ਵਿਧਾਇਕ ਬਿਲਾਸਪੁਰ ਨੂੰ ਸਦਮਾ, ਮਾਤਾ ਵਿਦਿਆ ਕੌਰ ਦਾ ਦੇਹਾਂਤ
ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ
Publish Date: Thu, 01 Oct 2026 08:00 PM (IST)
Updated Date: Fri, 02 Oct 2026 04:11 AM (IST)
ਮਾਤਾ ਵਿਦਿਆ ਕੌਰ। ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ : ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਮਾਤਾ ਸਰਦਾਰਨੀ ਵਿਦਿਆ ਕੌਰ ਦਾ ਦੇਹਾਂਤ ਹੋ ਗਿਆ। ਮਾਤਾ ਵਿਦਿਆ ਕੌਰ ਸੂਬੇਦਾਰ ਮੇਜਰ ਤੇਜਾ ਸਿੰਘ ਦੇ ਧਰਮਪਤਨੀ ਸਨ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਮਿਲਦਿਆਂ ਹੀ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ। ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਪਲੈਨਿੰਗ ਬੋਰਡ ਦੇ ਚੇਅਰਮੈਨ ਬਰਿੰਦਰ ਕੁਮਾਰ ਮਧੇਕੇ ਤੇ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਦੀਨਾ ਸਾਹਿਬ ਨੇ ਦੱਸਿਆ ਕਿ ਮਾਤਾ ਵਿਦਿਆ ਕੌਰ ਦੇ ਦੇਹਾਂਤ ’ਤੇ ਵੱਖ-ਵੱਖ ਰਾਜਸੀ, ਸਮਾਜਿਕ ਤੇ ਧਾਰਮਿਕ ਆਗੂਆਂ ਵੱਲੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਤੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਤਾ ਵਿਦਿਆ ਕੌਰ ਦਾ ਅੰਤਿਮ ਸੰਸਕਾਰ 2 ਅਕਤੂਬਰ ਨੂੰ ਸ਼ਾਮ 2 ਵਜੇ ਪਿੰਡ ਬਿਲਾਸਪੁਰ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਇਸ ਮੌਕੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਤੇ ਇਲਾਕੇ ਦੀਆਂ ਵੱਖ-ਵੱਖ ਸ਼ਖ਼ਸੀਅਤਾਂ ਵੱਲੋਂ ਮਾਤਾ ਵਿਦਿਆ ਕੌਰ ਨੂੰ ਅੰਤਿਮ ਵਿਦਾਇਗੀ ਦਿੱਤੀ ਜਾਵੇਗੀ।