ਵਿਧਾਇਕ ਬਿਲਾਸਪੁਰ ਤੇ ਚੇਅਰਮੈਨ ਮਧੇਕੇ ਨੇ ਸੜਕ ਦਾ ਕੀਤਾ ਉਦਘਾਟਨ
ਹਲਕਾ ਨਿਹਾਲ ਸਿੰਘ ਵਾਲਾ
Publish Date: Tue, 15 Sep 2026 05:08 PM (IST)
Updated Date: Wed, 16 Sep 2026 04:05 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ : ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਜ਼ਿਲ੍ਹਾ ਪਲੈਨਿੰਗ ਬੋਰਡ ਦੇ ਚੇਅਰਮੈਨ ਬਰਿੰਦਰ ਕੁਮਾਰ ਮਧੇਕੇ ਨੇ ਰਣੀਆਂ ਤੋਂ ਕੋਠੇ ਰਾਜੂਵਾਲਾ ਨੂੰ ਜਾਂਦੀ ਸੜਕ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਨੂੰ ਬਿਹਤਰ ਸੜਕੀ ਸਹੂਲਤਾਂ ਪ੍ਰਦਾਨ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ। ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਚੇਅਰਮੈਨ ਬਰਿੰਦਰ ਕੁਮਾਰ ਮਧੇਕੇ ਨੇ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਰਣੀਆਂ, ਕੋਠੇ ਰਾਜੂਵਾਲਾ ਅਤੇ ਆਸ-ਪਾਸ ਦੇ ਪਿੰਡਾਂ ਦੇ ਵਸਨੀਕਾਂ ਨੂੰ ਆਵਾਜਾਈ ਵਿਚ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਸੜਕਾਂ ਦਾ ਸੁਧਾਰ ਪਿੰਡਾਂ ਦੇ ਵਿਕਾਸ, ਲੋਕਾਂ ਦੀ ਆਵਾਜਾਈ ਅਤੇ ਖੇਤੀਬਾੜੀ ਨਾਲ ਸਬੰਧਤ ਕੰਮਾਂ ਲਈ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ। ਇਸ ਮੌਕੇ ਪਿੰਡ ਵਾਸੀਆਂ ਨੇ ਸੜਕ ਦੇ ਉਦਘਾਟਨ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਚੇਅਰਮੈਨ ਬਰਿੰਦਰ ਮਧੇਕੇ ਦਾ ਧੰਨਵਾਦ ਕੀਤਾ। ਇਸ ਮੌਕੇ ਸਰਪੰਚ ਰਾਜਪਾਲ ਰਣੀਆ, ਮੈਂਬਰ ਜਗਮੀਤ ਸਿੰਘ ਸਮੇਤ ਪਾਰਟੀ ਵਰਕਰ ਅਤੇ ਪਿੰਡ ਵਾਸੀ ਮੌਜੂਦ ਸਨ।