ਬਰਜਿੰਦਰ ਸਿੰਘ ਮੱਖਣ ਬਰਾੜ ਨੇ ਸ਼੍ਰੋਮਣੀ ਅਕਾਲੀ ਦਲ ਪੁਨਰਸੁਰਜੀਤ ਤੋਂ ਤੋੜਿਆ ਨਾਤਾ, ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਪੋਸਟ
ਇਥੇ ਜ਼ਿਕਰਯੋਗ ਹੈ ਕਿ ਬਰਜਿੰਦਰ ਸਿੰਘ ਮੱਖਣ ਬਰਾੜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਰਹਿ ਚੁੱਕੇ ਅਤੇ ਮਰਹੂਮ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਸਪੁੱਤਰ ਹਨ । ਉਹ ਸ਼੍ਰੋਮਣੀ ਅਕਾਲੀ ਦਲ ਸਰਕਾਰ ਸਮੇਂ ਨਗਰ ਨਿਗਮ ਦੇ ਪਹਿਲੇ ਪ੍ਰਧਾਨ ਬਣੇ ਅਤੇ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਪੰਜਾਬ ਚੇਅਰਮੈਨ ਵੀ ਰਹਿ ਚੁੱਕੇ ਹਨ।
Publish Date: Sat, 04 Apr 2026 01:03 PM (IST)
Updated Date: Sat, 04 Apr 2026 01:27 PM (IST)
ਮਨਪ੍ਰੀਤ ਸਿੰਘ ਮੱਲੇਆਣਾ , ਪੰਜਾਬੀ ਜਾਗਰਣ , ਮੋਗਾ : ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸੀਨੀਅਰ ਆਗੂ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਇਸ ਦੀ ਜਾਣਕਾਰੀ ਆਪਣੇ ਸੋਸ਼ਲ ਅਕਾਊਂਟ 'ਤੇ ਪਾਈ ਹੈ।