- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਗਾ ਸ਼ਹਿਰ ਦੀ ਨਾਮਵਰ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ : ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਇਸੇ ਲੜੀ ਤਹਿਤ ਸਕੂਲ ਦੀ ਹੋਣਹਾਰ ਖਿਡਾਰਨ ਗੁਰਲੀਨ ਕੌਰ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸਟੇਟ ਪੱਧਰੀ ਸ਼ਤਰੰਜ ਮੁਕਾਬਲਿਆਂ ਵਿਚ ਸਿਲਵਰ ਮੈਡਲ ਜਿੱਤ ਕੇ ਸਕੂਲ ਅਤੇ ਮੋਗਾ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਕੂਲ ਦੀ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਦੱਸਿਆ ਕਿ ਜਲੰਧਰ ਵਿਖੇ ਕਰਵਾਏ ਗਏ ਇਨ੍ਹਾਂ ਰਾਜ ਪੱਧਰੀ ਸ਼ਤਰੰਜ ਮੁਕਾਬਲਿਆਂ ‘ਚ ਪੰਜਾਬ ਦੇ 23 ਜ਼ਿਲ੍ਹਿਆਂ ਦੇ ਖਿਡਾਰੀਆਂ ਨੇ ਭਾਗ ਲਿਆ। ਸਕੂਲ ਦੀ ਬਾਰ੍ਹਵੀਂ ਕਾਮਰਸ ਜਮਾਤ ਦੀ ਵਿਦਿਆਰਥਣ ਗੁਰਲੀਨ ਕੌਰ ਨੇ ਆਪਣੀ ਬਿਹਤਰੀਨ ਖੇਡ, ਸੂਝ-ਬੂਝ ਅਤੇ ਰਣਨੀਤਕ ਸੋਚ ਦਾ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ ਅਤੇ ਸਿਲਵਰ ਮੈਡਲ ਆਪਣੇ ਨਾਮ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ਲਈ ਉਸ ਨੂੰ 7,000 ਰੁਪਏ ਦਾ ਨਕਦ ਇਨਾਮ ਵੀ ਪ੍ਰਦਾਨ ਕੀਤਾ ਗਿਆ। ਗੁਰਲੀਨ ਕੌਰ ਨੇ ਮੋਗਾ ਜ਼ਿਲ੍ਹੇ ਦੀ ਨੁਮਾਇੰਦਗੀ ਕਰਦਿਆਂ ਜਲੰਧਰ, ਲੁਧਿਆਣਾ, ਮੋਹਾਲੀ ਅਤੇ ਮੋਗਾ ਦੀਆਂ ਟੀਮਾਂ ਵਿਚਕਾਰ ਹੋਏ ਮੁਕਾਬਲਿਆਂ ਵਿੱਚ ਅੰਕਾਂ ਦੇ ਆਧਾਰ ’ਤੇ ਦੂਜਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥਣ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੀ ਸਵੇਰ ਦੀ ਸਭਾ ਦੌਰਾਨ ਉਸ ਨੂੰ ਵਿਸ਼ੇਸ਼ ਤੌਰ ’ਤੇ ਸਟੇਜ ’ਤੇ ਬੁਲਾ ਕੇ ਸਨਮਾਨਿਤ ਕੀਤਾ ਗਿਆ। ਗੁਰਲੀਨ ਕੌਰ ਨੂੰ ਸਿਲਵਰ ਮੈਡਲ ਅਤੇ ਟ੍ਰਾਫੀ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਦੇ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਸ਼੍ਰੀਮਤੀ ਕਮਲ ਸੈਣੀ ਨੇ ਗੁਰਲੀਨ ਕੌਰ ਨੂੰ ਇਸ ਸ਼ਾਨਦਾਰ ਸਫਲਤਾ ਲਈ ਵਧਾਈ ਦਿੱਤੀ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਚੇਅਰਪਰਸਨ ਕਮਲ ਸੈਣੀ ਨੇ ਕਿਹਾ ਕਿ ਗੁਰਲੀਨ ਕੌਰ ਦੀ ਇਹ ਪ੍ਰਾਪਤੀ ਉਸ ਦੀ ਮਿਹਨਤ, ਲਗਨ ਅਤੇ ਕੋਚ ਸ਼੍ਰੀ ਕੇਪੀ ਸ਼ਰਮਾ ਦੀ ਅਗਵਾਈ ਹੇਠ ਮਿਲੀ ਸਿਖਲਾਈ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਇਕਾਗਰਤਾ ਅਤੇ ਫੈਸਲੇ ਲੈਣ ਦੀ ਸਮਰੱਥਾ ਨੂੰ ਵਿਕਸਿਤ ਕਰਦੀਆਂ ਹਨ।