ਬਾਘਾਪੁਰਾਣਾ ਬਲਾਕ ਸੰਮਤੀ ਚੋਣ : ਹਾਈਕੋਰਟ ਦੇ ਆਬਜ਼ਰਵਰ ਦੀ ਨਿਗਰਾਨੀ ਹੇਠ ਸ਼ਾਂਤੀਪੂਰਨ ਤਰੀਕੇ ਨਾਲ ਮੁਕੰਮਲ ਹੋਈ ਚੋਣ
ਡੀਸੀ ਸਾਗਰ ਸੇਤੀਆ ਜਿਨ੍ਹਾਂ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਮੋਗਾ ਵਿਖੇ ਚੋਣ ਕਰਵਾਉਣ ਲਈ ਅਧਿਕਾਰਤ ਕੀਤਾ ਗਿਆ ਸੀ ਨੇ ਦੱਸਿਆ ਕਿ ਸਮੁੱਚੀ ਚੋਣ ਪ੍ਰਕਿਰਿਆ ਸ਼ਾਂਤੀਪੂਰਨ ਤੇ ਪਾਰਦਰਸ਼ੀ ਤਰੀਕੇ ਨਾਲ ਮੁਕੰਮਲ ਹੋਈ।
Publish Date: Sat, 28 Mar 2026 02:48 PM (IST)
Updated Date: Sat, 28 Mar 2026 02:50 PM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ : ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੋਗਾ ਜ਼ਿਲ੍ਹੇ ਦੇ ਬਲਾਕ ਸੰਮਤੀ ਬਾਘਾਪੁਰਾਣਾ ਦੇ ਚੇਅਰਮੈਨ ਤੇ ਉਪ ਚੇਅਰਮੈਨ ਦੀ ਚੋਣ ਅੱਜ ਹਾਈਕੋਰਟ ਦੇ ਆਬਜਰਵਰ ਦੀ ਨਿਗਰਾਨੀ ਹੇਠ ਸ਼ਾਂਤੀਪੂਰਨ ਤਰੀਕੇ ਨਾਲ ਹੋ ਗਈ।
ਡੀਸੀ ਸਾਗਰ ਸੇਤੀਆ ਜਿਨ੍ਹਾਂ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਮੋਗਾ ਵਿਖੇ ਚੋਣ ਕਰਵਾਉਣ ਲਈ ਅਧਿਕਾਰਤ ਕੀਤਾ ਗਿਆ ਸੀ ਨੇ ਦੱਸਿਆ ਕਿ ਸਮੁੱਚੀ ਚੋਣ ਪ੍ਰਕਿਰਿਆ ਸ਼ਾਂਤੀਪੂਰਨ ਤੇ ਪਾਰਦਰਸ਼ੀ ਤਰੀਕੇ ਨਾਲ ਮੁਕੰਮਲ ਹੋਈ। ਉਨ੍ਹਾਂ ਦੱਸਿਆ ਕਿ ਹਾਈਕੋਰਟ ਦੇ ਹੁਕਮ ਅਨੁਸਾਰ ਸਮੁੱਚੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕੀਤੀ ਗਈ ਹੈ। ਉਨ੍ਹਾਂ ਸ਼ਾਂਤੀਪੂਰਨ ਚੋਣ ਮੁਕੰਮਲ ਹੋਣ ‘ਤੇ ਬਲਾਕ ਸੰਮਤੀ ਬਾਘਾਪੁਰਾਣਾ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ ਹੈ। ਹਲਕਾ ਬਾਘਾਪੁਰਾਣਾ ਤੋਂ ਆਮ ਆਦਮੀ ਪਾਰਟੀ ਦੇ ਸਰਬਜੀਤ ਕੌਰ ਨੂੰ 'ਚੇਅਰਪਰਸਨ ਪੰਚਾਇਤ ਸੰਮਤੀ' ਅਤੇ ਚਰਨਜੀਤ ਕੌਰ ਕਾਂਗਰਸ ਨੂੰ 'ਵਾਈਸ ਚੇਅਰਪਰਸਨ ਪੰਚਾਇਤ ਸੰਮਤੀ' ਚੁਣੇ ਗਏ।