- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ

ਮਨਦੀਪ ਸਿੰਘ ਝਾਂਜੀ, ਪੰਜਾਬੀ ਜਾਗਰਣ ਬੱਧਨੀ ਕਲਾਂ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਤੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਵਿਸ਼ੇਸ਼ ਰੂਪ ਵਿਚ ਸ਼ਾਮਿਲ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਭਗਵੰਤ ਮਾਨ ਦੀ ਸਰਕਾਰ ਦੋਵੇਂ ਹੀ ਸਰਕਾਰਾਂ ਕਾਰਪੋਰੇਟ ਪੱਖੀ ਨੀਤੀਆਂ ’ਤੇ ਚੱਲ ਰਹੀਆਂ ਹਨ, ਇਸ ਕਰਕੇ ਹੀ ਜਿੱਥੇ ਕੇਂਦਰ ਦੀ ਮੋਦੀ ਸਰਕਾਰ ਅਮਰੀਕਾ ਦੀ ਟਰੰਪ ਸਰਕਾਰ ਨਾਲ ਮੁਕਤ ਵਪਾਰ ਸਮਝੌਤਾ ਕਰਨ ਜਾ ਰਹੀ ਹੈ ਅਤੇ ਪਹਿਲਾਂ ਹੀ ਕਈ ਦੇਸ਼ਾਂ ਨਾਲ ਅਜਿਹੇ ਸਮਝੌਤੇ ਕਰ ਚੁੱਕੀ ਹੈ। ਇਹ ਸਮਝੌਤੇ ਲਾਗੂ ਹੋਣ ਨਾਲ ਸਾਡੇ ਦੇਸ਼ ਦੀਆਂ ਕਿਸਾਨਾਂ ਦੀਆਂ ਫਸਲਾਂ ਰੁਲਣਗੀਆਂ, ਡਾਇਰੀ ਫਾਰਮ ਦਾ ਧੰਦਾ ਚੋਪਟ ਹੋ ਜਾਵੇਗਾ, ਛੋਟੇ ਵਪਾਰੀ, ਛੋਟੇ ਦੁਕਾਨਦਾਰ ਅਤੇ ਛੋਟੇ ਕਾਰਖਾਨੇਦਾਰਾਂ ਦਾ ਵੀ ਧੰਦਾ ਚੌਪਟ ਹੋ ਜਾਵੇਗਾ ਅਤੇ ਦੇਸ਼ ਦੇ ਅੰਦਰ ਪਾਣੀ ਦੇ ਸੋਮਿਆਂ ਨੂੰ ਕੰਪਨੀਆਂ ਹਵਾਲੇ ਕਰਨ ਦੀ ਨੀਤੀ ਰੱਦ ਕੀਤੀ ਜਾਵੇ, ਸਾਰੀਆਂ ਫਸਲਾਂ ’ਤੇ ਸੀ ਟੂ ਪਲਸ 50 ਫ਼ੀਸਦੀ ਦੇ ਫਾਰਮੂਲੇ ਅਨੁਸਾਰ ਐੱਮਐੱਸਪੀ ਦੀ ਗਰੰਟੀ ਦਾ ਕਾਨੂੰਨ ਬਣਾਇਆ ਜਾਵੇ, ਜੇਕਰ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ ਤਾਂ ਸਾਡੀ ਜਥੇਬੰਦੀ 5 ਅਕਤੂਬਰ ਤੋਂ ਡੀਸੀ ਦਫ਼ਤਰ ਦਾ ਘਿਰਾਓ ਕਰਨ ਲਈ ਮਜ਼ਬੂਰ ਹੋਵੇਗੀ ਜਿਸ ਦੀ ਜ਼ਿੰਮੇਵਾਰੀ ਸਰਕਾਰਾਂ ਦੀ ਹੋਵੇਗੀ। ਉਨ੍ਹਾਂ ਕਿਹਾ ਕਿ 5 ਅਕਤੂਬਰ ਦੇ ਘਿਰਾਓ ਦੀ ਤਿਆਰੀ ਲਈ ਬਲਾਕਾਂ ਤੇ ਪਿੰਡਾਂ ਵਿਚ ਮੀਟਿੰਗਾਂ ਰੈਲੀਆਂ ਕਰਕੇ ਤਿਆਰੀ ਕੀਤੀ ਜਾਵੇਗੀ। ਅੱਜ ਦੀ ਮੀਟਿੰਗ ਵਿਚ ਉਪਰੋਤਕ ਤੋਂ ਇਲਾਵਾ ਗੁਰਮੀਤ ਸਿੰਘ ਕਿਸ਼ਨਪੁਰਾ ਬਲੌਰ ਸਿੰਘ ਘੱਲਕਲਾਂ, ਕੁਲਦੀਪ ਕੌਰ ਕੁੱਸਾ, ਬਚਿੱਤਰ ਕੌਰ ਤਲਵੰਡੀ ਮੱਲੀਆਂ, ਕਰਮਜੀਤ ਕੌਰ ਹਿੰਮਤਪੁਰਾ, ਗੁਰਦੇਵ ਸਿੰਘ ਕਿਸ਼ਨਪੁਰਾ, ਇਕਬਾਲ ਸਿੰਘ ਸਿੰਘਾਂਵਾਲਾਠ ਜਸਵਿੰਦਰ ਸਿੰਘ ਘੱਲ ਕਲਾਂ, ਬੂਟਾ ਸਿੰਘ ਭਾਗੀਕੇ, ਗੁਰਚਰਨ ਸਿੰਘ ਰਾਮਾ, ਲਖਬੀਰ ਸਿੰਘ ਚੜਿੱਕ, ਨਛੱਤਰ ਸਿੰਘ ਝੰਡੇਵਾਲਾ, ਜੰੰਗੀਰ ਸਿੰਘ ਹਿੰਮਤਪੁਰਾ, ਜਗਜੀਤ ਸਿੰਘ ਕੋਕਰੀ, ਬਲਜੀਤ ਸਿੰਘ ਸੁਖਾਨੰਦ, ਹਰਮੇਲ ਸਿੰਘ ਘਾਲੀ ਸਮਾਲਸਰ, ਕੇਵਲ ਕ੍ਰਿਸ਼ਨ ਬੱਧਣੀ, ਜਗਜੀਤ ਸਿੰਘ ਬਧਨੀ, ਗੁਰਦੇਵ ਸਿੰਘ ਵਰੇ, ਬਲਵੰਤ ਸਿੰਘ ਘੋਲੀਆ ਤੇ ਹੋਰ ਬਹੁਤ ਸਾਰੇ ਸਾਥੀ ਮੀਟਿੰਗ ਸ਼ਾਮਲ ਹੋਏ।