ਵਿਧਾਇਕ ਡਾ. ਅਰੋੜਾ ਦੀ ਅਗਵਾਈ ਹੇਠ ਜਾਗਰੂਕਤਾ ਕੈਂਪ ਲਗਾਇਆ
ਆਜ਼ਾਦੀ ਤੋਂ ਬਾਅਦ ਦੀ
Publish Date: Sun, 25 Jan 2026 03:34 PM (IST)
Updated Date: Mon, 26 Jan 2026 04:01 AM (IST)

ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ : ਅਰੋੜਾ ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਗਰਣ ਮੋਗਾ : ਆਜ਼ਾਦੀ ਤੋਂ ਬਾਅਦ ਦੀ ਸਭ ਤੋਂ ਵੱਡੀ ਸਿਹਤ ਯੋਜਨਾ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਕਾਰਡਾਂ ਲਈ ਰਜਿਸਟ੍ਰੇਸ਼ਨ ਕਰਵਾਉਣ ਲਈ ਅੱਜ ਮੋਗਾ ਦੇ ਵਾਰਡ ਨੰਬਰ 50 ਅਧੀਨ ਪੈਂਦੇ ਪਿੰਡ ਲੰਡੇਕੇ ਵਿਚ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਅਤੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਦੀ ਅਗਵਾਈ ਹੇਠ ਇਕ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ, ਨਗਰ ਨਿਗਮ ਦੇ ਮੇਅਰ ਪ੍ਰਵੀਨ ਕੁਮਾਰ ਸ਼ਰਮਾ, ਨਗਰ ਨਿਗਮ ਦੇ ਕੌਂਸਲਰ, ਆਮ ਆਦਮੀ ਪਾਰਟੀ ਦੇ ਵਰਕਰ, ਆਗੂ ਅਤੇ ਵਲੰਟੀਅਰ ਵੱਡੀ ਗਿਣਤੀ ਵਿਚ ਵਾਰਡ ਨਿਵਾਸੀਆਂ ਸਮੇਤ ਮੌਜੂਦ ਸਨ। ਇਸ ਮੌਕੇ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਪੰਜਾਬ ਨੂੰ ਇਕ ਵਾਰ ਫਿਰ ਰੰਗਲਾ ਪੰਜਾਬ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ, ਹਰੇਕ ਪਰਿਵਾਰ ਨੂੰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਮੁਫ਼ਤ ਡਾਕਟਰੀ ਇਲਾਜ ਮੁਹੱਈਆ ਕਰਵਾਇਆ ਜਾਵੇਗਾ, ਜਿਸ ਨਾਲ ਸੂਬੇ ਦੇ ਵਸਨੀਕਾਂ ਨੂੰ ਸਿਹਤ ਸੁਰੱਖਿਆ ਦੇ ਮਹੱਤਵਪੂਰਨ ਲਾਭ ਮਿਲਣਗੇ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਕੋਈ ਆਮਦਨ ਪਾਬੰਦੀ ਜਾਂ ਉਮਰ ਸੀਮਾ ਨਹੀਂ ਹੈ। ਇਸ ਯੋਜਨਾ ਦਾ ਲਾਭ ਲੈਣ ਲਈ ਪੂਰੇ ਪਰਿਵਾਰ ਲਈ ਪੰਜਾਬ ਆਧਾਰ ਅਤੇ ਵੋਟਰ ਆਈਡੀ ਕਾਰਡ ਜ਼ਰੂਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਭਗਵੰਤ ਮਾਨ ਸਰਕਾਰ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਹਸਪਤਾਲ ਵਿਚ ਭਰਤੀ ਦੌਰਾਨ ਸਾਰੇ ਟੈਸਟਾਂ, ਦਵਾਈਆਂ ਅਤੇ ਸਰਜ਼ਰੀਆਂ ਦੀ ਪੂਰੀ ਲਾਗਤ ਨੂੰ ਕਵਰ ਕਰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਹਸਪਤਾਲ ਵਿਚ ਭਰਤੀ ਹੋਣ ਤੇ ਸਕੀਮ ਕਾਰਡ ਨੂੰ ਕਿਰਿਆਸ਼ੀਲ ਕਰ ਦਿੱਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਆਮ ਨਾਗਰਿਕ, ਪੈਨਸ਼ਨਰ ਅਤੇ ਸਰਕਾਰੀ ਕਰਮਚਾਰੀ ਸਾਰੇ ਪੰਜਾਬ ਵਾਸੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਹਰ ਤਰ੍ਹਾਂ ਦੀ ਬਿਮਾਰੀ ਦਾ ਇਲਾਜ ਕੀਤਾ ਜਾਵੇਗਾ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਇਸ ਲੋਕ ਭਲਾਈ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਜਨਤਕ ਸਿਹਤ ਸੰਭਾਲ ਦੇ ਖੇਤਰ ਵਿਚ ਇਕ ਇਤਿਹਾਸਕ ਕਦਮ ਚੁੱਕਿਆ ਗਿਆ ਹੈ, ਜਿਸ ਦੇ ਲਾਭ ਪੰਜਾਬ ਦੇ ਹਰ ਘਰ ਤੱਕ ਪਹੁੰਚਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਲੋਕਾਂ ਨੂੰ ਪੂਰੀ ਸੁਰੱਖਿਆ ਪ੍ਰਦਾਨ ਕਰੇਗੀ। ਇਸ ਮੌਕੇ ਵਾਰਡ ਨੰਬਰ 50 ਦੇ ਵਸਨੀਕਾਂ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਡਿਪਟੀ ਕਮਿਸ਼ਨਰ ਸਾਗਰ ਸੇਤੀਆ ਅਤੇ ਮੇਅਰ ਪ੍ਰਵੀਨ ਕੁਮਾਰ ਸ਼ਰਮਾ ਦਾ ਸਮਾਗਮ ਵਿਚ ਸ਼ਾਮਿਲ ਹੋਣ ਲਈ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਅਤੇ ਸ਼ਾਲ ਦੇ ਕੇ ਸਨਮਾਨਿਤ ਕੀਤਾ।