ਕਬੱਡੀ ਫੈਡਰੇਸ਼ਨ ਦੇ ਚੇਅਰਮੈਨ ਗੁਲਾਬ ਸਿੰਘ ਸੈਣੀ ਦਾ ਸਨਮਾਨ
ਨਾਇਬ ਸਿੰਘ ਸੈਣੀ ਮੁੱਖ ਮੰਤਰੀ
Publish Date: Mon, 23 Feb 2026 04:14 PM (IST)
Updated Date: Tue, 24 Feb 2026 04:01 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਾਘਾਪੁਰਾਣਾ: ਨਾਇਬ ਸਿੰਘ ਸੈਣੀ ਮੁੱਖ ਮੰਤਰੀ ਹਰਿਆਣਾ ਦੇ ਭਰਾਤਾ ਗੁਲਾਬ ਸਿੰਘ ਸੈਣੀ ਚੇਅਰਮੈਨ ਏਸ਼ੀਅਨ ਕਬੱਡੀ ਫੈੱਡਰੇਸ਼ਨ ਕੈਨੇਡਾ ਬਖਸ਼ੀਸ਼ ਸਿੰਘ ਨੰਬਰਦਾਰ ਦੇ ਗ੍ਰਹਿ ਪਿੰਡ ਉੱਗੋਕੇ (ਮੋਗਾ) ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਹਰਮਨ ਗਿੱਲ ਅਤੇ ਪਿੰਡ ਵਾਸੀਆਂ ਵੱਲੋਂ ਚੇਅਰਮੈਨ ਗੁਲਾਬ ਸਿੰਘ ਸੈਣੀ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਚੇਅਰਮੈਨ ਗੁਲਾਬ ਸਿੰਘ ਕਬੱਡੀ ਖਿਡਾਰੀਆਂ ਨੂੰ ਵੀ ਮਿਲੇ। ਇਸ ਮੌਕੇ ਚੇਅਰਮੈਨ ਸੈਣੀ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਸਾਡੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕਜੁੱਟ ਹੋ ਕੇ ਵੱਡੇ ਪੱਧਰ ’ਤੇ ਮਾਂ ਖੇਡ ਕਬੱਡੀ ਦੇ ਟੂਰਨਾਮੈਂਟ ਕਰਵਾਉਣੇ ਚਾਹੀਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਖੇਡਾ ਸਾਡੀ ਜ਼ਿੰਦਗੀ ਦਾ ਇਕ ਅਨਿੱਖੜਵਾਂ ਅੰਗ ਹਨ, ਇਹ ਖੇਡਾਂ ਜਿੱਥੇ ਆਪਸੀ ਮਿਲਵਰਤਨ ਦੀ ਭਾਵਨਾ ਪੈਦਾ ਕਰਦੀਆਂ ਹਨ, ਓਥੇ ਸਾਡੇ ਸਰੀਰ ਨੂੰ ਤੰਦਰੁਸਤੀ ਵੀ ਪ੍ਰਦਾਨ ਕਰਦੀਆਂ ਹਨ। ਇਸ ਲਈ ਸਾਡੀ ਨੌਜਵਾਨੀ ਨੂੰ ਖੇਡਾਂ ਨਾਲ ਜੋੜਨ ਲਈ ਸਾਨੂੰ ਵੱਧ ਤੋਂ ਵੱਧ ਉਪਰਾਲੇ ਕਰਨੇ ਚਾਹੀਦੇ ਹਨ। ਇਸ ਮੌਕੇ ਬਖਸ਼ੀਸ਼ ਸਿੰਘ ਨੰਬਰਦਾਰ ਦੇ ਪੋਤਰੇ ਹਰਮਨ ਗਿੱਲ ਵੱਲੋਂ ਵਿਸ਼ੇਸ਼ ਤੌਰ ’ਤੇ ਪਹੁੰਚਣ ’ਤੇ ਚੇਅਰਮੈਨ ਗੁਲਾਬ ਸਿੰਘ ਸੈਣੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰਮੀਤ ਸਿੰਘ ਪੁਰਬਾ ਬਾਘਾਪੁਰਾਣਾ, ਸੁਖਮੰਦਰ ਸਿੰਘ ਉੱਗੋਕੇ, ਨਿਰਮਲ ਸਿੰਘ ਕੈਨੇਡਾ, ਮਨਪ੍ਰੀਤ ਸਿੰਘ,ਕਾਲਾ ਗਿੱਲ, ਗੁਰਦਰਸ਼ਨ ਸਿੰਘ ਕਾਲੇਕੇ ਤੋਂ ਇਲਾਵਾ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ।