ਮੋਗਾ ਦੇ ਕਿਸਾਨਾਂ ਲਈ ਵੱਡੀ ਰਾਹਤ: ਗੜੇਮਾਰੀ ਨਾਲ ਹੋਏ ਨੁਕਸਾਨ ਲਈ ਮਿਲੇਗਾ 7.73 ਕਰੋੜ ਦਾ ਮੁਆਵਜ਼ਾ, ਵਿਧਾਇਕ ਲਾਡੀ ਢੋਸ ਨੇ CM ਦਾ ਕੀਤਾ ਧੰਨਵਾਦ
ਵਿਧਾਇਕ ਲਾਡੀ ਢੋਸ ਨੇ ਦੱਸਿਆ ਕਿ ਮੋਗਾ ਜ਼ਿਲ੍ਹੇ ਲਈ ਪੰਜਾਬ ਸਰਕਾਰ ਨੇ 7 ਕਰੋੜ 73 ਲੱਖ ਦਾ ਮੁਆਵਜ਼ਾ ਰਾਸ਼ੀ ਮਨਜ਼ੂਰ ਕਰ ਦਿੱਤੀ ਹੈ। ਉਨ੍ਹਾਂ ਕਿਹਾ ਜਲਦ ਹੀ ਇਹ ਰਾਸ਼ੀ ਪੀੜਤ ਕਿਸਾਨਾਂ ਨੂੰ ਜਾਰੀ ਕਰ ਦਿੱਤੀ ਜਾਵੇਗੀ।
Publish Date: Thu, 23 Apr 2026 02:56 PM (IST)
Updated Date: Thu, 23 Apr 2026 02:59 PM (IST)
ਮਨਪ੍ਰੀਤ ਸਿੰਘ ਮੱਲੇਆਣਾ ,ਪੰਜਾਬੀ ਜਾਗਰਣ, ਮੋਗਾ। 4 ਅਪ੍ਰੈਲ ਨੂੰ ਮੋਗਾ 'ਚ ਹੋਈ ਗੜੇਮਾਰੀ ਕਾਰਨ ਸੈਂਕੜੇ ਕਿਸਾਨਾਂ ਦੀ ਹਜ਼ਾਰਾਂ ਏਕੜ ਕਣਕ ਦੀ ਫ਼ਸਲ ਸਮੇਤ ਹੋਰ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਸੀ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਬਾਂਹ ਫੜਨ ਤੇ ਮੁਆਵਜ਼ਾ ਰਾਸ਼ੀ ਮਨਜ਼ੂਰ ਕਰਨ ਤੇ ਧਰਮਕੋਟ ਤੋਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਹੈ।
ਵਿਧਾਇਕ ਲਾਡੀ ਢੋਸ ਨੇ ਦੱਸਿਆ ਕਿ ਮੋਗਾ ਜ਼ਿਲ੍ਹੇ ਲਈ ਪੰਜਾਬ ਸਰਕਾਰ ਨੇ 7 ਕਰੋੜ 73 ਲੱਖ ਦਾ ਮੁਆਵਜ਼ਾ ਰਾਸ਼ੀ ਮਨਜ਼ੂਰ ਕਰ ਦਿੱਤੀ ਹੈ। ਉਨ੍ਹਾਂ ਕਿਹਾ ਜਲਦ ਹੀ ਇਹ ਰਾਸ਼ੀ ਪੀੜਤ ਕਿਸਾਨਾਂ ਨੂੰ ਜਾਰੀ ਕਰ ਦਿੱਤੀ ਜਾਵੇਗੀ।