ਚੇਅਰਮੈਨ ਹਰਮਨਜੀਤ ਸਿੰਘ ਬਰਾੜ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ
ਆਪ ਪਾਰਟੀ ਨੂੰ ਉਸ ਵੇਲੇ ਵੱਡਾ
Publish Date: Mon, 23 Feb 2026 05:55 PM (IST)
Updated Date: Tue, 24 Feb 2026 04:07 AM (IST)

ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਅਕਾਲੀ ਦਲ ਦਾ ਪੱਲਾ ਫੜਿਆ ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ, ਮੋਗਾ: ਆਪ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਆਮ ਆਦਮੀ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਮੋਗਾ ਰਹੇ ਹਰਮਨਜੀਤ ਸਿੰਘ ਬਰਾੜ ਦੀਦਾਰੇ ਵਾਲਾ ਪਾਰਟੀ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਅੱਕ ਕੇ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਸ਼ਾਮਲ ਹੋ ਗਏ। ਇਸ ਮੌਕੇ ਮੋਗਾ ਜ਼ਿਲ੍ਹੇ ਦੀ ਸਮੁੱਚੀ ਲੀਡਰਸ਼ਿੱਪ ਜਿਸ ਵਿਚ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ, ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ, ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਰਾਜਵਿੰਦਰ ਸਿੰਘ ਧਰਮਕੋਟ, ਸੁਖਹਰਪ੍ਰੀਤ ਸਿੰਘ ਰੋਡੇ ਸ਼੍ਰੋਮਣੀ ਕਮੇਟੀ ਮੈਂਬਰ ਤੋਂ ਇਲਾਵਾ ਦਰਜਾ ਬ ਦਰਜਾ ਲੀਡਰਸ਼ਿੱਪ ਹਾਜ਼ਰ ਸੀ। ਇਸ ਮੌਕੇ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਰਮਨਜੀਤ ਸਿੰਘ ਬਰਾੜ ਦੀਦਾਰੇਵਾਲਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਸਰਗਰਮੀਆਂ ਅਤੇ ਲੋਕ ਹਿਤੈਸ਼ੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਹਾਲੀਆ ਵਿਚ ਹੜ੍ਹਾਂ ਦੌਰਾਨ ਪਾਰਟੀ ਪ੍ਰਧਾਨ ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਲਈ ਕੀਤੀ ਗਈ ਵੱਡੀ ਮਦਦ ਨੇ ਲੋਕਾਂ ਦੇ ਦਿਲ ਜਿੱਤੇ ਹਨ, ਜਿਸ ਕਾਰਨ ਆਮ ਆਦਮੀ ਪਾਰਟੀ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਸਮੇਤ ਬਾਘਾਪੁਰਾਣਾ ਹਲਕੇ ਦੇ ਕਈ ਵੱਡੇ ਆਗੂ ਵੀ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ ਹਨ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਵੇਂ ਸ਼ਾਮਲ ਹੋਏ ਆਗੂਆਂ ਨੂੰ ਪੂਰਾ ਮਾਨ ਸਨਮਾਨ ਦੇਣ ਦਾ ਭਰੋਸਾ ਦਿਵਾਇਆ ਅਤੇ ਕਿਹਾ ਕਿ ਪਾਰਟੀ ਵਿਚ ਉਨ੍ਹਾਂ ਨੂੰ ਬਣਦਾ ਸਤਿਕਾਰ ਅਤੇ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ ਤਾਂ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤੀ ਮਿਲੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰੇਗੀ ਅਤੇ ਹਰਮਨਜੀਤ ਸਿੰਘ ਬਰਾੜ ਅਤੇ ਉਸਦੇ ਸਾਥੀਆਂ ਦੇ ਪਾਰਟੀ ਵਿਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਹੋਰ ਵੱਡਾ ਬਲ ਮਿਲਿਆ ਹੈ। ਸੰਨੀ ਗਿੱਲ ਨੇ ਕਿਹਾ ਕਿ ਅੱਜ ਆਪ ਸਰਕਾਰ ਦੇ ਰਾਜ ਵਿਚ ਹਰ ਵਰਗ ਹੀ ਦੁਖੀ ਹੈ। ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਫੇਲ੍ਹ ਹੈ ਅਤੇ ਲੋਕ ਆਪਣੇ ਘਰਾਂ ਵਿਚ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ। ਇਸ ਮੌਕੇ ਪਾਰਟੀ ਵਿਚ ਸ਼ਾਮਲ ਹੋਣ ਵੇਲੇ ਹਰਮਨਜੀਤ ਸਿੰਘ ਬਰਾੜ ਨੇ ਕਿਹਾ ਕਿ ਉਹ ਸੁਖਬੀਰ ਸਿੰਘ ਬਾਦਲ ਦੀ ਸੂਬੇ ਦੇ ਲੋਕਾਂ ਪ੍ਰਤੀ ਵਚਨਬੱਧਤਾ ਤੇ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਲੋਕ ਹਿਤ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਹੀ ਉਹ ਪਾਰਟੀ ਵਿਚ ਸ਼ਾਮਲ ਹੋਏ ਹਨ ਅਤੇ ਪਾਰਟੀ ਹਾਈਕਮਾਂਡ ਉਨ੍ਹਾਂ ਨੂੰ ਜੋ ਵੀ ਜ਼ਿੰਮੇਵਾਰੀ ਸੌਂਪੇਗੀ ਉਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਮੋਗਾ ਜ਼ਿਲ੍ਹੇ ਦੀ ਸਮੁੱਚੀ ਲੀਡਰਸ਼ਿੱਪ ਨੇ ਪਾਰਟੀ ਵਿਚ ਸ਼ਾਮਲ ਹੋਣ ਲਈ ਹਰਮਨਜੀਤ ਸਿੰਘ ਬਰਾੜ ਜੀ ਆਇਆਂ ਆਖਿਆ। ਇਸ ਮੌਕੇ ਹੋਰਨਾਂ ਤੋਂ ਸੀਨੀਅਰ ਆਗੂ ਰਾਜਵੰਤ ਸਿੰਘ ਮਾਹਲਾ, ਸੁਖਜੀਤ ਸਿੰਘ ਮਾਹਲਾ, ਜਸਪ੍ਰੀਤ ਸਿੰਘ ਮਾਹਲਾ ਅਤੇ ਰਵਦੀਪ ਸਿੰਘ ਸੰਘਾ ਦਾਰਾਪੁਰ ਸਰਕਲ ਪ੍ਰਧਾਨ ਵੀ ਹਾਜ਼ਰ ਸਨ।