ਨਗਰ ਨਿਗਮ ’ਚ ਠੋਸ ਕਚਰਾ ਪ੍ਰਬੰਧਕ ਸਬੰਧੀ ਕੀਤਾ ਜਾਗਰੂਕ
ਪੰਜਾਬ ਪ੍ਰਦੂਸ਼ਣ ਕੰਟਰੋਲ
Publish Date: Wed, 25 Feb 2026 04:22 PM (IST)
Updated Date: Thu, 26 Feb 2026 04:02 AM (IST)

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ: ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੋਰਡ ਦੇ ਖੇਤਰੀ ਦਫ਼ਤਰ ਬਰਨਾਲਾ ਵੱਲੋਂ ਨਗਰ ਨਿਗਮ ਮੋਗਾ ਦੇ ਦਫ਼ਤਰ ਵਿਚ ਜਾਗਰੂਕਤਾ ਕੈਂਪ ਦਾ ਲਗਾਇਆ ਗਿਆ। ਕੈਂਪ ਦਾ ਮੁੱਖ ਉਦੇਸ਼ ਨਗਰ ਨਿਗਮ ਮੋਗਾ ਦੇ ਸੈਨੀਟਰੀ ਕਰਮਚਾਰੀਆਂ ਅਤੇ ਸਟਾਫ਼ ਨੂੰ ਠੋਸ ਕਚਰੇ ਦੀ ਖੁੱਲ੍ਹੀ ਸਾੜ ਤੋਂ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੂਕ ਕਰਨਾ ਸੀ। ਇਸ ਮੌਕੇ ਠੋਸ ਕਚਰਾ ਪ੍ਰਬੰਧਨ ਨਿਯਮਾਂ ਦੀ ਪਾਲਣਾ ਕਰਨ ਅਤੇ ਸੁਰੱਖਿਅਤ ਤੇ ਵਾਤਾਵਰਣ ਅਨੁਕੂਲ ਕਚਰਾ ਨਿਪਟਾਰੇ ਦੇ ਤਰੀਕੇ ਅਪਣਾਉਣ ’ਤੇ ਜ਼ੋਰ ਦਿੱਤਾ ਗਿਆ। ਕੈਂਪ ਵਿਚ ਮੁੱਖ ਸੈਨੇਟਰੀ ਇੰਸਪੈਕਟਰ ਸੁਮਨ ਕੁਮਾਰ, ਸੀਨੀਅਰ ਸੈਨੀਟਰੀ ਅਫ਼ਸਰ ਰਣਜੀਤ ਸਿੰਘ , ਇਕਬਾਲ ਸਿੰਘ, ਗੁਰਪ੍ਰੀਤ ਸਿੰਘ , ਜਗਸੀਰ ਸਿੰਘ ਅਤੇ ਨਗਰ ਨਿਗਮ ਮੋਗਾ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ ਵੱਲੋਂ ਸ਼ਮਸ਼ੇਰ ਸਿੰਘ ਸਹਾਇਕ ਵਾਤਾਵਰਣ ਇੰਜੀਨੀਅਰ ਅਤੇ ਰਾਜੇਸ਼ ਲੇਘਾ ਜੂਨੀਅਰ ਵਾਤਾਵਰਣ ਇੰਜੀਨੀਅਰ ਨੇ ਹਾਜ਼ਰ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਖੁੱਲ੍ਹੀ ਸਾੜ ਨਾਲ ਪੈਦਾ ਹੋਣ ਵਾਲੇ ਵਾਤਾਵਰਣੀ ਅਤੇ ਸਿਹਤ ਸਬੰਧੀ ਗੰਭੀਰ ਖ਼ਤਰਿਆਂ ਬਾਰੇ ਵਿਸਥਾਰਪੂਰਕ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਜ਼ਿੰਮੇਵਾਰ ਠੋਸ ਕਚਰਾ ਪ੍ਰਬੰਧਨ ਅਪਣਾਉਣ ਲਈ ਪ੍ਰੇਰਿਤ ਕੀਤਾ।ਇਸ ਜਾਗਰੂਕਤਾ ਕੈਂਪ ਰਾਹੀਂ ਕਰਮਚਾਰੀਆਂ ਨੂੰ ਸਾਫ਼, ਸਿਹਤਮੰਦ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਬਣਾਉਣ ਵਿਚ ਆਪਣੀ ਮਹੱਤਵਪੂਰਨ ਭੂਮਿਕਾ ਨਿਭਾਉਣ ਲਈ ਉਤਸ਼ਾਹਿਤ ਕੀਤਾ ਗਿਆ।