ਡਾ. ਕਲਾਮ ਸਕੂਲ ’ਚ ਬੱਚਿਆਂ ਨੇ ਮਨਾਈ ਬਸੰਤ ਪੰਚਮੀ
ਇਲਾਕੇ ਦੀ ਸਥਾਨਕ ਨਾਮਵਰ ਸੰਸ
Publish Date: Fri, 23 Jan 2026 04:28 PM (IST)
Updated Date: Sat, 24 Jan 2026 04:01 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਨਿਹਾਲ ਸਿੰਘ ਵਾਲਾ: ਇਲਾਕੇ ਦੀ ਸਥਾਨਕ ਨਾਮਵਰ ਸੰਸਥਾ ਡਾਕਟਰ ਕਲਾਮ ਇੰਟਰਨੈਸ਼ਨਲ ਸਕੂਲ ਵਿਚ ਬਸੰਤ ਪੰਚਮੀ ਅਤੇ ਸਰਸਵਤੀ ਵੰਦਨਾ ਦੇ ਪਵਿੱਤਰ ਦਿਹਾੜੇ ਨੂੰ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ। ਸਕੂਲ ਵਿਚ ਵਿਸ਼ੇਸ਼ ਪ੍ਰਾਰਥਨਾਂ ਸਭਾ ਦਾ ਆਯੋਜਨ ਕੀਤਾ ਗਿਆ। ਬੱਚਿਆਂ ਵੱਲੋਂ ਸਰਸਵਤੀ ਵੰਦਨਾ ਨੂੰ ਸਮਰਪਿਤ ਨਾਚ, ਕਵਿਤਾਵਾਂ ਤੇ ਗੀਤ ਪੇਸ਼ ਕੀਤੇ ਗਏ।ਇਸ ਸਮੇਂ ਵਿਦਿਆਰਥੀਆਂ ਵਲੋਂ ਰੰਗਬਿਰੰਗੇ ਪਤੰਗ ਵੀ ਤਿਆਰ ਕੀਤੇ ਗਏ। ਸਕੂਲ ਦੇ ਪ੍ਰਿੰਸੀਪਲ ਮੈਡਮ ਗੁਰਪ੍ਰੀਤ ਸ਼ਰਮਾ ਨੇ ਬੱਚਿਆਂ ਨੂੰ ਆਪਣੇ ਭਾਸ਼ਣ ਵਿਚ ਬਸੰਤ ਰੁੱਤ ਬਾਰੇ ਦੱਸਿਆ ਅਤੇ ਮਾਤਾ ਸਰਸਵਤੀ ਦੀ ਅਰਾਧਨਾ ਦੇ ਮਹੱਤਵ ਨੂੰ ਬੱਚਿਆਂ ਦੇ ਸਾਹਮਣੇ ਆਪਣੇ ਵਿਚਾਰਾਂ ਰਾਹੀਂ ਪੇਸ਼ ਕੀਤਾ। ਇਸ ਤਰ੍ਹਾਂ ਪ੍ਰਿੰਸੀਪਲ ਮੈਡਮ ਸ਼ਰਮਾ ਨੇ ਆਪਣੇ ਵਿਚਾਰਾਂ ਰਾਹੀਂ ਬੱਚਿਆਂ ਨੂੰ ਸਾਡੀ ਸੰਸਕ੍ਰਿਤੀ ਅਤੇ ਨੈਤਿਕ ਕਦਰਾਂਕੀਮਤਾਂ ਦੇ ਮਹੱਤਵ ਨੂੰ ਦੱਸਦੇ ਹੋਏ ਬੱਚਿਆਂ ਨੂੰ ਸੱਭਿਆਚਾਰ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਗਈ। ਸਕੂਲ ਮੈਨੇਜਮੈਂਟ ਅਤੇ ਪ੍ਰਿੰਸੀਪਲ ਮੈਡਮ ਵੱਲੋਂ ਬੱਚਿਆਂ ਨੂੰ ਬਸੰਤ ਪੰਚਮੀ ਦੀਆਂ ਸ਼ੁਭ ਕਾਮਨਾਵਾਂ ਦਿੱਤੀਆਂ ਗਈਆਂ ।