ਭਾਜਪਾ ਵੱਲੋਂ ਬੀਬੀ ਰਾਜ ਕੌਰ ਐੱਸਸੀ ਵਿੰਗ ਦੀ ਜਨ. ਸਕੱਤਰ ਨਿਯੁਕਤ ਭਾਰਤੀ ਜਨਤਾ ਪਾਰਟੀ ਵੱਲੋਂ
Publish Date: Sat, 10 Oct 2026 06:36 PM (IST)
Updated Date: Sun, 11 Oct 2026 04:05 AM (IST)
ਨਿੱਜੀ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਮੋਗਾ : ਭਾਰਤੀ ਜਨਤਾ ਪਾਰਟੀ ਵੱਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਧਰਮਕੋਟ ਵਿੱਚ ਭਾਜਪਾ ਦੀ ਸੀਨੀਅਰ ਆਗੂ ਬੀਬੀ ਰਾਜ ਕੌਰ ਕਿਸ਼ਨਪੁਰਾ ਨੂੰ ਜ਼ਿਲ੍ਹਾ ਮੋਗਾ ਦੇ ਐੱਸਸੀ ਵਿੰਗ ਦੀ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਅਤੇ ਐੱਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸਤਿੰਦਰਪ੍ਰੀਤ ਸਿੰਘ ਦੀ ਅਗਵਾਈ ਹੇਠ ਕੀਤੀ ਗਈ। ਪਿੰਡ ਜਲਾਲਾਬਾਦ ਪੂਰਬੀ ਵਿਖੇ ਨਿਯੁਕਤੀ ਪੱਤਰ ਪ੍ਰਾਪਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਰਾਜ ਕੌਰ ਕਿਸ਼ਨਪੁਰਾ ਨੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ। ਬੀਬੀ ਰਾਜ ਕੌਰ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਪਾਰਟੀ ਦੀਆਂ ਸਰਗਰਮੀਆਂ ਨੂੰ ਪਿੰਡ ਪੱਧਰ ਤੱਕ ਪਹੁੰਚਾਉਣਾ, ਲੋਕਾਂ ਨਾਲ ਸੰਪਰਕ ਵਧਾਉਣਾ ਅਤੇ ਸਮਾਜ ਦੇ ਹਰ ਵਰਗ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਉਨ੍ਹਾਂ ਦੇ ਹੱਲ ਲਈ ਯਤਨ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਜਥੇਬੰਦੀ ਦੀ ਮਜ਼ਬੂਤੀ ਉਸ ਦੇ ਮਿਹਨਤੀ ਵਰਕਰਾਂ ਅਤੇ ਲੋਕਾਂ ਨਾਲ ਬਣੇ ਸੰਪਰਕ ਤੇ ਨਿਰਭਰ ਕਰਦੀ ਹੈ। ਇਸ ਲਈ ਉਹ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਨਾਲ ਲੈ ਕੇ ਕੰਮ ਕਰਨਗੇ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਬਾਰੇ ਗੱਲ ਕਰਦਿਆਂ ਬੀਬੀ ਰਾਜ ਕੌਰ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਵਿੱਚ ਆਪਣੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਦੀ ਮਿਹਨਤ ਨਾਲ ਹਲਕਾ ਧਰਮਕੋਟ ਵਿਚ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ। ਬੀਬੀ ਰਾਜ ਕੌਰ ਕਿਸ਼ਨਪੁਰਾ ਨੇ ਆਪਣੀ ਨਿਯੁਕਤੀ ਲਈ ਪਾਰਟੀ ਹਾਈਕਮਾਂਡ, ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਅਤੇ ਐੱਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸਤਿੰਦਰਪ੍ਰੀਤ ਸਿੰਘ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਇਸ ਮੌਕੇ ਅੰਗਰੇਜ਼ ਸਿੰਘ ਜਲਾਲਾਬਾਦੀ, ਜਗਜੀਤ ਸਿੰਘ ਫੌਜੀ, ਮੰਗਲ ਸਿੰਘ ਪੰਡੋਰੀ, ਗੋਰਾ ਸਿੰਘ ਦਾਈਆ, ਕੇਵਲ ਸਿੰਘ ਕੋਕਰੀ ਬੁੱਟਰਾਂ, ਸੁਖਦੇਵ ਸਿੰਘ ਭਿੰਡਰ ਕਲਾਂ, ਅਜਮੇਰ ਸਿੰਘ ਭਿੰਡਰ ਕਲਾਂ, ਮੰਗਾਂ ਸਿੰਘ ਕੋਟ, ਮਨਜੀਤ ਕੌਰ ਸਾਬਕਾ ਮੈਂਬਰ ਬਲਾਕ ਸੰਮਤੀ, ਜਸਵੀਰ ਕੌਰ ਮੈਂਬਰ ਪੰਚਾਇਤ, ਸ਼ੇਰ ਸਿੰਘ ਫੌਜੀ, ਬਲਵਿੰਦਰ ਸਿੰਘ, ਸੇਮਾ ਸਿੰਘ, ਹੰਸਾ ਸਿੰਘ, ਜਗਰਾਜ ਸਿੰਘ, ਹਰਜਿੰਦਰ ਸਿੰਘ ਅਤੇ ਜੰਟਾ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਅਤੇ ਵਰਕਰ ਹਾਜ਼ਰ ਸਨ।