ਐੱਸਐੱਫਸੀ ਕਾਨਵੈਂਟ ਸਕੂਲ ’ਚ ਬਸੰਤ ਪੰਚਮੀ ਮਨਾਈ
ਇਲਾਕੇ ਦੀ ਪ੍ਰਸਿੱਧ
Publish Date: Sat, 24 Jan 2026 04:32 PM (IST)
Updated Date: Sun, 25 Jan 2026 04:04 AM (IST)

ਵਕੀਲ ਮਹਿਰੋਂ ਪੰਜਾਬੀ ਜਾਗਰਣ, ਮੋਗਾ : ਇਲਾਕੇ ਦੀ ਪ੍ਰਸਿੱਧ ਸੰਸਥਾ ਐਸਐਫਸੀ ਕਾਨਵੈਂਟ ਸਕੂਲ ਜਲਾਲਾਬਾਦ ਪੂਰਬੀ ਜੋ ਕਿ ਆਈਸੀਐਸਈ. ਬੋਰਡ ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਹੈ, ਵਿਚ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਗਿਆ। ਸਭ ਤੋਂ ਪਹਿਲਾਂ ਸਕੂਲ ਦੀ ਪ੍ਰਾਰਥਨਾ ਸਭਾ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਭਾਸ਼ਣ ਅਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਇਸ ਤੋਂ ਬਾਅਦ ਚੌਥੀ ਜਮਾਤ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਵਿਚਕਾਰ ਚਾਰਟ ਮੇਕਿੰਗ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਬੱਚਿਆਂ ਨੇ ਬਹੁਤ ਹੀ ਸੁੰਦਰ ਚਾਰਟ ਤਿਆਰ ਕੀਤੇ ਇਸ ਮੌਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਮਾਤਾ ਸਰਸਵਤੀ ਨੂੰ ਬੜੀ ਸ਼ਰਧਾ ਨਾਲ ਫੁੱਲ ਭੇਟ ਕੀਤੇ ਗਏ। ਨਰਸਰੀ ਜਮਾਤ ਤੋਂ ਪੰਜਵੀਂ ਜਮਾਤ ਤੱਕ ਦੇ ਬੱਚਿਆਂ ਵੱਲੋਂ ਖੁੱਲ੍ਹੇ ਆਸਮਾਨ ਹੇਠ ਪਤੰਗਬਾਜ਼ੀ ਕੀਤੀ ਗਈ ਜਿਸ ਵਿਚ ਬੱਚਿਆਂ ਨੇ ਬੜੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲਿਆ। ਸਕੂਲ ਦੇ ਅਧਿਆਪਕ ਅਤੇ ਵਿਦਿਆਰਥੀ ਪੀਲੇ ਰੰਗ ਦੇ ਕੱਪੜੇ ਪਾ ਕੇ ਆਏ ਹੋਏ ਸਨ। ਬੱਚੇ ਘਰੋਂ ਪੀਲੇ ਰੰਗ ਦੇ ਪਕਵਾਨ ਵੀ ਲੈ ਕੇ ਆਏ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮਨੀਸ਼ਾ ਕੌਸ਼ਿਕ ਨੇ ਸਾਰੇ ਬੱਚਿਆਂ ਅਤੇ ਅਧਿਆਪਕਾਂ ਨੂੰ ਬਸੰਤ ਪੰਚਮੀ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਦੱਸਿਆ ਕਿ ਇਸ ਦਿਨ ਵਿੱਦਿਆ ਦੀ ਦੇਵੀ ਮਾਤਾ ਸਰਸਵਤੀ ਦਾ ਜਨਮ ਹੋਇਆ ਸੀ। ਬਸੰਤ ਪੰਚਮੀ ਦਾ ਤਿਉਹਾਰ ਮਾਘ ਮਹੀਨੇ ਵਿਚ ਮਨਾਇਆ ਜਾਂਦਾ ਹੈ। ਇਸ ਤੋਂ ਬਾਅਦ ਠੰਢ ਹੌਲੀ-ਹੌਲੀ ਘੱਟ ਹੋਣ ਲੱਗ ਪੈਂਦੀ ਹੈ। ਇਸ ਮੌਕੇ ਸਕੂਲ ਦੇ ਸੀਐਮਡੀ ਅਭਿਸ਼ੇਕ ਜਿੰਦਲ, ਸ਼ੀਨਮ ਜਿੰਦਲ ਅਤੇ ਸਰੋਜ ਰਾਣੀ ਜਿੰਦਲ ਨੇ ਵੀ ਸਾਰਿਆਂ ਨੂੰ ਬਸੰਤ ਪੰਚਮੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।