- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਗਾ ਪੁਲਿਸ ਨੇ ਪੰਜਾਬ ਪੁਲਿਸ ਦੀ ਨਕਲੀ ਪੁਲਿਸ ਕਰਮਚਾਰੀ ਬਣ ਕੇ ਆਮ ਲੋਕਾਂ ‘ਤੇ ਰੋਅਬ ਜਮਾਉਣ ਵਾਲੀ ਇੱਕ ਮਹਿਲਾ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦੋਸ਼ੀ ਮਹਿਲਾ ਦੇ ਕਬਜ਼ੇ ਵਿੱਚੋਂ ਸਹਾਇਕ ਥਾਨੇਦਾਰ ਦੀ ਵਰਦੀ, ਪੰਜਾਬ ਪੁਲਿਸ ਦਾ ਫਰਜ਼ੀ ਆਈਕਾਰਡ ਅਤੇ ਦੋ ਵਾਕੀ-ਟਾਕੀ ਬਰਾਮਦ ਕੀਤੇ ਹਨ। ਥਾਨਾ ਸਿਟੀ ਮੋਗਾ ਪੁਲਿਸ ਨੇ ਦੋਸ਼ੀ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਉਸਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਲਿਆ ਗਿਆ ਹੈ।

ਰਾਜਕੁਮਾਰ ਰਾਜੂ, ਮੋਗਾ: ਮੋਗਾ ਪੁਲਿਸ ਨੇ ਪੰਜਾਬ ਪੁਲਿਸ ਦੀ ਨਕਲੀ ਪੁਲਿਸ ਕਰਮਚਾਰੀ ਬਣ ਕੇ ਆਮ ਲੋਕਾਂ ‘ਤੇ ਰੋਅਬ ਜਮਾਉਣ ਵਾਲੀ ਇੱਕ ਮਹਿਲਾ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦੋਸ਼ੀ ਮਹਿਲਾ ਦੇ ਕਬਜ਼ੇ ਵਿੱਚੋਂ ਸਹਾਇਕ ਥਾਨੇਦਾਰ ਦੀ ਵਰਦੀ, ਪੰਜਾਬ ਪੁਲਿਸ ਦਾ ਫਰਜ਼ੀ ਆਈਕਾਰਡ ਅਤੇ ਦੋ ਵਾਕੀ-ਟਾਕੀ ਬਰਾਮਦ ਕੀਤੇ ਹਨ। ਥਾਨਾ ਸਿਟੀ ਮੋਗਾ ਪੁਲਿਸ ਨੇ ਦੋਸ਼ੀ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਉਸਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਲਿਆ ਗਿਆ ਹੈ।
ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਦੇ ਨਿਰਦੇਸ਼ਾਂ ‘ਤੇ ਗਲਤ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਅਤੇ ਆਮ ਜਨਤਾ ਨੂੰ ਧਮਕਾ ਕੇ ਪੁਲਿਸ ਦਾ ਰੋਅਬ ਦਿਖਾਉਣ ਵਾਲਿਆਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਦੇ ਤਹਿਤ ਫੋਕਲ ਪੁਆਇੰਟ ਪੁਲਿਸ ਚੌਕੀ ਦੇ ਇੰਚਾਰਜ ਮੋਹਕਮ ਸਿੰਘ ਨੇ ਪੁਲਿਸ ਪਾਰਟੀ ਨਾਲ ਕਾਰਵਾਈ ਕਰਦਿਆਂ ਦੋਸ਼ੀ ਮਹਿਲਾ ਨੂੰ ਕਾਬੂ ਕੀਤਾ।
ਪੁਲਿਸ ਸੂਤਰਾਂ ਦੇ ਅਨੁਸਾਰ, ਚੌਕੀ ਇੰਚਾਰਜ ਮੋਹਕਮ ਸਿੰਘ ਪੁਲਿਸ ਪਾਰਟੀ ਨਾਲ ਇਲਾਕੇ ਵਿੱਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਜਦੋਂ ਉਹ ਕੋਟਕਪੂਰਾ ਬਾਈਪਾਸ ਦੇ ਕੋਲ ਮੌਜੂਦ ਸਨ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਕੋਮਲਪ੍ਰੀਤ ਕੌਰ ਨਿਵਾਸੀ ਪਿੰਡ ਚੰਦੇਵਾਲਾ ਮੋੜ, ਮੱਲਾਂਵਾਲਾ, ਜ਼ਿਲ੍ਹਾ ਫਿਰੋਜ਼ਪੁਰ ਆਪਣੇ ਆਪ ਨੂੰ ਪੰਜਾਬ ਪੁਲਿਸ ਦੀ ਕਰਮਚਾਰੀ ਦੱਸਦੀ ਹੈ। ਉਸ ਕੋਲ ਪੰਜਾਬ ਪੁਲਿਸ ਦਾ ਫਰਜ਼ੀ ਆਈਕਾਰਡ ਵੀ ਹੈ।