ਬੀਆਰਸੀ ਕਾਨਵੈਂਟ ਸਕੂਲ ’ਚ ਮਨਾਇਆ ਵਿਸਾਖੀ ਦਾ ਤਿਉਹਾਰ
ਭਾਰਤ ਵਿਚ ਬਹੁਤ ਸਾਰੇ
Publish Date: Mon, 13 Apr 2026 03:52 PM (IST)
Updated Date: Tue, 14 Apr 2026 04:01 AM (IST)

ਪਵਨ ਗਰਗ ਪੰਜਾਬੀ ਜਾਗਰਣ, ਬਾਘਾਪੁਰਾਣਾ: ਭਾਰਤ ਵਿਚ ਬਹੁਤ ਸਾਰੇ ਮੇਲੇ ਤੇ ਤਿਉਹਾਰ ਮਨਾਏ ਜਾਂਦੇ ਹਨ। ਅਸਲ ਵਿਚ ਭਾਰਤ ਦੇਸ਼ ਨੂੰ ਮੇਲੇ ਅਤੇ ਤਿਉਹਾਰਾਂ ਦਾ ਦੇਸ਼ ਵੀ ਕਿਹਾ ਜਾਂਦਾ ਹੈ। ਭਾਰਤ ਦੇਸ਼ ਦਾ ਪੰਜਾਬ ਰਾਜ ਗੁਰੂਆਂ-ਪੀਰਾਂ ਮੇਲਿਆਂ ਅਤੇ ਤਿਉਹਾਰਾਂ ਕਰਕੇ ਦੁਨੀਆਂ ਵਿਚ ਪ੍ਰਸਿੱਧ ਹੈ। ਪੰਜਾਬ ਦਾ ਪ੍ਰਸਿੱਧ ਤਿਉਹਾਰ ਵਿਸਾਖੀ ਦਾ ਮੇਲਾ ਹੈ। ਜੋ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਬੀਆਰਸੀ ਕਾਨਵੈਂਟ ਸਕੂਲ ਸਮਾਧ ਭਾਈ (ਮੋਗਾ) ਵਿਚ ਵੀ ਇਹ ਮੇਲਾ ਮਨਾਇਆ ਗਿਆ।ਜਿਸ ਦੌਰਾਨ ਛੋਟੇ-ਛੋਟੇ ਬੱਚਿਆਂ ਨੇ ਰੰਗ-ਬਿਰੰਗੇ ਕੱਪੜੇ ਪਾਏ ਹੋਏ ਸਨ।ਵਿਦਿਆਰਥੀਆਂ ਦੁਆਰਾ ਪੰਜਾਬ ਦਾ ਲੋਕ ਨਾਚ ਭੰਗੜਾ, ਗੀਤ ਅਤੇ ਕਵਿਤਾਵਾ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਸਕੂਲ ਨੂੰ ਬਹੁਤ ਸੋਹਣੇ ਢੰਗ ਨਾਲ ਸਜਾਇਆ ਗਿਆ। ਪ੍ਰਿੰਸੀਪਲ ਕਿਰਨਾ ਰਾਣੀ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਮੇਲੇ ਦੀ ਮਹੱਤਤਾ ਦੱਸਦੇ ਹੋਏ ਕਿਹਾ, ਅੱਜ ਦੇ ਦਿਨ ਸਿੱਖਾਂ ਦੇ ਦਸਵੇਂ ਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਦੀ ਸਥਾਪਨਾ ਕੀਤੀ ਸੀ ਅਤੇ ਕਿਸਾਨ ਆਪਣੀ ਫ਼ਸਲ ਪੱਕਣ ਦੀ ਖੁਸ਼ੀ ਵਿਚ ਇਹ ਮੇਲਾ ਮਨਾਉਂਦੇ ਹਨ। ਇਸ ਲਈ ਸਾਨੂੰ ਵੀ ਆਪਣਾ ਵਿਰਸਾ ਤੇ ਸਭਿਆਚਾਰ ਸੰਭਾਲਣਾ ਚਾਹੀਦਾ ਹੈ। ਸਕੂਲ ਚੇਅਰਮੈਨਲਾਭ ਸਿੰਘ ਖੋਖਰ ਅਤੇ ਜਗਜੀਤ ਸਿੰਘ ਖੋਖਰ ਨੇ ਵੀ ਬੱਚਿਆਂ ਨੂੰ ਵਿਸਾਖੀ ਦੇ ਮੇਲੇ ਦੀਆਂ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਸਾਨੂੰ ਆਪਣੇ ਤਿਉਹਾਰ ਅਤੇ ਮੇਲੇ ਧੂਮਧਾਮ ਨਾਲ ਮਨਾਉਣੇ ਚਾਹੀਦੇ ਹਨ ਅਤੇ ਆਪਣੇ ਵਿਰਸੇ ਨੂੰ ਸੰਭਾਲ ਕੇ ਰੱਖਣਾ ਚਾਹੀਦਾ ਹੈ।