- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫ਼ਸਰ ਐੱਸਡੀਐੱਮ ਬਾਘਾਪੁਰਾਣਾ ਗਗਨਦੀਪ ਨੇ ਦੱਸਿਆ ਕਿ ਹੁਣ ਤੱਕ ਪ੍ਰਾਪਤ ਹੋਏ 21 ਨਾਮਜ਼ਦਗੀ ਪੱਤਰਾਂ ਵਿਚੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ 16 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ, ਜਿਨ੍ਹਾਂ ਵਿਚ ਇਕ ਕਵਰਿੰਗ ਉਮੀਦਵਾਰ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਕਾਂਗਰਸ ਪਾਰਟੀ ਵੱਲੋਂ 2 ਅਤੇ 3 ਆਜ਼ਾਦ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ।

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਬਾਘਾਪੁਰਾਣਾ। ਨਗਰ ਕੌਂਸਲ ਬਾਘਾਪੁਰਾਣਾ ਦੀਆਂ ਆਮ ਚੋਣਾਂ ਨੂੰ ਲੈ ਕੇ ਚੋਣ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਚੋਣ ਮੈਦਾਨ ਵਿਚ ਉਤਰਨ ਦੇ ਇੱਛੁਕ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਸਿਲਸਿਲਾ ਜਾਰੀ ਹੈ। ਹੁਣ ਤੱਕ ਵੱਖ-ਵੱਖ ਪਾਰਟੀਆਂ ਅਤੇ ਆਜ਼ਾਦ ਉਮੀਦਵਾਰਾਂ ਵੱਲੋਂ ਕੁੱਲ 21 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾ ਚੁੱਕੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫ਼ਸਰ ਐੱਸਡੀਐੱਮ ਬਾਘਾਪੁਰਾਣਾ ਗਗਨਦੀਪ ਨੇ ਦੱਸਿਆ ਕਿ ਹੁਣ ਤੱਕ ਪ੍ਰਾਪਤ ਹੋਏ 21 ਨਾਮਜ਼ਦਗੀ ਪੱਤਰਾਂ ਵਿਚੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ 16 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ, ਜਿਨ੍ਹਾਂ ਵਿਚ ਇਕ ਕਵਰਿੰਗ ਉਮੀਦਵਾਰ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਕਾਂਗਰਸ ਪਾਰਟੀ ਵੱਲੋਂ 2 ਅਤੇ 3 ਆਜ਼ਾਦ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ।
ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖਰੀ 19 ਨਵੰਬਰ ਹੈ, ਜਦਕਿ 20 ਨਵੰਬਰ ਨੂੰ ਪ੍ਰਾਪਤ ਹੋਏ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ। ਉਨ੍ਹਾਂ ਚੋਣ ਲੜਨ ਦੇ ਇੱਛੁਕ ਸਮੂਹ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਸਮੇਂ ਅੰਦਰ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਉਣ। ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਉਮੀਦਵਾਰਾਂ ਦੀ ਚੋਣ ਅਤੇ ਚੋਣ ਮੈਦਾਨ ਵਿਚ ਉਤਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਆਉਣ ਵਾਲੇ ਦਿਨਾਂ ਵਿਚ ਨਾਮਜ਼ਦਗੀ ਪੱਤਰਾਂ ਦੀ ਗਿਣਤੀ ਹੋਰ ਵਧਣ ਦੀ ਸੰਭਾਵਨਾ ਹੈ।