- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਹੁਜਨ ਸਮਾਜ ਪਾਰਟੀ ਵੱਲੋਂ ਪੰਜਾਬ

ਕੁਲਵਿੰਦਰ ਸਿੰਘ ਸਹੋਤਾ, ਪੰਜਾਬੀ ਜਾਗਰਣ ਮੋਗਾ: ਬਹੁਜਨ ਸਮਾਜ ਪਾਰਟੀ ਵੱਲੋਂ ਪੰਜਾਬ ਸੰਭਾਲੋ ਮੁਹਿੰਮ ਤਹਿਤ ਫਿਲੌਰ ਵਿਖੇ ਕਰਵਾਈ ਗਈ ਵਿਸ਼ਾਲ ਮਹਾਂ ਰੈਲੀ ਵਿਚ ਸ਼ਾਮਲ ਹੋਣ ਲਈ ਮੋਗਾ ਜ਼ਿਲ੍ਹੇ ਤੋਂ ਬਹੁਜਨ ਸਮਾਜ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਦਾ ਵੱਡਾ ਕਾਫ਼ਲਾ ਜ਼ਿਲ੍ਹਾ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਸਹੋਤਾ ਦੀ ਅਗਵਾਈ ਹੇਠ ਪਹੁੰਚਿਆ। ਇਸ ਮੌਕੇ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਚੜਿੱਕ, ਜ਼ਿਲ੍ਹਾ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਸਹੋਤਾ, ਹਲਕਾ ਪ੍ਰਧਾਨ ਦੇਵ ਸਿੰਘ ਸਮੇਤ ਪਾਰਟੀ ਦੇ ਹੋਰ ਆਗੂਆਂ ਅਤੇ ਸਰਗਰਮ ਵਰਕਰਾਂ ਨੇ ਰੈਲੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਸਰਬਨ ਸਿੰਘ, ਮਨਪ੍ਰੀਤ ਮਨੀ, ਲਖਵੀਰ ਸਿੰਘ ਚੜਿੱਕ, ਨਿੰਮਾ ਚੜਿੱਕ, ਹੈਰੀ ਬਰਾੜ, ਜੱਜ ਕਲਿਆਣ, ਬਲਕਾਰ ਘਾਲੀ, ਸਤਨਾਮ ਸਹੋਤਾ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਹਾਜ਼ਰ ਸਨ। ਰੈਲੀ ਵਿਚ ਸ਼ਮੂਲੀਅਤ ਕਰਨ ਉਪਰੰਤ ਪਾਰਟੀ ਆਗੂਆਂ ਨੇ ਕਿਹਾ ਕਿ ਬਹੁਜਨ ਸਮਾਜ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਵਰਕਰ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਪਿੰਡ ਪੱਧਰ ’ਤੇ ਜਥੇਬੰਦੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜਨ ਲਈ ਲਗਾਤਾਰ ਯਤਨ ਕੀਤੇ ਜਾਣਗੇ। ਮੋਗਾ ਤੋਂ ਵੱਡੀ ਗਿਣਤੀ ਵਿਚ ਪਾਰਟੀ ਆਗੂਆਂ ਅਤੇ ਵਰਕਰਾਂ ਦੀ ਸ਼ਮੂਲੀਅਤ ਨੇ ਰੈਲੀ ਵਿਚ ਆਪਣੀ ਹਾਜ਼ਰੀ ਦਰਜ ਕਰਵਾਈ।