰਟੀ ਦੇ ਹਲਕਾ ਮੋਗਾ ਵਿਧਾਇਕ ਡਾਕਟਰ ਅਮਨਦੀਪ ਕੌਰ ਨੇ ਕੌਂਸਲਰ ਨੂੰ ਸਿਰੋਪਾਓ ਪਾ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਕੀਤਾ। ਇਸ ਸਮੇਂ ਵਿਧਾਇਕ ਡਾਕਟਰ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੋਗੇ ਦੀ ਵਿਕਾਸ ਲਈ ਕੋਈ ਕਸਰ ਸਰਕਾਰ ਨਹੀਂ ਰਹਿਣ ਦੇਵੇਗੀ। ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਨੂੰ ਫਿਰ ਤੋਂ ਪੈਰਾਂ ਸਿਰ ਕਰਨ ਲਈ ਯਤਨਸ਼ੀਲ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਹਰ ਪੰਜਾਬੀ ਨੂੰ ਨਾਲ ਲੈ ਕੇ ਚੱਲਣ ਲਈ ਤਿਆਰ ਹਨ, ਪਰ ਉਨ੍ਹਾਂ ਵਿਚ ਪੰਜਾਬ ਪ੍ਰਤੀ ਸੱਚਾ ਨਿਸ਼ਟਾ ਹੋਣੀ ਚਾਹੀਦੀ ਹੈ। ਇਸ ਮੌਕੇ ਅਰਵਿੰਦਰ ਸਿੰਘ ਕਾਨਪੁਰੀਆ ਕੌਂਸਲਰ ਨੇ ਕਿਹਾ ਕਿ ਮੈਂ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਇਆ ਹਾਂ। ਉਨ੍ਹਾਂ ਕਿਹਾ ਕਿ ਮੈਂ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ ਤੋਂ ਪ੍ਰਭਾਵਿਤ ਹੋ ਕੇ ਪਾਰਟੀ 'ਚ ਸ਼ਾਮਲ ਹੋਇਆ ਹਾਂ। ਇਸ ਮੌਕੇ ਹਰਜਿੰਦਰ ਸਿੰਘ ਰੋਡੇ ਜੁਇੰਟ ਸਕੱਤਰ ਪੰਜਾਬ, ਬਲਜੀਤ ਸਿੰਘ ਚਾਨੀ ਕੌਂਸਲਰ, ਸਰਬਜੀਤ ਕੌਰ ਰੋਡੇ ਕੌਂਸਲਰ, ਅਮਿਤ ਪੁਰੀ, ਜਸਵਿੰਦਰ ਸਿੰਘ ਆਦਿ ਹਾਜ਼ਰ ਸਨ।