'ਸਰਕਾਰ ਬਣਦੇ ਹੀ ਪਹਿਲਾ ਬਿੱਲ ਧਰਮ ਪਰਿਵਰਤਨ ਦੇ ਖ਼ਿਲਾਫ਼ ਲਿਆਵਾਂਗੇ...', ਪੰਜਾਬ 'ਚ ਅਮਿਤ ਸ਼ਾਹ ਦਾ ਐਲਾਨ, ਹੋਣ ਲੱਗੀ ਸਿਆਸਤ ਹਲਚਲ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਵਿੱਚ ਭਾਜਪਾ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਐਲਾਨ ਕੀਤਾ ਕਿ ਸੂਬੇ ਵਿੱਚ ਭਾਜਪਾ ਸਰਕਾਰ ਆਉਣ ਤੋਂ ਬਾਅਦ ਪਹਿਲਾ ਬਿੱਲ ਧਰਮ ਪਰਿਵਰਤਨ ਦੇ ਖ਼ਿਲਾਫ਼ ਲਿਆਂਦਾ ਜਾਵੇਗਾ।
Publish Date: Sat, 14 Mar 2026 03:40 PM (IST)
Updated Date: Sat, 14 Mar 2026 03:42 PM (IST)
ਕੈਲਾਸ਼ ਨਾਥ, ਕਿਲੀ ਚਹਿਲਾਂ (ਮੋਗਾ): ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਵਿੱਚ ਭਾਜਪਾ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਐਲਾਨ ਕੀਤਾ ਕਿ ਸੂਬੇ ਵਿੱਚ ਭਾਜਪਾ ਸਰਕਾਰ ਆਉਣ ਤੋਂ ਬਾਅਦ ਪਹਿਲਾ ਬਿੱਲ ਧਰਮ ਪਰਿਵਰਤਨ ਦੇ ਖ਼ਿਲਾਫ਼ ਲਿਆਂਦਾ ਜਾਵੇਗਾ।
ਕੇਸਰੀ ਦਸਤਾਰ ਸਜਾ ਕੇ ਮੋਗਾ ਦੇ ਪਿੰਡ ਕਿਲੀ ਚਹਿਲਾਂ ਵਿੱਚ ਪਾਰਟੀ ਦੀ ਸਟੇਜ ਤੋਂ ਅਮਿਤ ਸ਼ਾਹ ਨੇ ਐਲਾਨ ਕੀਤਾ ਕਿ ਭਾਜਪਾ ਦੀ ਸਰਕਾਰ ਆਉਣ 'ਤੇ 2 ਸਾਲਾਂ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਨੇ ਕਸ਼ਮੀਰ ਵਿੱਚੋਂ ਧਾਰਾ 370 ਹਟਾਉਣ ਅਤੇ ਦੇਸ਼ ਵਿੱਚੋਂ ਨਕਸਲਵਾਦ ਨੂੰ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ, ਜੋ ਅਸੀਂ ਕਰਕੇ ਦਿਖਾਇਆ ਹੈ। ਹੁਣ ਸਿਰਫ਼ 7 ਜ਼ਿਲ੍ਹਿਆਂ ਵਿੱਚ ਨਕਸਲਵਾਦ ਰਹਿ ਗਿਆ ਹੈ, ਜਿਸ ਨੂੰ ਜਲਦੀ ਹੀ ਉੱਥੋਂ ਵੀ ਖ਼ਤਮ ਕਰ ਦਿੱਤਾ ਜਾਵੇਗਾ।
ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਭ੍ਰਿਸ਼ਟਾਚਾਰ ਵਿੱਚ ਡੁੱਬੀ ਹੋਈ ਦੱਸਦਿਆਂ ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਅੱਜ ਸੂਬੇ ਵਿੱਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਰਹਿ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਦੇ 'ਪਾਇਲਟ' ਬਣ ਕੇ ਰਹਿ ਗਏ ਹਨ। ਕੇਜਰੀਵਾਲ ਨੇ ਦਿੱਲੀ ਦੇ ਚਾਰ ਸੂਬੇਦਾਰ ਬਿਠਾਏ ਹੋਏ ਹਨ, ਜੋ ਪੰਜਾਬ ਦਾ ਪੈਸਾ ਲੁੱਟ ਕੇ ਦਿੱਲੀ ਲੈ ਕੇ ਜਾ ਰਹੇ ਹਨ।