- ਓਵਰਆਲ ਕ੍ਮਵਾਰ ਪਹਿਲਾ ਤੇ ਦੂਜਾ ਸਥਾਨ ਹਾਸਲ ਕਰਕੇ ਕੀਤਾ ਵਧੀਆ ਖੇਡ ਦਾ ਪ੍ਰਦਰਸ਼ਨ

ਕੈਪਸ਼ਨ : ਜੇਤੂ ਖਿਡਾਰੀਆਂ ਨੂੰ ਮੈਡਲ ਦੇ ਕੇ ਉਨ੍ਹਾਂ ਦਾ ਮਾਣ ਦਾਨ ਕਰਦੇ ਹੋਏ ਸੰਤ ਬਾਬਾ ਗੁਰਮੀਤ ਸਿੰਘ ਜੀ ਤੇ ਹੋਰ।

ਨੰਬਰ : 18 ਮੋਗਾ 14 ਪੀ

ਐਨਐੱਸ. ਲਾਲੀ, ਕੋਟ ਈਸੇ ਖਾਂ : ਕੋਟ ਈਸੇ ਖਾਂ ਜ਼ੋਨ ਪੱਧਰੀ ਅਥਲੈਟਿਕ ਮੀਟ 'ਚ ਸਮਾਰਟ ਸਕੂਲ ਖੋਸਾ ਰਣਧੀਰ ਤੇ ਸਥਾਨਕ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ ਵਧੀਆ ਖੇਡ ਦਾ ਪ੍ਰਦਰਸ਼ਨ ਕਰਦਿਆਂ ਓਵਰਆਲ ਕ੍ਮਵਾਰ ਪਹਿਲਾ ਤੇ ਦੂਜਾ ਸਥਾਨ ਹਾਸਲ ਕਰਕੇ ਆਪਣੇ ਸਕੂਲ ਤੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ ਹੈ।

ਦੱਸਣਾ ਬਣਦਾ ਹੈ ਕਿ ਸੰਤ ਬਾਬਾ ਫਤਿਹ ਸਿੰਘ ਜੀ ਯਾਦਗਾਰੀ ਸਟੇਡੀਅਮ ਖੋਸਾ ਕੋਟਲਾ ਵਿਖੇ ਹੋਏ ਫਸਵੇਂ ਮੁਕਾਬਲਿਆਂ ਵਿੱਚ 30 ਸਕੂਲਾਂ ਦੇ ਇੱਕ ਹਜ਼ਾਰ ਦੇ ਕਰੀਬ ਲੜਕੇ-ਲੜਕੀਆਂ ਨੇ ਭਾਗ ਲਿਆ। ਜੇਤੂ ਖਿਡਾਰੀਆਂ ਨੂੰ ਸੰਤ ਬਾਬਾ ਗੁਰਮੀਤ ਸਿੰਘ ਜੀ ਵੱਲੋਂ ਮੈਂਡਲ ਦੇ ਕੇ ਸਨਮਾਨਿਆ ਗਿਆ। ਜ਼ਿਕਰਯੋਗ ਹੈ ਕਿ ਸੰਤ ਬਾਬਾ ਗੁਰਮੀਤ ਸਿੰਘ ਜੀ ਮੁੱਖ ਸੇਵਾਦਾਰ ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਛੇਵੀਂ ਖੋਸਾ ਕੋਟਲਾ ਵਾਲਿਆਂ ਵੱਲੋਂ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਤੋਂ ਇਲਾਵਾ ਵਾਤਾਵਰਨ ਦੀ ਸਾਂਭ ਸੰਭਾਲ, ਸਮਾਜ ਭਲਾਈ ਕਾਰਜਾਂ ਦੇ ਨਾਲ-ਨਾਲ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਵਿਸ਼ੇਸ਼ ਯੋਗਦਾਨ ਪਾਇਆ ਜਾ ਰਿਹਾ ਹੈ। ਮਹਾਂਪੁਰਖਾਂ ਦੇ ਅਸ਼ੀਰਵਾਦ ਅਤੇ ਸਥਾਨਕ ਇਲਾਕੇ ਦੇ ਸਕੂਲ ਪ੍ਰਬੰਧਕਾਂ ਤੇ ਸਟਾਫ਼ ਦੀ ਮਿਹਨਤ ਸਦਕਾ ਸਥਾਨਕ ਇਲਾਕੇ ਅੰਦਰ ਖੇਡਾਂ ਦੇ ਖੇਤਰ ਵਿੱਚ ਚੰਗੇ ਰੁਝਾਨ ਮਿਲ ਰਹੇ ਹਨ, ਜੋ ਅਜੋਕੇ ਸਮਾਜ ਲਈ ਸ਼ੁੱਭ ਸੰਕੇਤ ਹੈ। ਐਥਲੈਟਿਕ ਮੀਟ ਵਿੱਚ ਯੋਗਦਾਨ ਦੇਣ ਵਾਲਿਆਂ ਵਿੱਚ ਅਜੀਤ ਸਿੰਘ, ਲੈਕਚਰਾਰ ਪਲਵਿੰਦਰ ਸਿੰਘ, ਸਰਪੰਚ ਵੀਰ ਸਿੰਘ, ਹਰਪ੍ਰਰੀਤ ਸਿੰਘ, ਹਰਜੀਤ ਸਿੰਘ, ਹਰਮਿੰਦਰ ਸਿੰਘ, ਸੁਰਿੰਦਰ ਸਿੰਘ, ਗਗਨਦੀਪ ਸਿੰਘ, ਤਜਿੰਦਰਪਾਲ ਸਿੰਘ ਖੋਸਾ, ਰਾਣੀ ਕੌਰ, ਸਰਬਜੀਤ ਕੌਰ ਆਦਿ ਸ਼ਾਮਲ ਹਨ।