ਸਾਲਾਨਾ ਇਮਤਿਹਾਨ ਲਈ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ
ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ
Publish Date: Tue, 17 Feb 2026 05:46 PM (IST)
Updated Date: Wed, 18 Feb 2026 04:07 AM (IST)
ਅਵਤਾਰ ਸਿੰਘ, ਪੰਜਾਬੀ ਜਾਗਰਣ, ਅਜੀਤਵਾਲ : ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਹੋਲੀ ਹਾਰਟ ਸਕੂਲ ਅਜੀਤਵਾਲ ਵਿਖੇ ਅੱਜ ਦਸਵੀਂ ਕਲਾਸ ਦੇ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਆਸ਼ੀਰਵਾਦ ਸਮਾਰੋਹ ਦਾ ਆਯੋਜਨ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਸਾਹਿਬਾਨ ਵੱਲੋਂ ਬੋਰਡ ਪ੍ਰੀਖਿਆਵਾਂ ਵਿਚ ਸ਼ਾਮਲ ਹੋਣ ਜਾ ਰਹੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਅਤੇ ਆਸ਼ੀਰਵਾਦ ਦਿੱਤਾ ਗਿਆ। ਇਸ ਮੌਕੇ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਪੇਪਰਾਂ ਨੂੰ ਪੂਰੇ ਵਿਸ਼ਵਾਸ, ਧੀਰਜ ਅਤੇ ਮਿਹਨਤ ਨਾਲ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਬੱਚਿਆਂ ਨੂੰ ਤਣਾਅ ਤੋਂ ਦੂਰ ਰਹਿਣ ਅਤੇ ਸਮੇਂ ਦੀ ਸਹੀ ਵਰਤੋਂ ਕਰਨ ਦੀ ਸਲਾਹ ਦਿੱਤੀ। ਸਕੂਲ ਚੇਅਰਮੈਨ ਸੁਭਾਸ਼ ਪਲਤਾ, ਡਾਇਰੈਕਟਰ ਅਮਿਤ ਪਲਤਾ, ਸ੍ਰੈਆ ਪਲਤਾ ਅਤੇ ਸਕੂਲ ਪ੍ਰਿੰਸੀਪਲ ਸ਼ਾਕਸ਼ੀ ਗੁਲੇਰੀਆ ਵੱਲੋਂ ਵੀ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਗਈ ਅਤੇ ਉਨ੍ਹਾਂ ਨੂੰ ਪੜ੍ਹਾਈ ਵਿਚ ਪੂਰਾ ਧਿਆਨ ਲਗਾਉਣ ਲਈ ਉਤਸ਼ਾਹਿਤ ਕੀਤਾ ਗਿਆ। ਇਸ ਆਸ਼ੀਰਵਾਦ ਸਮਾਰੋਹ ਨਾਲ ਵਿਦਿਆਰਥੀਆਂ ’ਚ ਨਵਾਂ ਜੋਸ਼ ਅਤੇ ਆਤਮ ਵਿਸ਼ਵਾਸ ਪੈਦਾ ਹੋਇਆ ਤੇ ਉਹ ਪੇਪਰਾਂ ਲਈ ਹੋਰ ਵੀ ਤਿਆਰ ਨਜ਼ਰ ਆਏ।