
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਰਾਈਸ ਬ੍ਰਾਨ ਡੀਲਰ ਐਸੋਸੀਏਸ਼

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਮੋਗਾ : ਰਾਈਸ ਬ੍ਰਾਨ ਡੀਲਰ ਐਸੋਸੀਏਸ਼ਨ ਵੱਲੋਂ 29 ਅਗਸਤ ਨੂੰ ਪੁਰਾਣੀ ਦਾਣਾ ਮੰਡੀ ਵਿਖੇ ਕਰਵਾਏ ਜਾ ਰਹੇ 30ਵੇਂ ਵਿਸ਼ਾਲ ਭਗਵਤੀ ਜਾਗਰਣ ਸਬੰਧੀ ਤਿਆਰੀਆਂ ਜ਼ੋਰਾਂ ’ਤੇ ਹਨ। ਜਾਗਰਣ ਵਿਚ ਸ਼ਰਧਾਲੂਆਂ ਦੇ ਦਰਸ਼ਨਾਂ ਲਈ ਜਵਾਲਾ ਜੀ ਧਾਮ ਤੋਂ ਪਵਿੱਤਰ ਜੋਤ ਲਿਆਂਦੀ ਜਾਵੇਗੀ। ਪਵਿੱਤਰ ਜੋਤ ਲਿਆਉਣ ਲਈ ਐਸੋਸੀਏਸ਼ਨ ਦੇ ਮੈਂਬਰ ਪੁਰਾਣੀ ਦਾਣਾ ਮੰਡੀ ਤੋਂ ਹਿਮਾਚਲ ਪ੍ਰਦੇਸ਼ ਸਥਿਤ ਜਵਾਲਾ ਜੀ ਧਾਮ ਲਈ ਰਵਾਨਾ ਹੋਏ। ਐਸੋਸੀਏਸ਼ਨ ਦੇ ਚੇਅਰਮੈਨ ਮੋਹਨ ਗੋਇਲ, ਪ੍ਰਧਾਨ ਰਾਕੇਸ਼ ਗੋਇਲ ਅਤੇ ਪ੍ਰਦੀਪ ਕਾਕਾ ਨੇ ਦੱਸਿਆ ਕਿ ਸਮੂਹ ਮੈਂਬਰ ਪਹਿਲਾਂ ਮਾਤਾ ਚਿੰਤਪੁਰਨੀ ਧਾਮ ਵਿਖੇ ਨਤਮਸਤਕ ਹੋਣਗੇ। ਇਸ ਤੋਂ ਬਾਅਦ ਜਵਾਲਾ ਜੀ ਧਾਮ ਤੋਂ ਪਵਿੱਤਰ ਜੋਤ ਲੈ ਕੇ 23 ਅਗਸਤ ਨੂੰ ਸ਼ਾਮ 5 ਵਜੇ ਮੋਗਾ ਪਹੁੰਚਣਗੇ। ਮੋਗਾ ਪਹੁੰਚਣ ’ਤੇ ਐਸੋਸੀਏਸ਼ਨ ਦੇ ਮੈਂਬਰ ਅਮਿਤ ਮਿੱਤਲ ਦੇ ਨਿਵਾਸ ਸਥਾਨ ’ਤੇ ਪਵਿੱਤਰ ਜੋਤ ਦਾ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਜਾਵੇਗਾ। ਇਸ ਮੌਕੇ ਝੰਡਾ ਪੂਜਨ ਅਤੇ ਮਾਤਾ ਦੀ ਚੌਕੀ ਵੀ ਕਰਵਾਈ ਜਾਵੇਗੀ, ਜਿਸ ਵਿਚ ਗਾਇਕ ਆਕਾਸ਼ ਵਰਮਾ ਵੱਲੋਂ ਮਾਂ ਭਗਵਤੀ ਦਾ ਗੁਣਗਾਨ ਕੀਤਾ ਜਾਵੇਗਾ। ਕ੍ਰਿਸ਼ਨ ਤਾਇਲ ਅਤੇ ਰਾਕੇਸ਼ ਸਿਤਾਰਾ ਨੇ ਦੱਸਿਆ ਕਿ 29 ਅਗਸਤ ਨੂੰ ਪੁਰਾਣੀ ਦਾਣਾ ਮੰਡੀ ਵਿਖੇ ਹੋਣ ਵਾਲੇ ਵਿਸ਼ਾਲ ਭਗਵਤੀ ਜਾਗਰਣ ਵਿਚ ਭਜਨ ਸਮਰਾਟ ਮਨੀ ਲਾਡਲਾ ਅਤੇ ਪ੍ਰਸਿੱਧ ਭਜਨ ਗਾਇਕਾ ਅੰਜਲੀ ਦਿਵੇਦੀ ਮਾਂ ਭਗਵਤੀ ਦੇ ਭਜਨਾਂ ਦਾ ਗੁਣਗਾਨ ਕਰਨਗੇ। ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਸ਼ਹਿਰ ਵਾਸੀਆਂ ਅਤੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਉਹ ਪਰਿਵਾਰ ਸਮੇਤ 29 ਅਗਸਤ ਨੂੰ ਪੁਰਾਣੀ ਦਾਣਾ ਮੰਡੀ ਵਿਖੇ ਪਹੁੰਚ ਕੇ ਮਾਂ ਭਗਵਤੀ ਦੇ ਭਜਨਾਂ ਦਾ ਆਨੰਦ ਮਾਣਨ ਅਤੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕਰਨ। ਇਸ ਮੌਕੇ ਰਾਕੇਸ਼ ਸਿਤਾਰਾ, ਸਕੱਤਰ ਰਮਨ ਬੱਬਰ, ਖਜ਼ਾਨਚੀ ਦਿਨੇਸ਼ ਜਿੰਦਲ, ਕ੍ਰਿਸ਼ਨ ਤਾਇਲ, ਰਮਨ ਮੱਕੜ, ਵੇਦ ਗਰਗ, ਮਹੇਸ਼ ਗੋਇਲ, ਪੁਨੀਤ ਜਿੰਦਲ, ਪਰਵੀਨ ਗੋਇਲ, ਮੰਗਤ ਰਾਏ ਬਾਂਸਲ, ਗਗਨਦੀਪ ਮਿੱਤਲ, ਆਨੰਦ ਜੈਨ, ਅਮਿਤ ਮਿੱਤਲ, ਜਤਿਨ ਗੋਇਲ, ਸ਼ੈਂਕੀ ਤਾਇਲ, ਰੋਹਿਤ ਜਿੰਦਲ ਅਤੇ ਵਿਜਯੰਤ ਗੁਪਤਾ ਹਾਜ਼ਰ ਸਨ।