- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਸ਼ਵ ਪ੍ਰਸਿੱਧ ਧਾਰਮਿਕ ਸੰਸਥਾ ਦਰਬਾਰ

ਮਨਦੀਪ ਸਿੰਘ ਝਾਂਜੀ ਪੰਜਾਬੀ ਜਾਗਰਣ ਬੱਧਨੀ ਕਲਾਂ : ਵਿਸ਼ਵ ਪ੍ਰਸਿੱਧ ਧਾਰਮਿਕ ਸੰਸਥਾ ਦਰਬਾਰ ਸੰਪਰਦਾਇ ਲੋਪੋਂ ਦੇ ਬਾਨੀ ਪਰਉਪਕਾਰੀ, ਦਇਆ ਦੇ ਸਾਗਰ, ਸ਼ਾਂਤੀ ਦੇ ਸੋਮੇ, ਸੇਵਾ ਦੇ ਪੁੰਜ, ਸ਼੍ਰੀਮਾਨ ਸੁਆਮੀ ਸੰਤ ਜ਼ੋਰਾ ਸਿੰਘ ਜੀ ਮਹਾਰਾਜ ਦੀ 21ਵੀਂ ਬਰਸੀ 10 ਦਸੰਬਰ ਦਿਨ ਵੀਰਵਾਰ ਨੂੰ ਤੇ ਸ਼੍ਰੀਮਾਨ ਸੰਤ ਸੁਆਮੀ ਮਿੱਤ ਸਿੰਘ ਜੀ ਮਹਾਰਾਜ ਜੀ ਦੀ 76ਵੀਂ ਬਰਸੀ 8 ਦਸੰਬਰ ਦਿਨ ਮੰਗਲਵਾਰ ਨੂੰ ਸੰਤ ਆਸ਼ਰਮ ਲੋਪੋਂ ਸਾਹਿਬ ਵਿਖੇ ਮੌਜੂਦਾ ਮੁਖੀ ਸ੍ਰੀਮਾਨ ਸੰਤ ਸੁਆਮੀ ਜਗਜੀਤ ਸਿੰਘ ਲੋਪੋਂ ਵਾਲਿਆਂ ਦੀ ਅਗਵਾਈ ਹੇਠ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਦਰਬਾਰ ਸੰਪਰਦਾਇ ਦੀ ਮਰਯਾਦਾ ਅਨੁਸਾਰ ਪ੍ਰਕਾਸ਼ ਕਰਵਾਏ ਗਏ ਅੱਠਵੀਂ ਲੜੀ ਦੇ ਸ਼੍ਰੀ ਅਖੰਡ ਪਾਠ ਸਾਹਿਬ, ਜਿਨ੍ਹਾਂ ਦੇ ਭੋਗ 30 ਨਵੰਬਰ ਨੂੰ ਪਾਏ ਜਾਣਗੇ ਅਤੇ ਇਸੇ ਦਿਨ ਨੌਂਵੀਂ ਲੜੀ ਦੇ ਸ਼੍ਰੀ ਅਖੰਡ ਪ੍ਰਕਾਸ਼ ਕੀਤੇ ਜਾਣਗੇ। ਇਸ ਮੌਕੇ ਮਹਾਂਪੁਰਸ਼, ਪ੍ਰਸਿੱਧ ਕਵੀਸ਼ਰੀ ਜਥੇ ਅਤੇ ਸੁਆਮੀ ਸੰਤ ਜਗਜੀਤ ਸਿੰਘ ਜੀ ਲੋਪੋਂ ਵਾਲੇ ਸੰਗਤਾਂ ਨੂੰ ਆਪਣੇ ਅਨਮੋਲ ਪ੍ਰਵਚਨਾਂ ਰਾਹੀਂ ਨਿਹਾਲ ਕਰਨਗੇ। ਇੰਨ੍ਹਾਂ ਮਹਾਨ ਬਰਸੀ ਸਮਾਗਮਾਂ ਨੂੰ ਮੁੱਖ ਰੱਖਦਿਆਂ ਸੰਤ ਆਸ਼ਰਮ ਲੋਪੋਂ ਸਾਹਿਬ ਵਿਖੇ ਜਿੱਥੇ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ, ਉਥੇ ਵਿਦੇਸ਼ਾਂ ’ਚੋਂ ਵੱਡੀ ਤਾਦਾਦ ’ਚ ਸੰਗਤਾਂ ਲੋਪੋਂ ਵਿਖੇ ਪਹੁੰਚਣੀਆਂ ਸ਼ੁਰੂ ਹੋ ਗਈਆਂ ਹਨ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਸੰਗਤਾਂ ਦੇ ਸਨਮੁੱਖ ਹੋ ਰਹੇ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸੁਆਮੀ ਸੰਤ ਮਿੱਤ ਸਿੰਘ ਦੀ 76ਵੀਂ ਬਰਸੀ ਅਤੇ ਸੁਆਮੀ ਸੰਤ ਜੋਰਾ ਸਿੰਘ ਦੀ 21ਵੀਂ ਬਰਸੀ ਸਮਾਗਮਾਂ ’ਚ ਵੱਡੀ ਤਾਦਾਦ ’ਚ ਪਹੁੰਚਣ। ਇਸ ਮੌਕੇ ਸਮੂਹ ਗੁਰਸੰਗਤਾਂ ਵੱਲੋਂ ਅਖੰਡ ਪਾਠਾਂ ਦੀਆਂ ਲੜੀਆਂ ’ਚ ਸੇਵਾਵਾਂ ਨਿਭਾਈਆਂ ਗਈਆਂ।