- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਝੋਨੇ ਦੀ ਕਟਾਈ ਦਾ ਸੀਜ਼ਨ ਚੱਲ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ : ਝੋਨੇ ਦੀ ਕਟਾਈ ਦਾ ਸੀਜ਼ਨ ਚੱਲ ਰਿਹਾ ਹੈ ਅਤੇ ਕਿਸਾਨਾਂ ਵੱਲੋਂ ਕਣਕ ਅਤੇ ਆਲੂਆਂ ਦੀ ਬਿਜਾਈ ਲਈ ਖੇਤ ਤਿਆਰ ਕੀਤੇ ਜਾ ਰਹੇ ਹਨ। ਅਜਿਹੇ ਸਮੇਂ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿਆ ਵਾਤਾਵਰਨ ਅਤੇ ਖੇਤੀਬਾੜੀ ਲਈ ਵੱਡੀ ਚੁਣੌਤੀ ਬਣੀ ਹੋਈ ਹੈ। ਉੱਥੇ ਹੀ ਜ਼ਿਲ੍ਹਾ ਮੋਗਾ ਦੇ ਪਿੰਡ ਦੌਧਰ ਦਾ ਉੱਦਮੀ ਕਿਸਾਨ ਬੇਅੰਤ ਸਿੰਘ ਸਿੱਧੂ ਪਿਛਲੇ ਕਈ ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਬਿਨਾਂ ਖੇਤੀ ਕਰਕੇ ਵਾਤਾਵਰਨ ਦੀ ਸੰਭਾਲ ਦਾ ਸੁਨੇਹਾ ਦੇ ਰਿਹਾ ਹੈ। ਉਸ ਦੀ ਇਹ ਪਹਿਲ ਹੋਰਨਾਂ ਕਿਸਾਨਾਂ ਲਈ ਵੀ ਪ੍ਰੇਰਨਾਦਾਇਕ ਬਣ ਰਹੀ ਹੈ। ਕਿਸਾਨ ਬੇਅੰਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਨਾ ਸਿਰਫ਼ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਸਗੋਂ ਇਸ ਦਾ ਸਿੱਧਾ ਅਸਰ ਜ਼ਮੀਨ ਦੀ ਉਪਜਾਊ ਸ਼ਕਤੀ ਅਤੇ ਖੇਤੀਬਾੜੀ ਦੇ ਮਿੱਤਰ ਜੀਵਾਂ ਉੱਤੇ ਵੀ ਪੈਂਦਾ ਹੈ। ਖੇਤਾਂ ਵਿਚ ਅੱਗ ਲਗਾਉਣ ਕਾਰਨ ਧਰਤੀ ਹੇਠਲੇ ਕਈ ਲਾਭਦਾਇਕ ਕੀੜੇ ਮਰ ਜਾਂਦੇ ਹਨ, ਜੋ ਜ਼ਮੀਨ ਦੀ ਸਿਹਤ ਨੂੰ ਬਰਕਰਾਰ ਰੱਖਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਹ ਸਮਝਣ ਦੀ ਲੋੜ ਹੈ ਕਿ ਖੇਤੀਬਾੜੀ ਸਿਰਫ਼ ਫ਼ਸਲ ਪੈਦਾ ਕਰਨ ਤੱਕ ਹੀ ਸੀਮਤ ਨਹੀਂ, ਸਗੋਂ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਕਾਇਮ ਰੱਖਣਾ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਕਰਨਾ ਵੀ ਕਿਸਾਨਾਂ ਦੀ ਅਹਿਮ ਜ਼ਿੰਮੇਵਾਰੀ ਹੈ।