ਮੋਗਾ ਪੁਲਿਸ ਦੀ ਵੱਡੀ ਸਫ਼ਲਤਾ: ਥਾਣਾ ਸਦਰ ਗ੍ਰਨੇਡ ਹਮਲੇ ਦੇ ਮਾਮਲੇ 'ਚ 17 ਮੁਲਜ਼ਮ ਗ੍ਰਿਫ਼ਤਾਰ
ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਵੱਲੋਂ ਗੈਂਗਸਟਰਾਂ ’ਤੇ ਚਲਾਈ ਮੁਹਿੰਮ ਤਹਿਤ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਮੋਗਾ ਪੁਲਿਸ ਨੇ ਥਾਣਾ ਸਦਰ ਮੋਗਾ ਦੀ ਇਮਾਰਤ ਅੰਦਰ ਸੁੱਟੇ ਗਏ ਲੋ ਇੰਟੈਂਨਸਟੀ ਗ੍ਰਨੇਡ ਦੀ ਵਾਰਦਾਤ ਕਰਨ ਵਾਲੇ ਨਾਮਾਲੂਮ ਦੋਸ਼ੀਆ ਨੂੰ ਟਰੇਸ ਕਰਕੇ 17 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ।
Publish Date: Tue, 21 Jul 2026 02:54 PM (IST)
Updated Date: Tue, 21 Jul 2026 03:50 PM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ। ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਵੱਲੋਂ ਗੈਂਗਸਟਰਾਂ ’ਤੇ ਚਲਾਈ ਮੁਹਿੰਮ ਤਹਿਤ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਮੋਗਾ ਪੁਲਿਸ ਨੇ ਥਾਣਾ ਸਦਰ ਮੋਗਾ ਦੀ ਇਮਾਰਤ ਅੰਦਰ ਸੁੱਟੇ ਗਏ ਲੋ ਇੰਟੈਂਨਸਟੀ ਗ੍ਰਨੇਡ ਦੀ ਵਾਰਦਾਤ ਕਰਨ ਵਾਲੇ ਨਾਮਾਲੂਮ ਦੋਸ਼ੀਆ ਨੂੰ ਟਰੇਸ ਕਰਕੇ 17 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ।
ਉਨ੍ਹਾਂ ਵੱਲੋਂ ਵਾਰਦਾਤ ਨੂੰ ਅੰਜਾਮ ਦੇਣ ਸਮੇਂ ਵਰਤਿਆ ਗਿਆ ਮੋਟਰਸਾਈਕਲ ਅਤੇ 09 ਐੱਮਐੱਮ ਗਲੋਕ ਪਿਸਤੌਲ ਸਮੇਤ ਮੈਗਜ਼ੀਨ ਅਤੇ ਇਕ ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ ਬਰਾਮਦ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਨੀਲਾਂਬਰੀ ਜਗਦਲੇ ਨੇ ਦੱਸਿਆ ਕਿ 8 ਜੁਲਾਈ ਦੀ ਸਵੇਰ/ਰਾਤ ਕਰੀਬ 03:15 ਵਜੇ ਕੁਝ ਨਾਮਾਲੂਮ ਵਿਅਕਤੀਆਂ ਵੱਲੋਂ ਥਾਣਾ ਸਦਰ ਮੋਗਾ ਦੀ ਇਮਾਰਤ ਅੰਦਰ ਲੋ ਇੰਟੈਂਨਸਟੀ ਗ੍ਰਨੇਡ ਸੁੱਟ ਕੇ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ।
ਇਸ ਸਬੰਧੀ ਥਾਣਾ ਸਦਰ ਮੋਗਾ ਵਿਖੇ ਨਾਮਾਲੂਮ ਵਿਅਕਤੀਆਂ ਖਿਲ਼ਾਫ ਮੁਕੱਦਮਾ ਦਰਜ ਕੀਤਾ ਗਿਆ ਸੀ। ਉਨ੍ਹਾਂ ਇਸ ਵਾਰਦਾਤ ’ਚ ਸ਼ਾਮਲ ਨਾਮਾਲੂਮ ਮੁਲਜ਼ਮਾਂ ਨੂੰ ਟਰੇਸ ਕਰਨ ਲਈਨੀਲਾਂਬਰੀ ਐੱਸਐੱਸਪੀ ਸਰਤਾਜ ਸਿੰਘ ਚਾਹਲ ਦੀ ਸੁਪਰਵੀਜਨ ਅਧੀਨ ਐੱਸਪੀਡੀ ਬਾਲ ਕ੍ਰਿਸ਼ਨ ਸਿੰਗਲਾ ਦੀ ਅਗਵਾਈ ਹੇਠ ਗੁਰਪ੍ਰੀਤ ਸਿੰਘ ਡੀਐੱਸਪੀ (ਡੀ) ਮੋਗਾ ਅਤੇ ਜਤਿੰਦਰ ਸਿੰਘ ਗਿੱਲ ਡੀਐੱਸਪੀ ਸਿਟੀ ਮੋਗਾ ਇੰਸ: ਦਲਜੀਤ ਸਿੰਘ ਇੰਚਾਰਜ ਸੀਆਈਏ ਸਟਾਫ ਮੋਗਾ ਅਤੇ ਇੰਸਪੈਕਟਰ ਹਰਵਿੰਦਰ ਸਿੰਘ ਮੁੱਖ ਅਫਸਰ ਥਾਣਾ ਸਦਰ ਮੋਗਾ ਦੀਆਂ ਵੱਖ-ਵੱਖ ਪੁਲਿਸ ਟੀਮਾ ਬਣਾ ਕੇ ਟੈਕਨੀਕਲ ਤਾਰੀਕੇ ਨਾਲ ਮੁਲਾਜ਼ਮਾਂ ਨੂੰ ਟਰੇਸ ਕਰਨ ਲਈ ਭਾਲ ਸ਼ੂਰੁ ਕੀਤੀ ਗਈ।
ਉਨ੍ਹਾਂ ਦੱਸਿਆ ਖੁਫੀਆ ਸਰੋਤ ਅਤੇ ਟੈਕਨੀਕਲ ਢੰਗ ਨਾਲ ਕੀਤੀ ਤਫਤੀਸ਼ ’ਚ ਇਹ ਸਾਹਮਣੇ ਆਇਆ ਕਿ ਇਸ ਵਾਰਦਾਤ ਨੂੰ ਅੰਜਾਮ ਗਗਨ ਉਰਫ ਕਾਲੀ ਪੁੱਤਰ ਤਰਸੇਮ ਵਾਸੀ ਢੇਰੂ, ਜਿਲ੍ਹਾ ਫਿਰੋਜ਼ਪੁਰ, ਰਾਜੇਸ ਉਰਫ ਖੰਨਾ ਪੁੱਤਰ ਜੋਨ ਵਾਸੀ ਲਾਲ ਕੁੜਤੀ ਕੈਂਟ ਫਿਰੋਜਪੁਰ ਅਤੇ ਸੁਭਮ ਉਰਫ਼ ਭਿੰਦਰ ਪੁੱਤਰ ਅਨਵਰ ਵਾਸੀ ਕੋਤਵਾਲ ਜਿਲ੍ਹਾ ਫਿਰੋਜ਼ਪੁਰ ਵੱਲੋਂ ਦਿੱਤਾ ਗਿਆ ਹੈ, ਜਿਨ੍ਹਾਂ ਨੂੰ ਮੁਕੱਦਮੇ ’ਚ ਨਾਮਜ਼ਦ ਕਰਕੇ ਗ੍ਰਿਫਤਾਰ ਕਰਕੇ ਪੁੱਛ ਗਿੱਛ ਕੀਤੀ ਗਈ। ਜਿਨ੍ਹਾਂ ਪਾਸੋਂ ਵਾਰਦਾਤ ਸਮੇਂ ਵਰਤਿਆ ਗਿਆ 01 ਸਪਲੈਂਡਰ ਮੋਟਰਸਾਈਕਲ ਬਰਾਮਦ ਹੋਇਆ ਹੈ।