ਕੂੜੇ ਨੂੰ ਸਾੜਨ ਤੋਂ ਰੋਕਣ ਲਈ ਕਰਵਾਇਆ ਜਾਗਰੂਕਤਾ ਪ੍ਰੋਗਰਾਮ
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਮੋਗਾ
Publish Date: Tue, 09 Dec 2025 03:08 PM (IST)
Updated Date: Tue, 09 Dec 2025 03:09 PM (IST)
ਪਵਨ ਗਰਗ ਪੰਜਾਬੀ ਜਾਗਰਣ ਬਾਘਾਪੁਰਾਣਾ : ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਮੋਗਾ ਵੱਲੋਂ ਠੋਸ ਕੂੜੇ ਨੂੰ ਸਾੜਨ ਤੋਂ ਰੋਕਣ ਲਈ ਨਗਰ ਕੌਂਸਲ ਬਾਘਾਪੁਰਾਣਾ ਮੋਗਾ ਵਿਖੇ ਸਿਖਲਾਈ ਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦੌਰਾਨ ਸਹਾਇਕ ਵਾਤਾਵਰਨ ਇੰਜੀਨੀਅਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਮੋਗਾ ਸ਼ਮਸ਼ੇਰ ਸਿੰਘ ਨੇ ਸਫ਼ਾਈ ਸੇਵਕਾਂ ਅਤੇ ਫੀਲਡ ਸਟਾਫ਼ ਨੂੰ ਠੋਸ ਕੂੜੇ ਜਾਂ ਇਸ ਦੀ ਰਹਿੰਦ-ਖੂੰਹਦ ਨੂੰ ਸਾੜਨ ਦੇ ਨੁਕਸਾਨਦੇਹ ਪ੍ਰਭਾਵਾਂ, ਇਸ ਨਾਲ ਜੁੜੇ ਗੰਭੀਰ ਸਿਹਤ ਪ੍ਰਭਾਵਾਂ ਅਤੇ ਹਵਾ ਪ੍ਰਦੂਸ਼ਣ ਬਾਰੇ ਜਾਗਰੂਕ ਕੀਤਾ। ਉਨ੍ਹਾਂ ਠੋਸ ਕੂੜੇ ਦੇ ਵਿਗਿਆਨਕ, ਸੁਰੱਖਿਅਤ ਅਤੇ ਵਾਤਾਵਰਨ ਪੱਖੋਂ ਸਹੀ ਤਰੀਕੇ ਨਾਲ ਨਿਪਟਾਰਾ ਕਰਨ ਬਾਰੇ ਦੱਸਿਆ। ਇਸ ਦੌਰਾਨ ਉਨ੍ਹਾਂ ਠੋਸ ਕੂੜੇ ਦੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਸੁੱਕੇ ਅਤੇ ਗਿੱਲੇ ਕੂੜੇ ਨੂੰ ਵੱਖ ਕਰਨ ਦੀ ਮਹੱਤਤਾ ਤੇ ਵੀ ਜ਼ੋਰ ਦਿੱਤਾ। ਪ੍ਰੋਗਰਾਮ ਦੌਰਾਨ ਸਫਾਈ ਸੇਵਕਾਂ ਨੇ ਕਿਸੇ ਵੀ ਕਿਸਮ ਦੇ ਠੋਸ ਰਹਿੰਦ-ਖੂੰਹਦ ਨੂੰ ਸਾੜਨ ਤੋਂ ਸਖ਼ਤੀ ਨਾਲ ਬਚਣ, ਸੁੱਕੇ ਅਤੇ ਗਿੱਲੇ ਰਹਿੰਦ–ਖੂੰਹਦ ਨੂੰ ਸਹੀ ਢੰਗ ਨਾਲ ਵੱਖ ਕਰਨਾ ਯਕੀਨੀ ਬਣਾਉਣ ਅਤੇ ਆਪਣੇ ਆਪਣੇ ਵਾਰਡਾਂ ਦੇ ਵਸਨੀਕਾਂ ਨੂੰ ਇਕ ਸਿਹਤਮੰਦ ਵਾਤਾਵਰਨ ਲਈ ਸਾਫ਼ ਅਤੇ ਟਿਕਾਊ ਰਹਿੰਦ ਖੂੰਹਦ ਦੇ ਨਿਬੇੜੇ ਲਈ ਪ੍ਰੇਰਿਤ ਕਰਨ ਦਾ ਵਾਅਦਾ ਕੀਤਾ। ਇਸ ਮੌਕੇ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਟੀਮ ਦੇ ਮੈਂਬਰ ਵੀ ਹਾਜ਼ਰ ਸਨ।