'ਆਪ' ਪੰਜਾਬ ਨੂੰ ਵੱਡਾ ਝਟਕਾ ! ਸਾਬਕਾ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ 'ਚ ਸ਼ਾਮਲ, ਲੈਂਡ ਪੂਲਿੰਗ ਨੀਤੀ ਦੇ ਵਿਰੋਧ 'ਚ ਦਿੱਤਾ ਸੀ ਅਸਤੀਫ਼ਾ
Moga Politics : ਹਰਮਨਜੀਤ ਸਿੰਘ ਬਰਾੜ ਨੂੰ ਸ਼੍ਰੋਮਣੀ ਅਕਾਲੀ ਦਲ 'ਚ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆ ਤੇ ਜਥੇਦਾਰ ਤੀਰਥ ਸਿੰਘ ਮਾਹਲਾ ਦੀ ਹਾਜ਼ਰੀ 'ਚ ਸ਼ਾਮਲ ਕੀਤਾ ਹੈ।
Publish Date: Mon, 23 Feb 2026 01:25 PM (IST)
Updated Date: Mon, 23 Feb 2026 01:49 PM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ : ਆਮ ਆਦਮੀ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਪਲਾਨਿੰਗ ਬੋਰਡ ਦੇ ਸਾਬਕਾ ਚੇਅਰਮੈਨ ਹਰਮਨਜੀਤ ਬਰਾੜ ਦੀਦਾਰੇਵਾਲਾ ਨੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋ ਗਏ ਹਨ। ਹਰਮਨਜੀਤ ਸਿੰਘ ਬਰਾੜ ਨੂੰ ਸ਼੍ਰੋਮਣੀ ਅਕਾਲੀ ਦਲ 'ਚ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆ ਤੇ ਜਥੇਦਾਰ ਤੀਰਥ ਸਿੰਘ ਮਾਹਲਾ ਦੀ ਹਾਜ਼ਰੀ 'ਚ ਸ਼ਾਮਲ ਕੀਤਾ ਹੈ।
ਇੱਥੇ ਜ਼ਿਕਰਯੋਗ ਹੈ ਕਿ ਹਰਮਨਜੀਤ ਸਿੰਘ ਬਰਾੜ ਨੇ ਕੁਝ ਸਮਾਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਲੈਂਡ ਪੂਲਿੰਗ ਨੀਤੀ ਦੇ ਵਿਰੁੱਧ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਸੀ।