ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਜੈਯੰਤੀ ਮਨਾਈ
ਦੇਸ਼ ਦੇ ਮਹਾਨ ਅਜ਼ਾਦੀ
Publish Date: Fri, 06 Feb 2026 04:17 PM (IST)
Updated Date: Sat, 07 Feb 2026 04:00 AM (IST)
ਗੁਰਦੇਵ ਮਨੇਸ, ਪੰਜਾਬੀ ਜਾਗਰਣ, ਕੋਟ ਈਸੇ ਖਾਂ: ਦੇਸ਼ ਦੇ ਮਹਾਨ ਅਜ਼ਾਦੀ ਸੈਨਾਨੀ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਜਯੰਤੀ ਧਰਮਕੋਟ ਬਲਾਕ ਦੇ ਪਿੰਡ ਜੁਨੇਰ ਵਿਖੇ ਇਕ ਪ੍ਰੋਗਰਾਮ ਦਾ ਆਯੋਜਨ ਕਰਕੇ ਮਨਾਈ ਗਈ। ਪ੍ਰੋਗਰਾਮ ਦਾ ਆਯੋਜਨ ਮਾਈ ਭਾਰਤ ਮੋਗਾ ਦੇ ਯੂਥ ਅਫ਼ਸਰ ਗੁਰਪ੍ਰੀਤ ਸਿੰਘ ਅਤੇ ਸ਼ਹੀਦ ਭਗਤ ਸਿੰਘ ਯੂਥ ਕਲੱਬ ਵੱਲੋਂ ਕੀਤਾ ਗਿਆ। ਇਸ ਮੌਕੇ ਯੂਥ ਕਲੱਬ ਦੇ ਮੈਂਬਰਾਂ ਅਤੇ ਪਿੰਡ ਦੇ ਨੌਜਵਾਨਾਂ ਨੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ ਜੀਵਨ, ਦੇਸ਼ਭਗਤੀ ਅਤੇ ਨਿਸ਼ਕਾਮ ਸੇਵਾ ਸਬੰਧੀ ਵਿਚਾਰ ਸਾਂਝੇ ਕੀਤੇ ਗਏ ਅਤੇ ਨੇਤਾਜੀ ਦੇ ਆਦਰਸ਼ਾਂ ’ਤੇ ਚੱਲਣ, ਦੇਸ਼ ਦੀ ਏਕਤਾ, ਅਖੰਡਤਾ ਅਤੇ ਵਿਕਾਸ ਲਈ ਸਰਗਰਮ ਭੂਮਿਕਾ ਨਿਭਾਉਣ ਦਾ ਸੰਦੇਸ਼ ਦਿੱਤਾ। ਯੂਥ ਕਲੱਬ ਦੇ ਪ੍ਰਤੀਨਿਧੀਆਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਨੌਜਵਾਨਾਂ ਵਿਚ ਦੇਸ਼ਭਗਤੀ ਦੀ ਭਾਵਨਾ ਪੈਦਾ ਕਰਦੇ ਹਨ ਅਤੇ ਉਨ੍ਹਾਂ ਨੂੰ ਸਮਾਜ ਸੇਵਾ ਵੱਲ ਪ੍ਰੇਰਿਤ ਕਰਦੇ ਹਨ। ਪ੍ਰੋਗਰਾਮ ਦੇ ਅੰਤ ਹਾਜ਼ਰ ਪਤਵੰਤਿਆਂ ਨੇ ਦੇਸ਼ ਦੀ ਤਰੱਕੀ ਲਈ ਇਕੱਠੇ ਹੋ ਕੇ ਕੰਮ ਕਰਨ ਦਾ ਸੰਕਲਪ ਲਿਆ।