- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੂਬੇ ਦੀ ਪ੍ਰਮੁੱਖ ਵਿੱਦਿਅਕ ਸੰਸਥਾ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਸੂਬੇ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਆਈਐੱਸਐੱਫ਼ ਕਾਲਜ ਆਫ ਫਾਰਮੇਸੀ ਵਿਖੇ ਭਾਰਤ ਸਰਕਾਰ ਦੇ ‘ਕਾਇਆਕਲਪ’ ਪ੍ਰੋਗਰਾਮ ਅਧੀਨ ਸੈਨੀਟੇਸ਼ਨ ਅਤੇ ਹਾਈਜੀਨ ਕੈਂਪੇਨ-6 ਤਹਿਤ ਵਿਸ਼ੇਸ਼ ਜਾਗਰੂਕਤਾ ਗਤੀਵਿਧੀ ਕਰਵਾਈ ਗਈ। ਇਸ ਮੌਕੇ ਐੱਨਐੱਸਐੱਸ ਕੋਆਰਡੀਨੇਟਰ ਲਵਕੇਸ਼ ਸਿੰਘ, ਮਹਿਲਾ ਵਿੰਗ ਦੀ ਕੋਆਰਡੀਨੇਟਰ ਡਾ. ਨਵਜੋਤ ਕੌਰ ਅਤੇ ਉਨ੍ਹਾਂ ਦੀ ਟੀਮ ਦੇ ਵਿਦਿਆਰਥੀਆਂ ਰਿਧਿਮਾ, ਜਸ਼ਨਪ੍ਰੀਤ, ਰਮਨੀਤ, ਵਨਿਸ਼ਕਾ, ਮਾਲਵਿਕਾ, ਮੁਸਕਾਨ, ਤਕਸ਼ਿਕਾ, ਚਾਹਤ ਆਦਿ ਨੇ ਸਾਂਝੇ ਤੌਰ ’ਤੇ ਗਰਲਜ਼ ਹੋਸਟਲ ਦਾ ਦੌਰਾ ਕੀਤਾ ਅਤੇ ਵਿਦਿਆਰਥਣਾਂ ਨੂੰ ਸਫ਼ਾਈ ਅਤੇ ਨਿੱਜੀ ਸਵੱਛਤਾ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ। ਇਸ ਦੌਰਾਨ ਵਿਦਿਆਰਥਣਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਗਿਆ ਕਿ ਬਹੁਤ ਸਾਰੀਆਂ ਬਿਮਾਰੀਆਂ ਸਫ਼ਾਈ ਦੀ ਘਾਟ ਅਤੇ ਨਿੱਜੀ ਸਵੱਛਤਾ ਪ੍ਰਤੀ ਲਾਪਰਵਾਹੀ ਕਾਰਨ ਫੈਲਦੀਆਂ ਹਨ। ਇਸ ਲਈ ਸਾਫ਼-ਸੁਥਰਾ ਵਾਤਾਵਰਨ ਬਣਾਈ ਰੱਖਣਾ ਅਤੇ ਸਿਹਤਮੰਦ ਜੀਵਨਸ਼ੈਲੀ ਅਪਣਾਉਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਕਾਇਆਕਲਪ ਪ੍ਰੋਗਰਾਮ ਤਹਿਤ ਦਿਨ ਭਰ ਵੱਖ-ਵੱਖ ਥਾਵਾਂ ’ਤੇ ਜਾ ਕੇ ਸਫ਼ਾਈ ਗਤੀਵਿਧੀਆਂ ਦੇ ਨਾਲ-ਨਾਲ ਲੋਕਾਂ ਨੂੰ ਸਵੱਛਤਾ ਪ੍ਰਤੀ ਜਾਗਰੂਕ ਕੀਤਾ ਗਿਆ। ਸੰਸਥਾ ਦੇ ਡਾਇਰੈਕਟਰ ਡਾ. ਜੀਡੀ ਗੁਪਤਾ ਨੇ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਨਾ ਸਿਰਫ਼ ਆਪਣੇ ਆਲੇ-ਦੁਆਲੇ ਦੀ ਸਫ਼ਾਈ ਦਾ ਧਿਆਨ ਰੱਖਣ, ਸਗੋਂ ਜਨਤਕ ਥਾਵਾਂ ’ਤੇ ਖ਼ੁਦ ਵੀ ਗੰਦਗੀ ਨਾ ਫੈਲਾਉਣ ਅਤੇ ਦੂਜਿਆਂ ਨੂੰ ਵੀ ਅਜਿਹਾ ਕਰਨ ਤੋਂ ਰੋਕਣ। ਉਨ੍ਹਾਂ ਕਿਹਾ ਕਿ ਸਿੱਖਿਆ ਸੰਸਥਾਵਾਂ, ਯੂਨੀਵਰਸਿਟੀਆਂ, ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ, ਹਸਪਤਾਲਾਂ ਅਤੇ ਸੜਕਾਂ ਸਮੇਤ ਸਾਰੇ ਜਨਤਕ ਸਥਾਨਾਂ ’ਤੇ ਸਫ਼ਾਈ ਅਤੇ ਸਵੱਛਤਾ ਬਣਾਈ ਰੱਖਣ ਲਈ ਹਰ ਨਾਗਰਿਕ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਜਿਹੀਆਂ ਜਾਗਰੂਕਤਾ ਗਤੀਵਿਧੀਆਂ ਭਵਿੱਖ ਦੇ ਸਿਹਤ ਪੇਸ਼ੇਵਰਾਂ ਵਿਚ ਸਮਾਜਿਕ ਜ਼ਿੰਮੇਵਾਰੀ ਅਤੇ ਸਿਹਤ ਸਬੰਧੀ ਜਾਗਰੂਕਤਾ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਅੰਤ ਵਿਚ ਕੋਆਰਡੀਨੇਟਰ ਲਵਕੇਸ਼ ਸਿੰਘ ਨੇ ਸਮੂਹ ਟੀਮ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ।