ਖਸਖਸ ਦੀ ਖੇਤੀ ਲਈ ਮਨਜ਼ੂਰੀ ਦੀ ਮੰਗ
ਅਜ਼ਾਦ ਕਿਸਾਨ ਮੋਰਚੇਖਸਖਸ ਦੀ ਖੇਤੀ ਲਈ ਮਨਜ਼ੂਰੀ ਦੀ ਮੰਗ
Publish Date: Wed, 01 Apr 2026 04:28 PM (IST)
Updated Date: Thu, 02 Apr 2026 04:02 AM (IST)

ਵਕੀਲ ਮਹਿਰੋਂ ਪੰਜਾਬੀ ਜਾਗਰਣ, ਮੋਗਾ: ਅਜ਼ਾਦ ਕਿਸਾਨ ਮੋਰਚੇ ਵੱਲੋਂ ਪੰਜਾਬ ਵਿਚ ਖ਼ਸ-ਖ਼ਸ ਦੀ ਖੇਤੀ ਦੀ ਇਜਾਜ਼ਤ ਦੇਣ ਦੀ ਮੰਗ ਇਕ ਮਹੱਤਵਪੂਰਨ ਕਿਸਾਨੀ ਮਸਲਾ ਬਣਦੀ ਜਾ ਰਹੀ ਹੈ। ਇਸ ਸਬੰਧੀ 8 ਅਪ੍ਰੈਲ ਨੂੰ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦੇਣ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿਚ ਪੰਜਾਬ ਵਿਚ ਖ਼ਸ-ਖ਼ਸ ਦੀ ਕਾਨੂੰਨੀ ਖੇਤੀ ਦੀ ਆਗਿਆ ਦਿੱਤੀ ਜਾਵੇ, ਕਿਸਾਨਾਂ ਨੂੰ ਨਵੀਆਂ ਨਕਦੀ ਫ਼ਸਲਾਂ ਵੱਲ ਮੋੜਨ ਲਈ ਵਿਕਲਪ ਮੁਹੱਈਆ ਕਰਵਾਏ ਜਾਣ, ਹੜ ਪੀੜਤਾਂ ਦਾ ਬਕਾਇਆ ਰਾਸ਼ੀ ਜਲਦ ਜਾਰੀ ਕੀਤਾ ਜਾਵੇ, ਖੇਤੀਬਾੜੀ ਦੀ ਘਟਦੀ ਆਮਦਨ ਨੂੰ ਧਿਆਨ ਵਿਚ ਰੱਖਦਿਆਂ ਨੀਤੀਆਂ ਬਣਾਈਆਂ ਜਾਣ, ਬੰਦੀ ਸਿੰਘਾਂ ਦੀ ਰਿਹਾਈ ਅਤੇ ਚਾਰੋਂ ਗ੍ਰੰਥਾਂ ਦੀਆਂ ਬੇਅਦਬੀਆਂ ਤੇ ਸਖ਼ਤ ਕਾਨੂੰਨ ਬਣਾਉਣ ਲਈ, 13 ਅਪ੍ਰੈਲ ਨੂੰ ਪੰਜਾਬ ਸਰਕਾਰ ਵੱਲੋਂ ਬੈਂਕਾਂ ਨੂੰ ਕਿਸਾਨਾਂ ਦੀ ਕੁਰਕੀ ਕਰਨ ਦਾ ਨੋਟੀਫ਼ਿਕੇਸ਼ਨ ਵਾਪਸ ਲੈਣ ਆਦਿ ਮੰਗਾਂ ਸ਼ਾਮਲ ਹੋਣਗੀਆਂ। ਮੰਗ ਪੱਤਰ ਦੇਣ ਦਾ ਮੁੱਖ ਕਾਰਨ ਦੱਸਦਿਆਂ ਉਨ੍ਹਾਂ ਕਿਹਾ ਕਿ ਰਵਾਇਤੀ ਫਸਲਾਂ ਗੇਂਹੂ, ਧਾਨ ਚੱਕਰ ਨਾਲ ਕਿਸਾਨਾਂ ਦੀ ਆਮਦਨ ਘੱਟ ਰਹੀ ਹੈ, ਖ਼ਸ ਖ਼ਸ ਇਕ ਉੱਚ ਮੁੱਲ ਵਾਲੀ ਫ਼ਸਲ ਹੈ ਜਿਸ ਨਾਲ ਕਿਸਾਨਾਂ ਦੀ ਆਮਦਨ ਵਧ ਸਕਦੀ ਹੈ। ਉਨ੍ਹਾਂ ਕਿਹਾ ਕਿ ਕੁੱਝ ਰਾਜਾਂ ਵਿਚ ਪਹਿਲਾਂ ਹੀ ਇਸਦੀ ਸੀਮਿਤ ਅਤੇ ਨਿਯੰਤਰਿਤ ਖੇਤੀ ਹੁੰਦੀ ਹੈ। ਉਨ੍ਹਾਂ ਕਿਹਾ ਕਿ 8 ਅਪ੍ਰੈਲ ਨੂੰ ਡੀਸੀ ਦਫ਼ਤਰਾਂ ਵਿਚ ਮੰਗ ਪੱਤਰ ਦੇ ਕੇ ਸਰਕਾਰ ’ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਤਾਂ ਜੋ ਇਸ ਮਾਮਲੇ ’ਤੇ ਨੀਤੀਗਤ ਫ਼ੈਸਲਾ ਲਿਆ ਜਾ ਸਕੇ। ਇਸ ਮੌਕੇ ਮੀਟਿੰਗ ਦੀ ਪ੍ਰਧਾਨਗੀ ਸੁੱਖ ਗਿੱਲ ਮੋਗਾ, ਤਰਨਜੀਤ ਸਿੰਘ ਨਿਮਾਣਾ, ਹਰਿੰਦਰਜੀਤ ਸਿੰਘ ਜਲੰਧਰ ਨੇ ਕੀਤੀ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਤੋਤੇਵਾਲ ਦੇ ਸੂਬਾ ਪ੍ਰਧਾਨ ਸੁੱਖ ਗਿੱਲ ਮੋਗਾ, ਸ਼ੇਰੇ ਪੰਜਾਬ ਨੌਜਵਾਨ ਕਿਸਾਨ ਮਜ਼ਦੂਰ ਮੋਰਚਾ ਪੰਜਾਬ ਦੇ ਸਕੱਤਰ ਪੰਜਾਬ ਹਰਿੰਦਰਜੀਤ ਸਿੰਘ ਜਲੰਧਰ, ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਤਰਨਜੀਤ ਸਿੰਘ ਨਿਮਾਣਾ, ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਮਝੈਲ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਸੰਧੂ ਹਰੀਕੇ, ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੀਪ ਸਿੱਧੂ ਦੇ ਸੂਬਾ ਪ੍ਰਧਾਨ ਸਵਰਨ ਸਿੰਘ ਬਾਠ, ਪੰਜਾਬ ਕਿਸਾਨ ਯੂਨੀਅਨ ਬਾਗੀ ਦੇ ਸੂਬਾ ਪ੍ਰਧਾਨ ਪਰਮਜੀਤ ਸਿੰਘ ਜੱਬੋਵਾਲ, ਸਰਬੱਤ ਦਾ ਭਲਾ ਸਾਂਝਾ ਮੰਚ ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਦੀਪ ਸਿੰਘ ਸਿੰਘਾਂਵਾਲਾ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ ਸੂਬਾ ਪ੍ਰਧਾਨ ਭੁਪਿੰਦਰ ਸਿੰਘ ਕੋਟ ਦੁੱਨਾ ਹਾਜ਼ਰ ਸਨ ।