- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਬ ਭਾਰਤ ਨੌਜਵਾਨ ਸਭਾ ਅਤੇ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਸਰਬ ਭਾਰਤ ਨੌਜਵਾਨ ਸਭਾ ਅਤੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਪੰਜਾਬ ਇਕਾਈਆਂ ਦੀ ਇਕ ਵਿਸ਼ੇਸ਼ ਮੀਟਿੰਗ ਸਥਾਨਕ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਵਿਖ਼ੇ ਆਲ ਇੰਡੀਆ ਸਟੂਡੈਂਟਸ ਫੈੱਡਰੇਸ਼ਨ ਦੇ ਸੂਬਾ ਪ੍ਰਧਾਨ ਰਮਨ ਕੁਮਾਰ ਧਰਮੂਵਾਲਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਮੀਟਿੰਗ ਵਿਚ ਬਨੇਗਾ ਪ੍ਰਾਪਤੀ ਮੁਹਿੰਮ ਦੇ ਮੁੱਖ ਸਲਾਹਕਾਰ ਸਾਥੀ ਜਗਰੂਪ ਸਿੰਘ ਅਤੇ ਸੀਪੀਆਈ ਜ਼ਿਲ੍ਹਾ ਮੋਗਾ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਕੁਲਦੀਪ ਭੋਲਾ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਇਸ ਮੀਟਿੰਗ ਵਿੱਚ ਗੰਭੀਰਤਾ ਨਾਲ । ਚਰਚਾ ਕਰਨ ਉਪਰੰਤ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਸਰਬ ਭਾਰਤ ਨੌਜਵਾਨ ਸਭਾ ਦੇ ਸੂਬਾ ਸਕੱਤਰ ਸਾਥੀ ਚਰਨਜੀਤ ਸਿੰਘ ਛਾਂਗਾ ਰਾਏ ਅਤੇ ਆਲ ਇੰਡੀਆ ਸਟੂਡੈਂਟਸ ਫੈੱਡਰੇਸ਼ਨ ਦੇ ਸੂਬਾ ਸਕੱਤਰ ਸੁੱਖਵਿੰਦਰ ਕੁਮਾਰ ਮਲੋਟ ਨੇ ਕਿਹਾ ਕਿ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਪਰਮਗੁਣੀ ਭਗਤ ਸਿੰਘ ਦਾ ਜਨਮ ਦਿਨ ਨੌਜਵਾਨਾਂ ਵਿਦਿਆਰਥੀਆਂ ਵੱਲੋਂ ਪੂਰੇ ਇਨਕਲਾਬੀ ਜੋਸ਼ੋ ਖਰੋਸ਼ ਨਾਲ ਮੋਗਾ ਵਿਖੇ ਮਨਾਇਆ ਜਾਵੇਗਾ। ਉਨ੍ਹਾਂ ਇਹ ਜਾਣਕਾਰੀ ਦਿੱਤੀ ਕਿ ਇਸ ਦਿਨ ਦੀਆਂ ਤਿਆਰੀਆਂ ਵਜੋਂ ਵੱਖ ਵੱਖ ਸ਼ਹਿਰਾਂ, ਕਸਬਿਆਂ ਪਿੰਡਾਂ ਅਤੇ ਗਲੀ ਮੁਹੱਲੀਆਂ ਅਤੇ ਸਕੂਲਾਂ ਕਾਲਜਾਂ ਅਤੇ ਵਿੱਦਿਅਕ ਅਦਾਰਿਆਂ ਵਿਚ ਭਗਤ ਸਿੰਘ ਦੀ ਵਿਚਾਰਾਧਾਰਾ ਤੇ ਸੈਮੀਨਾਰ ਵਗੈਰਾ ਕੀਤੇ ਜਾਣਗੇ ਅਤੇ ਨੌਜਵਾਨਾਂ ਦੀ ਮੁੱਖ ਮੰਗ ਰੁਜ਼ਗਾਰ ਪ੍ਰਾਪਤੀ ਲਈ ਲਾਮਬੰਧ ਕੀਤਾ ਜਾਵੇਗਾ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸ਼ੁਬੇਗ ਝੰਗੜ੍ਹਭੈਣੀ, ਇੰਦਰਜੀਤ ਦੀਨਾ, ਸਟਾਲਿਨ ਲਮੋਚੜ, ਬੋਹੜ ਬੁੱਟਰ, ਪਰਮਿੰਦਰ ਰਹਿਮੇਸ਼ਾਹ, ਨਵਜੋਤ ਕੌਰ, ਗੁਰਦਿੱਤ ਦੀਨਾ, ਗੁਰਦਿਆਲ ਢਾਬਾਂ, ਕੁਲਦੀਪ ਬਖੂਸ਼ਾਹ, ਸਵਰਾਜ ਖੋਸਾ ਜਸ਼ਨ ਸਿੰਘ ਮਲੋਟ, ਜਬਰਜੰਗ ਮੇਹਸਰੀ ਅਤੇ ਲਖਵੀਰ ਸਿੰਘ ਮੇਹਸ਼ਰੀ ਵੀ ਹਾਜ਼ਰ ਸਨ।