ਬਹੁਜਨ ਸਮਾਜ ਪਾਰਟੀ ਦੀ ਮੀਟਿੰਗ ਅੱਜ
ਬਹੁਜਨ ਸਮਾਜ ਪਾਰਟੀ ਹਾਈ
Publish Date: Thu, 26 Mar 2026 03:34 PM (IST)
Updated Date: Fri, 27 Mar 2026 03:59 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਘੱਲ ਕਲਾਂ: ਬਹੁਜਨ ਸਮਾਜ ਪਾਰਟੀ ਹਾਈ ਕਮਾਂਡ ਵੱਲੋਂ ਮਾਲਵਾ ਖੇਤਰ ਵਿਚ ਲੜੀ ਵਾਰ ਜ਼ਿਲ੍ਹਾ ਪੱਧਰੀ ਰੈਲੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਦੁਆਬੇ ਖੇਤਰ ਦੀ ਤਰ੍ਹਾਂ ਮਾਲਵਾ ਖੇਤਰ ਵਿਚ ਵੀ ਲਹਿਰ ਨੂੰ ਮਜ਼ਬੂਤ ਕੀਤਾ ਜਾ ਸਕੇ। ਇਸ ਲੜੀ ਦੇ ਤਹਿਤ ਜ਼ਿਲ੍ਹਾ ਮੋਗਾ ਦੀ ਰੈਲੀ ਹਲਕਾ ਨਿਹਾਲ ਸਿੰਘ ਵਾਲਾ ਵਿਚ ਕੀਤੀ ਜਾ ਰਹੀ ਹੈ। ਰੈਲੀ ਨੂੰ ਸਫ਼ਲ ਬਣਾਉਣ ਦੇ ਸਬੰਧ ਵਿਚ ਜ਼ਿਲ੍ਹਾ ਪੱਧਰੀ ਮੀਟਿੰਗ 27-03-2026 ਦਿਨ ਸ਼ੁੱਕਰਵਾਰ ਨੂੰ ਕਮਲਾ ਨਹਿਰੂ ਸਕੂਲ ਦੇ ਸਾਹਮਣੇ ਵਾਟਰ ਵਰਕਸ ’ਤੇ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਮੋਗਾ ਜ਼ਿਲ੍ਹੇ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਘੱਲ ਕਲਾਂ ਅਤੇ ਹਲਕਾ ਇੰਚਾਰਜ ਦੇਵ ਸਿੰਘ ਵੱਲੋਂ ਦਿੱਤੀ ਗਈ, ਉਨ੍ਹਾਂ ਸਮੂਹ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਇਸ ਮੀਟਿੰਗ ਵਿਚ ਜ਼ਰੂਰ ਹਾਜ਼ਰ ਹੋਣ ਤਾਂ ਕਿ ਆਉਣ ਵਾਲੀਆਂ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਆਪੋਂ ਆਪਣੇ ਹਲਕਿਆਂ ਵਿਚ ਲੋਕਾਂ ਨੂੰ ਆਪਣੇ ਨਾਲ ਜੋੜ ਕੇ ਬਹੁਜਨ ਸਮਾਜ ਪਾਰਟੀ ਨੂੰ ਅੱਗੇ ਲੈ ਕੇ ਆਈਏ।