ਨਿਊ ਗਰੀਨ ਗਰੋਵ ਸਕੂਲ ’ਚ ਬਸੰਤ ਪੰਚਮੀ ਮਨਾਈ
ਨਿਊ ਗਰੀਨ ਗਰੋਵ ਪਬਲਿਕ ਸ
Publish Date: Fri, 23 Jan 2026 04:18 PM (IST)
Updated Date: Sat, 24 Jan 2026 04:01 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੋਗਾ: ਨਿਊ ਗਰੀਨ ਗਰੋਵ ਪਬਲਿਕ ਸਕੂਲ ਲੰਡੇ ਕੇ ਮੋਗਾ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ਵਿਚ ਸਕੂਲ ਦੇ ਸਮੂਹ ਵਿਦਿਆਰਥੀਆਂ ਨੇ ਵੱਧਚੜ੍ਹ ਕੇ ਹਿੱਸਾ ਲਿਆ। ਵਿਦਿਆਰਥੀਆਂ ਦੁਆਰਾ ਸਕੂਲ ਨੂੰ ਰੰਗਬਿਰੰਗੇ ਪਤੰਗਾਂ ਨਾਲ ਸਜਾਇਆ ਗਿਆ। ਇਸ ਦੌਰਾਨ ਸਕੂਲ ਦੇ ਪ੍ਰਿੰਸੀਪਲ ਨਿਸ਼ਾ ਅਰੋੜਾ ਵੱਲੋਂ ਬੱਚਿਆਂ ਨੂੰ ਬਸੰਤ ਪੰਚਮੀ ਦੇ ਤਿਉਹਾਰ ਦਾ ਮਹੱਤਵ ਦੱਸਿਆ ਗਿਆ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਪਤੰਗਬਾਜ਼ੀ ਲਈ ਉਤਸ਼ਾਹਿਤ ਕਰਦਿਆਂ ਹੋਇਆਂ ਚਾਈਨਾਂ ਡੋਰ ਦੀ ਵਰਤੋਂ ਨਾ ਕਰਨ ਲਈ ਪ੍ਰੇਰਿਆ।