- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਧਮਾਕੇ ਦੀ ਆਵਾਜ਼ ਸੁਣ ਕੇ ਮੌਕੇ ’ਤੇ ਮੌਜੂਦ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਘਟਨਾ ਨੂੰ ਲੈ ਕੇ ਇਲਾਕੇ ਵਿੱਚ ਕਈ ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਪੁਲਿਸ ਵੱਲੋਂ ਮੌਤ ਦੀ ਖ਼ਬਰ ਦੀ ਪੁਸ਼ਟੀ ਨਹੀਂ ਕੀਤੀ ਗਈ ਅਤੇ ਨਾ ਹੀ ਧਮਾਕੇ ਦੇ ਕਾਰਨਾਂ ਬਾਰੇ ਕੋਈ ਅਧਿਕਾਰਤ ਬਿਆਨ ਸਾਹਮਣੇ ਆਇਆ ਹੈ।
_m.jpg)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ। ਆਮ ਆਦਮੀ ਪਾਰਟੀ ਵੱਲੋਂ ਅੱਜ ਮੋਗਾ ਦੇ ਪਿੰਡ ਨੱਥੂਵਾਲਾ ਜਦੀਦ ਵਿਖੇ ਕਰਵਾਏ ਜਾ ਰਹੇ ਖੁਸ਼ਹਾਲ ਪੰਜਾਬ ਸੂਬਾ ਪੱਧਰੀ ਸਮਾਗਮ ਵਿਚ ਰੈਲੀ ਵਾਲੀ ਥਾਂ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਲੱਗੀ ਕੌਫੀ ਮਸ਼ੀਨ ਵਿਚ ਅਚਾਨਕ ਧਮਾਕਾ ਹੋਣ ਦੀ ਸੂਚਨਾ ਮਿਲੀ ਹੈ।
ਘਟਨਾ ਦੌਰਾਨ ਇਕ ਵਿਅਕਤੀ ਦੀ ਮੌਤ ਹੋਣ ਦੀ ਵੀ ਖ਼ਬਰ ਸਾਹਮਣੇ ਆ ਰਹੀ ਹੈ, ਹਾਲਾਂਕਿ ਇਸ ਦੀ ਅਜੇ ਤੱਕ ਅਧਿਕਾਰਤ ਪੁਸ਼ਟੀ ਨਹੀਂ ਹੋਈ।