- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੀ ਇਲਾਕੇ ਦੀ ਪੁਰਾਣੀ ਵੱਕਾਰੀ ਸੰਸਥਾ ਗੁਰੂ ਨਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਤਖ਼ਤੂਪੁਰਾ ਵਿਖੇ ਪਹਿਲੇ ਪਾਤਸ਼ਾਹ ਸ਼੍ਰੀ ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ ਧਾਰਮਿਕ ਸਮਾਗਮ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਸਮਾਗਮ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਮੈਂਬਰ ਬੀਬੀ ਨਰਿੰਦਰ ਕੌਰ ਰਣੀਆ ਉਚੇਚੇ ਤੌਰ ’ਤੇ ਪਹੁੰਚੇ। ਪ੍ਰਿੰਸੀਪਲ ਸੰਦੀਪ ਸਿੰਘ ਵੋਹਰਾ ਅਤੇ ਸਟਾਫ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ। ਪ੍ਰਿੰਸੀਪਲ ਸੰਦੀਪ ਸਿੰਘ ਵੋਹਰਾ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਬੀਬੀ ਨਰਿੰਦਰ ਕੌਰ ਰਣੀਆ ਬਹੁਤ ਹੀ ਸੁਲਝੀ ਹੋਈ ਪੰਥਕ ਸਖਸ਼ੀਅਤ ਹਨ। ਇੰਨ੍ਹਾਂ ਦਾ ਸਮੁੱਚਾ ਜੀਵਨ ਧਾਰਮਿਕ ਕਾਰਜਾਂ ਅਤੇ ਸਮਾਜ ਸੇਵਾ ਨੂੰ ਸਮਰਪਿਤ ਹੈ। ਉਨ੍ਹਾਂ ਨੇ ਬੀਬੀ ਜੀ ਨੂੰ ਨਵੀਂ ਨਿਯੁਕਤੀ ਦੀ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਤੰਦਰੁਸਤ ਲੰਬੇ ਜੀਵਨ ਦੀ ਕਾਮਨਾ ਕੀਤੀ। ਬੀਬੀ ਰਣੀਆ ਨੇ ਪ੍ਰਿੰਸੀਪਲ ਅਤੇ ਸਟਾਫ ਦੁਆਰਾ ਖ਼ਾਲਸਾ ਸਕੂਲ ਦੀ ਤਰੱਕੀ ਲਈ ਕੀਤੇ ਜਾ ਰਹੇ ਯਤਨਾਂ ਅਤੇ ਵਿਦਿਆਰਥੀਆਂ ਨੂੰ ਦਿੱਤੀ ਜਾ ਰਹੀ ਮਿਆਰੀ ਤੇ ਗੁਣਾਤਮਿਕ ਸਿੱਖਿਆ ਦੀ ਭਰਵੀਂ ਸ਼ਲਾਘਾ ਕੀਤੀ। ਇਸ ਸਮੇਂ ਨਿਹਾਲ ਸਿੰਘ ਵਾਲਾ ਦੇ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਧਰਮਕੋਟ ਨੇ ਸਕੂਲ ਵੱਲੋਂ ਪੜ੍ਹਾਈ, ਖੇਡਾਂ ਅਤੇ ਧਾਰਮਿਕ ਸਿੱਖਿਆ ਵਿਚ ਪਾਏ ਜਾ ਰਹੇ ਵਡਮੁੱਲੇ ਯੋਗਦਾਨ ਦੀ ਭਰਵੀਂ ਸਰਾਹਣਾ ਕੀਤੀ। ਪ੍ਰਿੰਸੀਪਲ ਸੰਦੀਪ ਸਿੰਘ ਵੋਹਰਾ ਨੇ ਪਹੁੰਚੀਆਂ ਸਤਿਕਾਰਤ ਸਖਸ਼ੀਅਤਾਂ ਦਾ ਸਵਾਗਤ ਕਰਨ ਉਪਰੰਤ ਸਕੂਲ ਦੀ ਪ੍ਰਗਤੀ ਰਿਪੋਰਟ ਪੇਸ਼ ਕੀਤੀ। ਉਨ੍ਹਾਂ ਦੱਸਿਆ ਕਿ ਇਸ ਸੰਸਥਾ ਨੇ ਪਿਛਲੇ ਸੱਤ ਦਹਾਕਿਆਂ ਦੌਰਾਨ ਸਿੱਖਿਆ ਦੇ ਖ਼ੇਤਰ ਵਿਚ ਨਿਵੇਕਲੀਆਂ ਪੈੜਾਂ ਪਾਈਆਂ ਹਨ। ਸਕੂਲ ਦਾ ਮਿਹਨਤੀ ਤੇ ਸਮਰਪਿਤ ਭਾਵਨਾ ਵਾਲਾ ਸਟਾਫ਼ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸਖ਼ਤ ਘਾਲਣਾ ਘਾਲ ਰਿਹਾ ਹੈ। ਇਸ ਸਮੇਂ ਬੱਚਿਆਂ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਨਾਲ ਸਬੰਧਤ ਰਚਨਾਵਾਂ ਪੇਸ਼ ਕੀਤੀਆਂ। ਇਸ ਮੌਕੇ ਹਰਵਿੰਦਰ ਕੌਰ, ਬਲਵੀਰ ਕੌਰ ਅਤੇ ਧਾਰਮਿਕ ਅਧਿਆਪਕ ਭਾਈ ਦਵਿੰਦਰਦੁਆਰ ਸਿੰਘ ਸਮੇਤ ਵੱਡੀ ਗਿਣਤੀ ’ਚ ਪਤਵੰਤੇ ਮੌਜੂਦ ਸਨ।