- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਮਾਜ ਦੇ ਚੌਥੇ ਥੰਮ੍ਹ ਵਜੋਂ ਜਾਣੇ ਜਾਂਦੇ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਸਮਾਜ ਦੇ ਚੌਥੇ ਥੰਮ੍ਹ ਵਜੋਂ ਜਾਣੇ ਜਾਂਦੇ ਪੱਤਰਕਾਰ ਭਾਈਚਾਰੇ ਦੀ ਨਿਰਪੱਖ ਅਤੇ ਨਿਡਰ ਸੇਵਾ ਨੂੰ ਸਲਾਮ ਕਰਦਿਆਂ ਭਾਈ ਘਨ੍ਹੱਈਆ ਏਕਤਾ ਕਾਲਜ ਦੇ ਡਾਇਰੈਕਟਰ ਅਤੇ ਪੰਜਾਬ ਨਰਸਿੰਗ ਕਾਲਜ ਐਸੋਸੀਏਸ਼ਨ ਦੇ ਪ੍ਰਧਾਨ ਗੁਰਦਿਆਲ ਸਿੰਘ ਬੁੱਟਰ ਵੱਲੋਂ ਧਰਮਕੋਟ ਦੇ ਦੋ ਪੱਤਰਕਾਰਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਧਰਮਕੋਟ ਦੇ ਪ੍ਰਧਾਨ ਅਮਰੀਕ ਸਿੰਘ ਛਾਬੜਾ, ਜਨਰਲ ਸਕੱਤਰ ਹਰਜੀਤ ਸਿੰਘ ਬਹਿਲ ਅਤੇ ਰਿਟਾਇਰਡ ਡੀਪੀਆਰਉ ਗਿਆਨ ਸਿੰਘ ਮੋਗਾ ਨੂੰ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਸਨਮਾਨਿਤ ਕਰਨ ਮੌਕੇ ਉਨ੍ਹਾਂ ਦੇ ਨਾਲ ਚੇਅਰਮੈਨ ਬਲਤੇਜ ਸਿੰਘ ਗਿੱਲ ਪ੍ਰਿੰਸੀਪਲ ਡਾਕਟਰ ਦਲਜੀਤ ਕੌਰ ਤੂਰ, ਡਰਾਇਕਟਰ ਪਰਮਪਾਲ ਸਿੰਘ ਬੁੱਟਰ ਸਮੇਤ ਸਮੂਹ ਮੈਨੇਜਮੈਂਟ ਸਟਾਫ ਅਤੇ ਸ਼ਹਿਰ ਦੇ ਮੋਹਤਬਰ ਹਾਜ਼ਰ ਸਨ। ਇਸ ਮੌਕੇ ਆਪਣੇ ਸੰਬੋਧਨ ਵਿਚ ਗੁਰਦਿਆਲ ਸਿੰਘ ਬੁੱਟਰ ਨੇ ਕਿਹਾ ਕਿ ਅੱਜ ਦੇ ਦੌਰ ਵਿੱਚ ਬਿਨ੍ਹਾਂ ਕਿਸੇ ਡਰ-ਭੈਅ ਤੋਂ, ਮੁਕਤ ਹੋ ਕੇ ਨਿਰਪੱਖ ਪੱਤਰਕਾਰੀ ਕਰਨਾ ਬਹੁਤ ਵੱਡੀ ਗੱਲ ਹੈ। ਉਨ੍ਹਾਂ ਕਿਹਾ ਕਿ ਇਹ ਤਿੰਨੇ ਪੱਤਰਕਾਰ ਸਮਾਜ ਦੀਆਂ ਚੰਗਿਆਈਆਂ ਨੂੰ ਉਜਾਗਰ ਕਰਨ ਦੇ ਨਾਲ-ਨਾਲ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਵੀ ਬੜੀ ਬੇਬਾਕੀ ਨਾਲ ਸਰਕਾਰ ਦੇ ਧਿਆਨ ਵਿਚ ਲਿਆ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਇਹਨਾਂ ਤਿੰਨਾਂ ਸ਼ਖ਼ਸੀਅਤਾਂ ਨੇ ਧਰਮਕੋਟ ਹਲਕੇ ਦਾ ਨਾਮ ਨਿਰਪੱਖ ਪੱਤਰਕਾਰੀ ਦੇ ਖ਼ੇਤਰ ਵਿਚ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇੰਨ੍ਹਾਂ ਦਾ ਮਾਣ-ਸਨਮਾਨ ਕਰਕੇ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ। ਇਸ ਮੌਕੇ ਸਨਮਾਨਿਤ ਹੋਏ ਪੱਤਰਕਾਰਾਂ ਨੇ ਭਾਈ ਘਨ੍ਹੱਈਆ ਕਾਲਜ ਦੇ ਡਾਇਰੈਕਟਰ ਗੁਰਦਿਆਲ ਸਿੰਘ ਬੁੱਟਰ ਅਤੇ ਸਮੂਹ ਸਟਾਫ਼ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਭਵਿੱਖ ਵਿਚ ਵੀ ਨਿਰਪੱਖਤਾ ਅਤੇ ਇਮਾਨਦਾਰੀ ਨਾਲ ਪੱਤਰਕਾਰੀ ਕਰਦੇ ਰਹਿਣ ਦਾ ਪ੍ਰਣ ਦੁਹਰਾਇਆ।