ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਜਾਗਰੂਕਤਾ ਕੈਂਪ ਲਾਇਆ
ਚੇਅਰਪਰਸਨ ਪੰਜਾਬ ਪ੍ਰਦੂਸ਼ਕੈਂਪ ਦੌਰਾਨ ਹਾਜ਼ਰ ਮੈਂਬਰਾਂ ਨੂੰ ਜਾਗਰੂਕ ਕਰਦੇ ਹੋਏ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀ।
Publish Date: Thu, 29 Jan 2026 04:58 PM (IST)
Updated Date: Fri, 30 Jan 2026 04:05 AM (IST)

ਗੁਰਦੇਵ ਮਨੇਸ ਪੰਜਾਬੀ ਜਾਗਰਣ, ਕੋਟ ਈਸੇ ਖਾਂ: ਚੇਅਰਪਰਸਨ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਦਿਸ਼ਾਨਿਰਦੇਸ਼ਾਂ ਅਨੁਸਾਰ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਖ਼ੇਤਰੀ ਦਫ਼ਤਰ ਬਰਨਾਲਾ ਵੱਲੋਂ ਮਿਊਂਸਿਪਲ ਕਮੇਟੀ ਫਤਿਹਗੜ੍ਹ ਪੰਜਤੂਰ ਅਤੇ ਕੋਟਈਸੇਖਾਂ ਦੇ ਦਫ਼ਤਰ ਵਿਚ ਇਕ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਸੈਨੀਟਰੀ ਕਰਮਚਾਰੀਆਂ ਅਤੇ ਸਟਾਫ਼ ਮੈਂਬਰਾਂ ਨੂੰ ਠੋਸ ਕਚਰੇ ਦੀ ਖੁੱਲ੍ਹੀ ਸਾੜ ਤੋਂ ਹੋਣ ਵਾਲੇ ਨੁਕਸਾਨਦਾਇਕ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਸੀ। ਇਸ ਮੌਕੇ ਠੋਸ ਕਚਰਾ ਪ੍ਰਬੰਧਨ ਨਿਯਮਾਂ ਦੀ ਪਾਲਣਾ ਕਰਨ ਅਤੇ ਸੁਰੱਖਿਅਤ ਤੇ ਵਾਤਾਵਰਣ ਅਨੁਕੂਲ ਕਚਰਾ ਨਿਪਟਾਰੇ ਦੇ ਤਰੀਕੇ ਅਪਣਾਉਣ ’ਤੇ ਜ਼ੋਰ ਦਿੱਤਾ ਗਿਆ। ਕੈਂਪ ਵਿਚ ਈਓ ਅਮਰਿੰਦਰ ਸਿੰਘ, ਸੈਨੀਟਰੀ ਇੰਸਪੈਕਟਰ ਦਵਿੰਦਰ ਸਿੰਘ, ਸੀਐਫ ਸੀਮਾ ਅਤੇ ਮਿਊਂਸਿਪਲ ਕਮੇਟੀਆਂ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਸਹਾਇਕ ਪਰਿਵੇਸ਼ ਇੰਜੀਨੀਅਰ ਸ਼ਮਸ਼ੇਰ ਸਿੰਘ ਨੇ ਹਾਜ਼ਰ ਭਾਗੀਦਾਰਾਂ ਨੂੰ ਸੰਬੋਧਨ ਕਰਦਿਆਂ ਖੁੱਲ੍ਹੀ ਸਾੜ ਨਾਲ ਪੈਦਾ ਹੋਣ ਵਾਲੇ ਗੰਭੀਰ ਵਾਤਾਵਰਣੀ ਅਤੇ ਸਿਹਤ ਸਬੰਧੀ ਖ਼ਤਰਿਆਂ ਸਬੰਧੀ ਜਾਣਕਾਰੀ ਦਿੱਤੀ ਅਤੇ ਜ਼ਿੰਮੇਵਾਰੀ ਨਾਲ ਕਚਰਾ ਪ੍ਰਬੰਧਨ ਅਪਣਾਉਣ ਲਈ ਪ੍ਰੇਰਿਤ ਕੀਤਾ। ਜਾਗਰੂਕਤਾ ਕੈਂਪ ਰਾਹੀਂ ਕਰਮਚਾਰੀਆਂ ਨੂੰ ਸਾਫ਼, ਸਿਹਤਮੰਦ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਬਣਾਉਣ ਵਿਚ ਆਪਣੀ ਮਹੱਤਵਪੂਰਨ ਭੂਮਿਕਾ ਨਿਭਾਉਣ ਲਈ ਉਤਸ਼ਾਹਿਤ ਕੀਤਾ ਗਿਆ।