- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਰੱਤੀਆਂ ਵਿਖੇ ਭਗਵਾਨ

ਕੁਲਵਿੰਦਰ ਸਿੰਘ ਸਹੋਤਾ, ਪੰਜਾਬੀ ਜਾਗਰਣ, ਮੋਗਾ : ਪਿੰਡ ਰੱਤੀਆਂ ਵਿਖੇ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦਾ ਪਾਵਨ ਜਨਮ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸੰਗਤਾਂ ਨੇ ਭਗਵਾਨ ਵਾਲਮੀਕਿ ਜੀ ਨੂੰ ਨਤਮਸਤਕ ਹੋ ਕੇ ਉਨ੍ਹਾਂ ਦੇ ਜੀਵਨ, ਵਿਚਾਰਾਂ ਅਤੇ ਸਮਾਜ ਨੂੰ ਦਿੱਤੀ ਮਹਾਨ ਸੇਧ ਨੂੰ ਯਾਦ ਕੀਤਾ। ਇਸ ਮੌਕੇ ਕਾਂਗਰਸ ਐੱਸਸੀ ਵਿੰਗ ਬਲਾਕ-2 ਮੋਗਾ ਦੇ ਪ੍ਰਧਾਨ ਜੀਵਨ ਸਿੰਘ ਰੱਤੀਆਂ, ਪ੍ਰਧਾਨ ਜਸਵੀਰ ਸਿੰਘ, ਨੀਟਾ ਸਿੰਘ, ਸੋਮਾ ਸਿੰਘ, ਅਜੈਬ ਸਿੰਘ, ਬਿੰਦਰ ਸਿੰਘ, ਡਾ. ਸੁਖਦੀਪ ਸਿੰਘ, ਜਸਪ੍ਰੀਤ ਜੱਸ, ਲਾਭ ਹੀਰਾ, ਮੰਗਲ ਸਿੰਘ, ਕੁਲਵੰਤ ਸਿੰਘ ਕੈਸ਼ੀਅਰ, ਰਜਵੰਤ ਸਿੰਘ ਮੈਂਬਰ, ਸੰਦੀਪ ਸਿੰਘ ਘਾਰੂ, ਜਸਵੰਤ ਸਿੰਘ ਉਰਫ਼ ਗੱਗੀ, ਸੁਖਚੈਨ ਸਿੰਘ, ਗੋਰਾ, ਸ਼ਿੰਦਾ ਸਿੰਘ, ਸੁਖਚੈਨ ਸਿੰਘ, ਦਰਸ਼ਨ ਸਿੰਘ ਸਰਪੰਚ, ਇੰਦਰਪਾਲ ਸਿੰਘ ਸਰਪੰਚ, ਬਲਕਾਰ ਸਿੰਘ, ਕਬੱਡੀ ਖਿਡਾਰੀ ਗੁਰਦਿੱਤ ਸਿੰਘ ਫੌਜੀ ਸਮੇਤ ਹੋਰ ਪਤਵੰਤੇ ਸੱਜਣ ਤੇ ਸੰਗਤਾਂ ਹਾਜ਼ਰ ਸਨ। ਸਮਾਗਮ ਦੌਰਾਨ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਨੂੰ ਯਾਦ ਕਰਦਿਆਂ ਸਮਾਜ ਵਿਚ ਆਪਸੀ ਭਾਈਚਾਰਾ, ਬਰਾਬਰਤਾ, ਸਦਭਾਵਨਾ ਅਤੇ ਮਨੁੱਖਤਾ ਦੀ ਸੇਵਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਦਿੱਤਾ ਗਿਆ। ਸਮਾਗਮ ’ਚ ਸ਼ਾਮਲ ਸੰਗਤਾਂ ਨੇ ਇਸ ਪਾਵਨ ਦਿਹਾੜੇ ਦੀਆਂ ਇਕ-ਦੂਜੇ ਨੂੰ ਵਧਾਈਆਂ ਦਿੱਤੀਆਂ ਅਤੇ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ